September 12, 2026, 7:13 am
----------- Advertisement -----------
HomeNewsBreaking Newsਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਵਾਪਰਿਆ ਹਾਦਸਾ, 1 ਦੀ ਮੌਤ, 1 ਗੰਭੀਰ ਜ਼ਖਮੀ

ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਵਾਪਰਿਆ ਹਾਦਸਾ, 1 ਦੀ ਮੌਤ, 1 ਗੰਭੀਰ ਜ਼ਖਮੀ

Published on

----------- Advertisement -----------

ਖੰਨਾ ‘ਚ ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਹਾਦਸਾ ਵਾਪਰਿਆ। ਇੱਥੇ ਭਰਥਲਾ ਕੱਟ ਨੇੜੇ ਇੱਕ ਤੇਜ਼ ਰਫ਼ਤਾਰ ਸਵਿਫ਼ਟ ਕਾਰ ਨੇ ਬਾਈਕ ‘ਤੇ ਜਾ ਰਹੇ ਬਜ਼ੁਰਗ ਜੋੜੇ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਔਰਤ ਦੀ ਮੌਤ ਹੋ ਗਈ, ਜਦਕਿ ਉਸ ਦਾ ਪਤੀ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀਆਂ ਨੂੰ ਸਿਵਲ ਹਸਪਤਾਲ ਸਮਰਾਲਾ ਤੋਂ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ 55 ਸਾਲਾ ਪਵਿੱਤਰ ਕੌਰ ਵਾਸੀ ਪਿੰਡ ਛੰਦੜ (ਸਾਹਨੇਵਾਲ) ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ (58) ਆਪਣੀ ਪਤਨੀ ਪਵਿਤਰ ਕੌਰ (55) ਨਾਲ ਸਮਰਾਲਾ ਦੇ ਪਿੰਡ ਮਾਣਕੀ ਵਿਖੇ ਆਪਣੇ ਰਿਸ਼ਤੇਦਾਰ ਦੀ ਮੌਤ ’ਤੇ ਅਫਸੋਸ ਪ੍ਰਗਟ ਕਰਨ ਲਈ ਜਾ ਰਹੇ ਸਨ। ਬਜ਼ੁਰਗ ਜੋੜਾ ਬਾਈਕ ‘ਤੇ ਜਾ ਰਿਹਾ ਸੀ। ਉਸ ਨੇ ਨੈਸ਼ਨਲ ਹਾਈਵੇ ਤੋਂ ਭਰਥਲਾ ਕੱਟ ਰਾਹੀਂ ਸਮਰਾਲਾ ਵੱਲ ਮੁੜਨਾ ਸੀ। ਇਸ ਦੌਰਾਨ ਇਕ ਤੇਜ਼ ਰਫਤਾਰ ਸਵਿਫਟ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਰੋਡ ਸੇਫਟੀ ਫੋਰਸ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਦੋਵਾਂ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਉਥੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਜ਼ਖਮੀ ਗੁਰਪ੍ਰੀਤ ਸਿੰਘ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।

ਰੋਡ ਸੇਫਟੀ ਫੋਰਸ ਦੇ ਏਐਸਆਈ ਤਰਸੇਮ ਲਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚੇ। ਪਹਿਲਾਂ ਜ਼ਖਮੀਆਂ ਨੂੰ ਹਸਪਤਾਲ ਭੇਜਿਆ ਗਿਆ। ਮੌਕੇ ‘ਤੇ ਬਜ਼ੁਰਗ ਔਰਤ ਦੀ ਹਾਲਤ ਕਾਫੀ ਗੰਭੀਰ ਸੀ ਅਤੇ ਬਾਅਦ ‘ਚ ਉਸ ਦੀ ਮੌਤ ਹੋ ਗਈ। ਹਾਦਸੇ ਦਾ ਕਾਰਨ ਬਣੀ ਕਾਰ ਨੂੰ ਥਾਣਾ ਸਮਰਾਲਾ ਦੇ ਹਵਾਲੇ ਕਰ ਦਿੱਤਾ ਗਿਆ ਹੈ। ਥਾਣਾ ਸਦਰ ਦੀ ਪੁਲੀਸ ਹਾਦਸੇ ਦੀ ਜਾਂਚ ਕਰੇਗੀ ਅਤੇ ਕਾਰ ਚਾਲਕ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...