September 22, 2026, 2:45 pm
----------- Advertisement -----------
HomeNewsLatest Newsਲੁਧਿਆਣਾ: ਨਰਸ ਨਾਲ ਅਸ਼ਲੀਲ ਹਰਕਤ ਕਰਨ 'ਤੇ ਡਾਕਟਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ: ਨਰਸ ਨਾਲ ਅਸ਼ਲੀਲ ਹਰਕਤ ਕਰਨ ‘ਤੇ ਡਾਕਟਰ ਖ਼ਿਲਾਫ਼ ਕੇਸ ਦਰਜ

Published on

----------- Advertisement -----------

ਪੰਜਾਬ ਦੇ ਲੁਧਿਆਣਾ ਸ਼ਹਿਰ ਵਿੱਚ ਇੱਕ ਨਿੱਜੀ ਹਸਪਤਾਲ ਦੇ ਡਾਕਟਰ ਦਾ ਨਰਸਾਂ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਥਾਣਾ ਸਦਰ ਦੀ ਪੁਲੀਸ ਨੇ ਦੋ ਨਰਸਾਂ ਦੇ ਬਿਆਨਾਂ ’ਤੇ ਮੁਲਜ਼ਮ ਡਾਕਟਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹਸਪਤਾਲ ਦੇ ਸਟਾਫ ‘ਚ ਪ੍ਰਬੰਧਕਾਂ ਖਿਲਾਫ ਰੋਸ ਹੈ।
ਪੀੜਤ ਨਰਸ ਨੇ ਦੱਸਿਆ ਕਿ ਦੋਸ਼ੀ ਡਾਕਟਰ ਪਿਛਲੇ ਕੁਝ ਮਹੀਨਿਆਂ ਤੋਂ ਉਸ ਨਾਲ ਅਸ਼ਲੀਲ ਹਰਕਤਾਂ ਕਰ ਰਿਹਾ ਸੀ ਨਰਸ ਨੇ ਦੱਸਿਆ ਕਿ ਜਦੋਂ ਕੋਈ ਨਰਸ ਰੌਲਾ ਪਾਉਂਦੀ ਸੀ ਜਾਂ ਡਾਕਟਰ ਨਾਲ ਛੇੜਛਾੜ ਕਰਨ ਦੀ ਸ਼ਿਕਾਇਤ ਕਰਦੀ ਸੀ ਤਾਂ ਦੋਸ਼ੀ ਡਾਕਟਰ ਲੜਕੀਆਂ ਦੇ ਸਾਹਮਣੇ ਬੈੱਡ ‘ਤੇ ਡਿੱਗ ਕੇ ਬਿਮਾਰ ਹੋਣ ਦਾ ਬਹਾਨਾ ਲਗਾ ਦਿੰਦਾ ਸੀ। ਨਰਸ ਦਾ ਕਹਿਣਾ ਹੈ ਕਿ ਡਾਕਟਰ ਨੇ ਉਸ ਨੂੰ ਕਮਰੇ ਵਿੱਚ ਬੁਲਾ ਕੇ ਦਰਵਾਜ਼ਾ ਬੰਦ ਕਰ ਦਿੱਤਾ ਅਤੇ ਅਸ਼ਲੀਲ ਹਰਕਤਾਂ ਕਰਨ ਲੱਗ ਪਿਆ। ਜਿਸ ਤੋਂ ਬਾਅਦ ਉਸ ਨੇ ਰੌਲਾ ਪਾਇਆ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ। ਰਿਸ਼ਤੇਦਾਰਾਂ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਤੋਂ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ।
ਇਸ ਮਾਮਲੇ ਸਬੰਧੀ ਥਾਣਾ ਸਦਰ ਦੇ ਇੰਚਾਰਜ ਜਸਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਡਾਕਟਰ ਖ਼ਿਲਾਫ਼ ਧਾਰਾ 354 ਅਤੇ 354-ਏ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਮੁਲਜ਼ਮ ਦਾ ਹਸਪਤਾਲ ਪੱਖੋਵਾਲ ਰੋਡ ’ਤੇ ਹੈ। ਜਲਦ ਹੀ ਦੋਸ਼ੀ ਪੁਲਿਸ ਦੀ ਗ੍ਰਿਫ਼ਤ ‘ਚ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...