ਪੰਜਾਬ ਦੇ ਲੁਧਿਆਣਾ ‘ਚ ਮੰਗਲਵਾਰ ਸਵੇਰੇ ਜਲੰਧਰ ਬਾਈਪਾਸ ਨੇੜੇ ਭੌਰਾ ਚੌਕ ਇਕ ਭਿਆਨਕ ਹਾਦਸਾ ਵਾਪਰਿਆ। ਜਾਣਕਾਰੀ ਮੁਤਾਬਿਕ ਇੱਕ ਬਜ਼ੁਰਗ ਵਿਅਕਤੀ ਨੂੰ ਰੇਤ ਨਾਲ ਭਰੇ ਟਿੱਪਰ ਨੇ ਕੁਚਲ ਦਿੱਤਾ। ਟਿੱਪਰ ਦੇ ਟਾਇਰ ਬਜ਼ੁਰਗ ਦੀਆਂ ਦੋਵੇਂ ਲੱਤਾਂ ’ਤੇ ਚੜ੍ਹ ਗਏ, ਜਿਸ ਕਾਰਨ ਬਜ਼ੁਰਗ ਦੀਆਂ ਦੋਵੇਂ ਲੱਤਾਂ ਮੌਕੇ ’ਤੇ ਹੀ ਟੁੱਟ ਗਈਆਂ। ਲੋਕਾਂ ਨੇ ਐਂਬੂਲੈਂਸ ਅਤੇ ਪੁਲਿਸ ਨੂੰ ਸੂਚਿਤ ਕੀਤਾ ਜਿਸ ਤੋਂ ਬਾਅਦ ਪੀੜਤ ਨੂੰ ਸੀ.ਐਮ.ਸੀ ਹਸਪਤਾਲ ਭੇਜ ਦਿੱਤਾ ਗਿਆ।
ਜ਼ਖਮੀ ਬਜ਼ੁਰਗ ਦੀ ਪਛਾਣ ਬਲਬੀਰ ਸਿੰਘ (52) ਪਿੰਡ ਭੀਲੋਵਾਲ ਹੁਸ਼ਿਆਰਪੁਰ ਵਜੋਂ ਹੋਈ ਹੈ। ਬਲਬੀਰ ਸਿੰਘ ਖੇਤੀਬਾੜੀ ਦਾ ਕੰਮ ਕਰਦਾ ਹੈ। ਅੱਜ ਉਹ ਕਿਸੇ ਨਿੱਜੀ ਕੰਮ ਲਈ ਲੁਧਿਆਣਾ ਆਏ ਹੋਏ ਸਨ। ਜਦੋਂ ਉਹ ਜਲੰਧਰ ਬਾਈਪਾਸ ਨੇੜੇ ਭੌਰਾ ਚੌਕ ਕੱਟ ਨੇੜੇ ਆਟੋ ਤੋਂ ਹੇਠਾਂ ਉਤਰਨ ਲੱਗਾ ਤਾਂ ਇਸ ਦੌਰਾਨ ਪਿੱਛੇ ਤੋਂ ਆ ਰਹੇ ਇਕ ਟਿੱਪਰ ਨੇ ਉਸ ਨੂੰ ਕੁਚਲ ਦਿੱਤਾ।
ਜਾਂਚ ਅਧਿਕਾਰੀ ਜਗਜੀਤ ਸਿੰਘ ਨੇ ਦੱਸਿਆ ਕਿ ਬਜ਼ੁਰਗ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ, ਜਿਸ ਕਾਰਨ ਉਸ ਨੂੰ ਪਹਿਲ ਦੇ ਆਧਾਰ ‘ਤੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਟਿੱਪਰ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
----------- Advertisement -----------
ਲੁਧਿਆਣਾ ‘ਚ ਭਿਆਨਕ ਹਾਦਸਾ : ਰੇਤ ਨਾਲ ਭਰੇ ਟਿੱਪਰ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ
Published on
----------- Advertisement -----------
----------- Advertisement -----------












