ਲੁਧਿਆਣਾ ਵਿੱਚ ਇੱਕ ਏਜੰਟ ਦੀ ਸਵਿਫਟ ਕਾਰ ਨਹਿਰ ਵਿੱਚ ਡਿੱਗ ਗਈ ਹੈ। ਖੁਸ਼ਕਿਸਮਤੀ ਰਹੀ ਕਿ ਨਹਿਰ ਵਿੱਚ ਪਾਣੀ ਘੱਟ ਸੀ, ਨਹੀਂ ਤਾਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ। ਚਸ਼ਮਦੀਦਾਂ ਮੁਤਾਬਕ ਗੱਡੀ ਤੇਜ਼ ਰਫ਼ਤਾਰ ‘ਤੇ ਸੀ। ਡਰਾਈਵਰ ਕਾਰ ‘ਤੇ ਕਾਬੂ ਨਾ ਰੱਖ ਸਕਿਆ ਅਤੇ ਕਾਰ ਨਹਿਰ ‘ਚ ਜਾ ਡਿੱਗੀ। ਹਾਦਸੇ ਦੇ ਤੁਰੰਤ ਬਾਅਦ ਕਾਰ ‘ਚ ਸਵਾਰ ਕਰੀਬ 2 ਤੋਂ 3 ਲੋਕਾਂ ਨੂੰ ਬਾਹਰ ਕੱਢ ਲਿਆ ਗਿਆ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਕਾਰ ਏਜੰਟ ਰਾਜਪਾਲ ਦੀ ਹੈ।
ਕਾਰ ਲੁਧਿਆਣਾ ਵੱਲ ਜਾ ਰਹੀ ਸੀ। ਇਹ ਹਾਦਸਾ ਟਿੱਬਾ ਪੁਲ ਨੇੜੇ ਵਾਪਰਿਆ। ਕਾਰ ਨੂੰ ਨਹਿਰ ‘ਚ ਡਿੱਗਦੇ ਦੇਖ ਆਸ-ਪਾਸ ਦੇ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਰਾਹਗੀਰਾਂ ਨੇ ਰੱਸੀ ਦੀ ਮਦਦ ਨਾਲ ਕਾਰ ਨੂੰ ਬਾਹਰ ਕੱਢਿਆ। ਕਾਰ ਅੰਦਰ ਪਾਣੀ ਭਰ ਜਾਣ ਕਾਰਨ ਕਾਫੀ ਨੁਕਸਾਨ ਹੋਇਆ ਹੈ।
ਐਸਐਚਓ ਦੋਰਾਹਾ ਵਿਜੇ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਨ੍ਹਾਂ ਨੇ ਘਟਨਾ ਵਾਲੀ ਥਾਂ ’ਤੇ ਮੁਲਾਜ਼ਮਾਂ ਨੂੰ ਭੇਜਿਆ ਸੀ। ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਕਾਰ ਵਿਚ ਸਵਾਰ ਸਾਰੇ ਸੁਰੱਖਿਅਤ ਸਨ। ਲੋਕਾਂ ਦੀ ਮਦਦ ਨਾਲ ਕਾਰ ਨੂੰ ਬਾਹਰ ਕੱਢਿਆ ਗਿਆ।












