July 30, 2026, 5:33 pm
----------- Advertisement -----------
HomeNewsBreaking Newsਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ ’ਚ ਸ਼ਾਮਲ ਇੱਕ ਹੋਰ ਮੁਲਜ਼ਮ...

ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ ’ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 3 ਨਵੰਬਰ (ਬਲਜੀਤ ਮਰਵਾਹਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਲੁਧਿਆਣਾ ਅਤੇ ਹੋਰ ਅਨਾਜ ਮੰਡੀਆਂ ਵਿੱਚ ਹੋਏ ਝੋਨਾ ਘੁਟਾਲੇ ਦੇ ਮਾਮਲੇ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਕਾਲੂ ਰਾਮ ਵਾਸੀ ਨਵੀਂ ਆਬਾਦੀ, ਜੈਤੋਂ ਮੰਡੀ, ਜ਼ਿਲ੍ਹਾ ਫ਼ਰੀਦਕੋਟ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਬਿਊਰੋ ਨੂੰ ਦੋ ਦਿਨਾਂ ਦਾ ਪੁਲੀਸ ਰਿਮਾਂਡ ਮਿਲ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਲੂ ਰਾਮ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਮੁਅੱਤਲ ਡਿਪਟੀ ਡਾਇਰੈਕਟਰ ਤੇ ਭਗੌੜੇ ਹੋ ਚੁੱਕੇ ਰਾਕੇਸ਼ ਕੁਮਾਰ ਸਿੰਗਲਾ ਅਤੇ ਉਕਤ ਵਿਭਾਗ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਨਜ਼ਦੀਕੀ ਸਬੰਧ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਕਾਲੂ ਰਾਮ ਨੇ ਪ੍ਰਸ਼ਾਸਨਿਕ ਅਤੇ ਸਿਆਸੀ ਸ਼ਹਿ ‘ਤੇ ਜਾਅਲੀ ਬਿੱਲਾਂ ਜ਼ਰੀਏ ਬਿਨਾਂ ਐਮ.ਐਸ.ਪੀ. (ਘੱਟੋ-ਘੱਟ ਸਮਰਥਨ ਮੁੱਲ) ਤੋਂ ਹੋਰਨਾਂ ਸੂਬਿਆਂ ਤੋਂ ਝੋਨਾ ਖ਼ਰੀਦ ਕੇ ਮੁਲਜ਼ਮ ਰਾਈਸ ਮਿੱਲਰਾਂ ਕ੍ਰਿਸ਼ਨ ਲਾਲ ਅਤੇ ਸੁਰਿੰਦਰ ਕੁਮਾਰ ਧੋਤੀਵਾਲਾ ਨੂੰ ਮੁਹੱਈਆ ਕਰਵਾਇਆ ਸੀ। ਇਸ ਮੁਲਜ਼ਮ ਨੇ ਕਿਸਾਨਾਂ ਵੱਲੋਂ ਉਨ੍ਹਾਂ ਦੀਆਂ ਦੁਕਾਨਾਂ ’ਤੇ ਲਿਆਂਦੇ ਝੋਨੇ ਦੀ ਅਸਲ ਪੈਦਾਵਾਰ ਦੀ ਬਜਾਏ ਲੁਧਿਆਣਾ ਜ਼ਿਲ੍ਹੇ ਵਿੱਚ ਵੱਧ ਫ਼ਸਲ ਦਰਸਾਉਣ ਵਾਲੇ ਫ਼ਰਜ਼ੀ ਬਿੱਲ ਤਿਆਰ ਕਰਨ ਵਿੱਚ ਉਕਤ ਮੁਲਜ਼ਮ ਕਮਿਸ਼ਨ ਏਜੰਟਾਂ/ਆੜ੍ਹਤੀਆਂ ਦੀ ਮੱਦਦ ਵੀ ਕੀਤੀ ਸੀ ਤਾਂ ਜੋ ਸੂਬਾ ਸਰਕਾਰ ਤੋਂ ਇਸ ਝੋਨੇ ਨੂੰ ਐਮ.ਐਸ.ਪੀ. ਉਪਰ ਵੇਚ ਕੇ ਵੱਧ ਮੁਨਾਫ਼ਾ ਕਮਾਇਆ ਜਾ ਸਕੇ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਪਹਿਲਾਂ ਹੀ ਐਫ.ਆਈ.ਆਰ. ਨੰਬਰ 11, ਮਿਤੀ 16.08.22 ਨੂੰ ਆਈ.ਪੀ.ਸੀ. ਦੀ ਧਾਰਾ 420, 465, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 8, 12, 13(2) ਤਹਿਤ ਮੁਕੱਦਮਾ ਦਰਜ ਹੈ। ਇਸ ਮੁਕੱਦਮੇ ਵਿੱਚ ਸ਼ਾਮਲ 16 ਮੁਲਜ਼ਮਾਂ ਵਿੱਚੋਂ 11 ਮੁਲਜ਼ਮ ਜਿੰਨਾ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਤੇਲੂ ਰਾਮ, ਜਗਰੂਪ ਸਿੰਘ ਤੇ ਸੰਦੀਪ ਭਾਟੀਆ (ਤਿੰਨੋਂ ਠੇਕੇਦਾਰ), ਅਨਿਲ ਜੈਨ, ਕਿਸ਼ਨ ਲਾਲ ਧੋਤੀਵਾਲਾ ਤੇ ਸੁਰਿੰਦਰ ਕੁਮਾਰ ਧੋਤੀਵਾਲਾ (ਤਿੰਨੋਂ ਆੜ੍ਹਤੀ), ਡੀ.ਐਫ਼.ਐਸ.ਸੀ. ਹਰਵੀਨ ਕੌਰ ਤੇ ਸੁਖਵਿੰਦਰ ਸਿੰਘ ਗਿੱਲ ਤੋਂ ਇਲਾਵਾ ਸਾਬਕਾ ਮੰਤਰੀ ਆਸ਼ੂ ਦੇ ਦੋ ਪ੍ਰਾਈਵੇਟ ਸਹਾਇਕਾਂ ਪੰਕਜ ਉਰਫ਼ ਮੀਨੂੰ ਮਲਹੋਤਰਾ ਅਤੇ ਇੰਦਰਜੀਤ ਇੰਦੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਦੋ ਹੋਰ ਮੁਲਜ਼ਮਾਂ ਸੁਰਿੰਦਰ ਬੇਰੀ ਡੀ.ਐਫ.ਐਸ.ਸੀ. (ਸੇਵਾਮੁਕਤ) ਅਤੇ ਜਗਨਦੀਪ ਢਿੱਲੋਂ ਡੀਐਮ ਪਨਸਪ ਨੂੰ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ ਜਦੋਂਕਿ ਮੁਲਜ਼ਮ ਪਰਮਜੀਤ ਚੇਚੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਸੁਪਰੀਮ ਕੋਰਟ ਵੱਲੋਂ ਖਾਰਜ ਹੋ ਚੁੱਕੀ ਹੈ ਅਤੇ ਉਸ ਨੂੰ ਵਿਜੀਲੈਂਸ ਬਿਊਰੋ ਅੱਗੇ ਆਤਮ ਸਮਰਪਣ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਚਰਚਿਤ ਕੇਸ ਵਿੱਚ ਇੱਕ ਹੋਰ ਉਕਤ ਮੁੱਖ ਮੁਲਜ਼ਮ ਆਰ.ਕੇ. ਸਿੰਗਲਾ, ਡਿਪਟੀ ਡਾਇਰੈਕਟਰ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਅਦਾਲਤ ਵੱਲੋਂ ਪਹਿਲਾਂ ਹੀ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ

ਕੇਦਾਰਨਾਥ ਯਾਤਰਾ ਮਾਰਗ ‘ਤੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਵੀਰਵਾਰ ਸਵੇਰੇ ਇੱਕ ਵੱਡਾ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼...

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...

ਵਾਲਮੀਕਿ ਸਮਾਜ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ; ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ

ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ...

*40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ...