May 13, 2026, 10:17 pm
----------- Advertisement -----------
HomeNewsLatest Newsਲੁਧਿਆਣਾ 'ਚ ਆਈਸਕ੍ਰੀਮ ਪਾਰਲਰ 'ਚ ਹੰਗਾਮਾ, ਸ਼ਰਾਬੀ ਗਾਹਕ ਨੇ ਚਲਾਏ ਇੱਟਾਂ ਰੋੜੇ

ਲੁਧਿਆਣਾ ‘ਚ ਆਈਸਕ੍ਰੀਮ ਪਾਰਲਰ ‘ਚ ਹੰਗਾਮਾ, ਸ਼ਰਾਬੀ ਗਾਹਕ ਨੇ ਚਲਾਏ ਇੱਟਾਂ ਰੋੜੇ

Published on

----------- Advertisement -----------

ਲੁਧਿਆਣਾ ਵਿੱਚ ਇੱਕ ਆਈਸਕ੍ਰੀਮ ਪਾਰਲਰ ਵਿੱਚ ਇੱਕ ਗਾਹਕ ਵੱਲੋਂ ਜ਼ੋਰਦਾਰ ਹੰਗਾਮਾ ਕੀਤਾ ਗਿਆ। ਇਹ ਘਟਨਾ ਕਵਾਲਟੀ ਚੌਕ ਸ਼ਿਮਲਾਪੁਰੀ ਇਲਾਕੇ ਦੀ ਹੈ। ਜਿਥੇ ਕਿ ਆਈਸਕ੍ਰੀਮ ਪਾਰਲਰ ‘ਚ ਇਕ ਵਿਅਕਤੀ ਆਪਣੇ ਬੱਚੇ ਨਾਲ ਪੇਸਟਰੀ ਖਰੀਦਣ ਆਇਆ। ਦੁਕਾਨਦਾਰ ਕਮਲਜੀਤ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਸ਼ਰਾਬ ਪੀਤੀ ਹੋਈ ਸੀ। ਇਸ ਦੌਰਾਨ ਵਿਅਕਤੀ ਪੇਸਟਰੀ ਦੇ ਰੇਟ ਨੂੰ ਲੈ ਕੇ ਬਹਿਸ ਕਰਨ ਲੱਗਾ। ਮੁੰਡੇ ਨੇ ਪੇਸਟਰੀ ਦਾ ਰੇਟ 40 ਰੁਪਏ ਦੱਸਿਆ। ਵਿਅਕਤੀ ਨੇ 40 ਰੁਪਏ ਦੀ ਪੇਸਟਰੀ ਲਈ ਅਤੇ ਬਾਅਦ ਵਿੱਚ ਜਦੋਂ ਉਸ ਦੀ ਅਦਾਇਗੀ ਕਰਨ ਦੀ ਵਾਰੀ ਆਈ ਤਾਂ ਉਸ ਨੇ ਕਿਹਾ ਕਿ ਉਸ ਦਾ ਰੇਟ 35 ਰੁਪਏ ਹੈ, ਉਹ ਇਸ ਦੇ 40 ਰੁਪਏ ਨਹੀਂ ਦੇਣਗੇ। ਉਧਰ, ਦੁਕਾਨਦਾਰ ਅਨੁਸਾਰ ਉਸ ਨੇ ਉਕਤ ਵਿਅਕਤੀ ਦਾ ਰੇਟ 40 ਰੁਪਏ ਦੱਸਿਆ।
ਜਦੋਂ ਉਸ ਨੂੰ ਬਹਿਸ ਕਰਨ ਤੋਂ ਰੋਕਿਆ ਗਿਆ ਤਾਂ ਉਸ ਨੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਕਰੀਬ ਅੱਧੇ ਘੰਟੇ ਵਿੱਚ ਦੋ ਵਾਰ ਮੁਲਜ਼ਮਾਂ ਨੇ ਦੁਕਾਨ ’ਤੇ ਇੱਟਾਂ ਰੋੜੇ ਚਲਾਏ। ਮੌਕੇ ‘ਤੇ ਮੌਜੂਦ ਲੋਕਾਂ ਨੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਫਰਾਰ ਹੋ ਗਿਆ। ਹੋਰ ਗਾਹਕਾਂ ਨੇ ਉਸ ਵਿਅਕਤੀ ਨੂੰ ਦੁਕਾਨ ਤੋਂ ਬਾਹਰ ਜਾਣ ਲਈ ਕਿਹਾ। ਕਥਿਤ ਦੋਸ਼ੀ ਬਹਿਸ ਕਰਨ ਤੋਂ ਬਾਅਦ ਉੱਥੋਂ ਚਲਾ ਗਿਆ। ਪਰ ਇਸ ਦੌਰਾਨ ਕਰੀਬ ਅੱਧੇ ਘੰਟੇ ਵਿੱਚ ਦੋ ਵਾਰ ਮੁਲਜ਼ਮਾਂ ਨੇ ਦੁਕਾਨ ’ਤੇ ਇੱਟਾਂ ਰੋੜੇ ਚਲਾਏ। ਦੁਕਾਨ ਦੇ ਅਗਲੇ ਸ਼ੀਸ਼ੇ ਤੇ ਇੱਟਾਂ ਮਾਰੀਆ ਗਈਆਂ। ਮੌਕੇ ‘ਤੇ ਮੌਜੂਦ ਲੋਕਾਂ ਨੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਫਰਾਰ ਹੋ ਗਿਆ।
ਘਟਨਾ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਪੀਸੀਆਰ ਦੀ ਟੀਮ ਮੌਕੇ ’ਤੇ ਪਹੁੰਚੀ। ਹੈੱਡ ਕਾਂਸਟੇਬਲ ਮੋਹਨ ਸਿੰਘ ਨੇ ਮੌਕਾ ਦੇਖਿਆ। ਸੀਸੀਟੀਵੀ ਵਿੱਚ ਮੁਲਜ਼ਮ ਇੱਟਾਂ ਪਥਰਾਅ ਕਰਦਾ ਨਜ਼ਰ ਆ ਰਿਹਾ ਹੈ। ਪੁਲੀਸ ਅਨੁਸਾਰ ਮੁਲਜ਼ਮਾਂ ਦੀ ਜਲਦੀ ਹੀ ਪਛਾਣ ਕਰ ਲਈ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...