June 7, 2026, 10:43 pm
----------- Advertisement -----------
HomeNewsLatest Newsਵਿਜੀਲੈਂਸ 'ਚ ਸ਼ਿਕਾਇਤ ਦਰਜ ਕਰਵਾਉਣ 'ਤੇ ਨਿਗਮ ਸਫਾਈ ਕਰਮਚਾਰੀ 'ਤੇ ਹ.ਮਲਾ

ਵਿਜੀਲੈਂਸ ‘ਚ ਸ਼ਿਕਾਇਤ ਦਰਜ ਕਰਵਾਉਣ ‘ਤੇ ਨਿਗਮ ਸਫਾਈ ਕਰਮਚਾਰੀ ‘ਤੇ ਹ.ਮਲਾ

Published on

----------- Advertisement -----------

ਲੁਧਿਆਣਾ ਵਿੱਚ ਨਗਰ ਨਿਗਮ ਜ਼ੋਨ-ਡੀ ਵਿੱਚ ਤਾਇਨਾਤ ਸਫ਼ਾਈ ਸੇਵਕ ਦੀ ਡਿਊਟੀ ਦੌਰਾਨ ਕੁਝ ਵਿਅਕਤੀਆਂ ਨੇ ਕੁੱਟਮਾਰ ਕੀਤੀ। ਹਮਲਾਵਰਾਂ ਨੇ ਸਵੀਪਰ ਅਰੁਣ ਦੀਆਂ ਉਂਗਲਾਂ ਤੋੜ ਦਿੱਤੀਆਂ। ਲੜਾਈ ਦਾ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਕਰੀਬ 10 ਦਿਨ ਪਹਿਲਾਂ ਅਰੁਣ ਨੇ ਨਿਗਮ ਵਿੱਚ ਤਾਇਨਾਤ ਸੁਪਰਵਾਈਜ਼ਰ ਦਰਸ਼ਨ ਲਾਲ ਖ਼ਿਲਾਫ਼ ਵਿਜੀਲੈਂਸ ਵਿੱਚ ਰਿਸ਼ਵਤਖੋਰੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾ ਕੇ ਦਰਸ਼ਨ ਲਾਲ ਨੂੰ 6,000 ਰੁਪਏ ਸਮੇਤ ਰੰਗੇ ਹੱਥੀਂ ਕਾਬੂ ਕਰ ਲਿਆ ਸੀ।
ਜਿਸ ਤੋਂ ਬਾਅਦ ਮੁਲਜ਼ਮ ਦੇ ਲੜਕੇ ਅਸ਼ੋਕ ਕੁਮਾਰ ਅਤੇ ਉਸਦੀ ਭੂਆ ਨੇ ਐਚਡੀਐਫਸੀ ਬੈਂਕ ਦੇ ਸਾਹਮਣੇ ਅਰੁਣ ਦੀ ਕੁੱਟਮਾਰ ਕੀਤੀ। ਪੀੜਤ ਅਰੁਣ ਨੇ ਦੱਸਿਆ ਕਿ ਉਸ ਨੇ ਭ੍ਰਿਸ਼ਟਾਚਾਰ ਵਿਰੁੱਧ ਆਵਾਜ਼ ਉਠਾਈ ਹੈ। ਇਸ ਕਾਰਨ ਮੁਲਜ਼ਮ ਦਰਸ਼ਨ ਲਾਲ ਦੇ ਲੜਕੇ ਅਤੇ ਉਸ ਦੀ ਭੈਣ ਨੇ ਉਸ ਦੀ ਕੁੱਟਮਾਰ ਕੀਤੀ। ਉਸ ਦੇ ਹੱਥ ਦੀਆਂ ਉਂਗਲਾਂ ਹੀ ਤੋੜ ਦਿੱਤੀਆਂ ਹਨ। ਅਰੁਣ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਹੈਬੋਵਾਲ ਵਿੱਚ ਧਾਰਾ 323,341,506 ਤਹਿਤ ਕੇਸ ਦਰਜ ਕਰਵਾਇਆ ਹੈ।
ਨਗਰ ਨਿਗਮ ਜ਼ੋਨ-ਡੀ ‘ਚ ਤਾਇਨਾਤ ਸੁਪਰਵਾਈਜ਼ਰ ਦਰਸ਼ਨ ਲਾਲ ਨੇ ਸਫਾਈ ਸੇਵਕ ਅਰੁਣ ਤੋਂ ਤਨਖਾਹ ਜਾਰੀ ਕਰਨ ਦੇ ਬਦਲੇ 6 ਹਜ਼ਾਰ ਰੁਪਏ ਰਿਸ਼ਵਤ ਲਈ ਸੀ। ਮੁਲਜ਼ਮ ਅਰੁਣ ਨੂੰ ਉਸ ਦੀ ਹਾਜ਼ਰੀ ਨਾ ਲਗਾਉਣ ਲਈ ਧਮਕੀਆਂ ਦਿੰਦਾ ਸੀ। ਸ਼ਿਕਾਇਤਕਰਤਾ ਅਰੁਣ ਕੁਮਾਰ ਨੇ ਵਿਜੀਲੈਂਸ ਟੀਮ ਨੂੰ ਦੱਸਿਆ ਸੀ ਕਿ ਉਹ 2014 ਤੋਂ ਨਗਰ ਨਿਗਮ ਲੁਧਿਆਣਾ ਵਿੱਚ ਸਫ਼ਾਈ ਸੇਵਕ ਵਜੋਂ ਆਰਜ਼ੀ ਤੌਰ ’ਤੇ ਕੰਮ ਕਰ ਰਿਹਾ ਸੀ। ਉਸ ਨੂੰ ਨਵੰਬਰ 2022 ਵਿੱਚ ਰੈਗੂਲਰ ਕੀਤਾ ਗਿਆ ਸੀ। ਸੁਪਰਵਾਈਜ਼ਰ ਦਰਸ਼ਨ ਲਾਲ ਨੇ ਸਮੂਹ ਸਫ਼ਾਈ ਕਰਮਚਾਰੀਆਂ ਨੂੰ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਉਸ ਨੂੰ ਉਨ੍ਹਾਂ ਦੀ ਤਨਖ਼ਾਹ ਵਿੱਚੋਂ 1000 ਰੁਪਏ ਪ੍ਰਤੀ ਮਹੀਨਾ ਨਾ ਦਿੱਤਾ ਤਾਂ ਉਹ ਉਨ੍ਹਾਂ ਦੀ ਹਾਜ਼ਰੀ ਵਿੱਚ ਗ਼ੈਰਹਾਜ਼ਰ ਭਰ ਦੇਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...