July 18, 2026, 7:38 am
----------- Advertisement -----------
HomeNewsBreaking Newsਲੁਧਿਆਣਾ: ਟਰੱਕ ਦੀ ਲਪੇਟ 'ਚ ਆਉਣ ਕਰਕੇ ਬਾਈਕ ਸਵਾਰ ਨੌਜਵਾਨ ਦੀ ਹੋਈ...

ਲੁਧਿਆਣਾ: ਟਰੱਕ ਦੀ ਲਪੇਟ ‘ਚ ਆਉਣ ਕਰਕੇ ਬਾਈਕ ਸਵਾਰ ਨੌਜਵਾਨ ਦੀ ਹੋਈ ਦਰਦਨਾਕ ਮੌਤ

Published on

----------- Advertisement -----------

ਲੁਧਿਆਣਾ ‘ਚ ਟਰੱਕ ਦੀ ਲਪੇਟ ‘ਚ ਆਉਣ ਨਾਲ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਬਾਈਕ ਸਵਾਰ ਦੇ ਸਿਰ ‘ਚ ਸੱਟ ਲੱਗਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦੇਣ ਦੀ ਵੀ ਕੋਸ਼ਿਸ਼ ਕੀਤੀ ਪਰ ਉਹ ਬਚ ਨਾ ਸਕਿਆ। ਮ੍ਰਿਤਕ ਨੌਜਵਾਨ ਦੀ ਪਛਾਣ ਸ਼ਾਮ ਕੁਮਾਰ ਵਜੋਂ ਹੋਈ ਹੈ।

ਜਾਣਕਾਰੀ ਦਿੰਦਿਆਂ ਮ੍ਰਿਤਕ ਸ਼ਾਮ ਕੁਮਾਰ ਦੇ ਪਿਤਾ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਹ ਭਾਮੀਆਂ ਖੁਰਦ ਦਾ ਰਹਿਣ ਵਾਲਾ ਹੈ। ਉਸ ਦਾ ਲੜਕਾ ਕੰਮ ਤੋਂ ਘਰ ਵਾਪਸ ਆ ਰਿਹਾ ਸੀ। ਉਹ ਮਜ਼ਦੂਰ ਵਜੋਂ ਕੰਮ ਕਰਦਾ ਹੈ। ਰਾਤ ਕਰੀਬ 12 ਵਜੇ ਭਾਮੀਆਂ ਰੋਡ, ਕੁਲੀਏਵਾਲ ਸਾਵਣ ਵਿਹਾਰ ਨੇੜੇ ਉਸ ਨੂੰ ਇਕ ਟਰੱਕ ਨੇ ਟੱਕਰ ਮਾਰ ਦਿੱਤੀ।

ਹਾਦਸਾ ਇੰਨਾ ਜ਼ਬਰਦਸਤ ਸੀ ਕਿ ਸ਼ਾਮ ਕੁਮਾਰ ਦਾ ਮੋਟਰਸਾਈਕਲ ਮੌਕੇ ‘ਤੇ ਹੀ ਨੁਕਸਾਨਿਆ ਗਿਆ। ਸਿਰ ਅਤੇ ਚਿਹਰੇ ‘ਤੇ ਗੰਭੀਰ ਸੱਟਾਂ ਲੱਗਣ ਕਾਰਨ ਸ਼ਾਮ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸ਼ਾਮ ਦੇ ਇਕ ਭਰਾ ਦੀ ਕਾਫੀ ਸਮਾਂ ਪਹਿਲਾਂ ਛੱਤ ਤੋਂ ਡਿੱਗ ਕੇ ਮੌਤ ਹੋ ਗਈ ਸੀ। ਹੁਣ ਪਰਿਵਾਰ ਵਿੱਚ ਉਸਦਾ ਇੱਕ ਹੀ ਭਰਾ ਬਚਿਆ ਹੈ।

ਦੱਸ ਦਈਏ ਕਿ ਸ਼ਾਮ ਦਾ ਅਜੇ ਵਿਆਹ ਨਹੀਂ ਹੋਇਆ ਸੀ। ਮ੍ਰਿਤਕ ਦੇ ਪਿਤਾ ਅਨੁਸਾਰ ਘਟਨਾ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਮੌਕੇ ’ਤੇ ਪੁੱਜੀ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਰਖਵਾ ਦਿੱਤਾ ਹੈ। ਅੱਜ ਸ਼ਾਮ ਪੋਸਟਮਾਰਟਮ ਤੋਂ ਬਾਅਦ ਲਾਸ਼ ਦਾ ਪਤਾ ਲੱਗੇਗਾ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਹੀ ਕੀਤਾ ਜਾਵੇਗਾ। ਫਿਲਹਾਲ ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...

ਤਰਨਤਾਰਨ ‘ਚ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਇੱਕੋ ਦਿਨ ‘ਚ 2 ਸਕੇ ਭਰਾਵਾਂ ਦੀ ਮੌਤ

ਤਰਨਤਾਰਨ ਜ਼ਿਲ੍ਹੇ ਦੇ ਰਾਣੀ ਵਲਾਹ ਪਿੰਡ ਵਿੱਚ ਦੋ ਮਾਸੂਮ ਸਕੇ ਭਰਾਵਾਂ ਦੀ ਮੌਤ ਨਾਲ...

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ, ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ...

ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

ਪੰਜਾਬੀ ਰੰਗਮੰਚ, ਰੇਡੀਓ, ਟੈਲੀਵੀਜ਼ਨ ਅਤੇ ਸਿਨੇਮਾ ਦੀ ਮਾਣਮੱਤੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਖਬਰ...

ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਆ ਰਹੇ ਹਨ। ਪ੍ਰਧਾਨ...

ਪੈਟਰੋਲ, ਡੀਜ਼ਲ ਤੇ ਏਟੀਐਫ ‘ਤੇ ਸਰਕਾਰ ਦਾ ਵੱਡਾ ਫੈਸਲਾ, ਅਚਾਨਕ ਇਹ ਟੈਕਸ ਵਧਾਇਆ

ਅਮਰੀਕਾ ਅਤੇ ਈਰਾਨ ਵਿਚਕਾਰ ਜੰਗ ਵਧਣ ਨਾਲ ਮੱਧ ਪੂਰਬ ਵਿੱਚ ਤਣਾਅ ਵਧ ਗਿਆ ਹੈ।...