September 25, 2026, 2:39 am
----------- Advertisement -----------
HomeNewsLatest Newsਵੱਡੀ ਖ਼ਬਰ! ਲੁਧਿਆਣਾ 'ਚ ਪਲਟੀ ਸਵਾਰੀਆਂ ਨਾਲ ਭਰੀ ਬੱਸ, ਹਾਦਸੇ 'ਚ ਇਕ...

ਵੱਡੀ ਖ਼ਬਰ! ਲੁਧਿਆਣਾ ‘ਚ ਪਲਟੀ ਸਵਾਰੀਆਂ ਨਾਲ ਭਰੀ ਬੱਸ, ਹਾਦਸੇ ‘ਚ ਇਕ ਦੀ ਮੌਤ, ਕਈ ਜ਼ਖਮੀ

Published on

----------- Advertisement -----------

ਲੁਧਿਆਣਾ ਵਿੱਚ ਦੇਰ ਰਾਤ ਹਰਿਦੁਆਰ ਤੋਂ ਜੰਮੂ ਜਾ ਰਹੀ ਇੱਕ ਨਿੱਜੀ ਕੰਪਨੀ ਦੀ ਬੱਸ ਪਲਟ ਗਈ। ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ 35 ਲੋਕ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਹੈ। ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਾਹਮਣੇ ਆਈ ਜਾਣਕਾਰੀ ਅਨੁਸਾਰ ਇਹ ਹਾਦਸਾ ਦੇਰ ਰਾਤ ਕਰੀਬ 1 ਵਜੇ ਜਲੰਧਰ ਬਾਈਪਾਸ ਨੇੜੇ ਵਾਪਰਿਆ। ਜਿੱਥੇ ਕਿ ਜਿਵੇਂ ਹੀ ਹਰਿਦੁਆਰ ਤੋਂ ਜੰਮੂ ਜਾ ਰਹੀ ਬੱਸ ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਪਹੁੰਚੀ ਤਾਂ ਹਾਈਵੇਅ ‘ਤੇ ਅਚਾਨਕ ਪਲਟ ਗਈ। ਜਿਸ ਤੋਂ ਬਾਅਦ ਰੌਲਾ ਸੁਣ ਕੇ ਆਸ-ਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ ਅਤੇ ਬੱਸ ‘ਚ ਫਸੇ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ।ਸੂਚਨਾ ਮਿਲਦੇ ਹੀ ਐਂਬੂਲੈਂਸ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ।
ਦੱਸਿਆ ਜਾ ਰਿਹਾ ਹੈ ਕਿ ਜਲੰਧਰ ਬਾਈਪਾਸ ਨੇੜੇ ਬੱਸ ਦਾ ਇੱਕ ਟਾਇਰ ਪੰਕਚਰ ਹੋ ਗਿਆ। ਜਿਸ ਕਾਰਨ ਬੱਸ ਪਲਟ ਗਈ। ਪੁਲਿਸ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...