October 8, 2024, 10:10 am
----------- Advertisement -----------
HomeNewsLatest Newsਲੁਧਿਆਣਾ ਡੀ.ਸੀ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ...

ਲੁਧਿਆਣਾ ਡੀ.ਸੀ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਆ

Published on

----------- Advertisement -----------

ਲੁਧਿਆਣਾ, 17 ਸਤੰਬਰ -ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਕਾਰਜ ਮੰਤਰ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਨੂੰ ਆਪਣੀ ਡਿਊਟੀ ਇਮਾਨਦਾਰੀ, ਸੰਜੀਦਗੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਅਤੇ ਦਫਤਰਾਂ ਵਿਚ ਆਉਣ ਵਾਲੇ ਲੋਕਾਂ ਦੇ ਕੰਮ ਸੇਵਾ ਭਾਵਨਾ ਨਾਲ ਕਰਨ ਨੂੰ ਤਰਜੀਹ ਦਿੱਤੀ ਜਾਵੇ।

ਜੋਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅਧਿਕਾਰੀਆਂ, ਸਮੂਹ ਸ਼ਾਖਾਵਾਂ ਦੇ ਮੁਖੀਆਂ ਅਤੇ ਸਟਾਫ਼ ਨਾਲ ਇੱਕ ਸ਼ੁਰੂਆਤੀ ਮੀਟਿੰਗ ਦੌਰਾਨ ਆਮ ਲੋਕਾਂ ਦੀ ਗੱਲ ਨੂੰ ਧੀਰਜ ਨਾਲ ਸੁਣਨ ਅਤੇ ਇਹ ਯਕੀਨੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਉਨ੍ਹਾਂ ਨੂੰ ਆਪਣੀ ਸਮਰੱਥਾ ਅਨੁਸਾਰ ਨਿਰਸਵਾਰਥ ਸੇਵਾਵਾਂ ਪ੍ਰਦਾਨ ਕਰਨ ਲਈ ਕਿਹਾ। ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਚੰਗੇ ਪ੍ਰਸ਼ਾਸਨ, ਸੇਵਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਦਾਨ ਕਰਨ ਅਤੇ ਭਲਾਈ ਤੇ ਵਿਕਾਸ ਸਕੀਮਾਂ ਨੂੰ ਲਾਗੂ ਕਰਨ ਲਈ ਵਚਨਬੱਧ ਹੈ।

ਜੋਰਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨਾਲ ਸਤਿਕਾਰ ਨਾਲ ਪੇਸ਼ ਆਉਣ ਦੀ ਉਮੀਦ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਉਨ੍ਹਾਂ ਨੂੰ ਆਪਣੇ ਦਫਤਰਾਂ ਵਿੱਚ ਆਉਣ ਵਾਲੇ ਲੋਕਾਂ ਨਾਲ ਨਿਮਰਤਾ ਨਾਲ ਪੇਸ਼ ਆਉਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨਾਲ ਇਨਸਾਨੀਅਤ ਨਾਲ ਪੇਸ਼ ਆ ਕੇ ਲੋਕ ਸੇਵਾ ਵਿੱਚ ਨਵਾਂ ਮਾਪਦੰਡ ਸਥਾਪਤ ਕਰਨ ਦੀ ਅਪੀਲ ਕੀਤੀ।

ਡਿਪਟੀ ਕਮਿਸ਼ਨਰ ਨੇ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਇਮਾਨਦਾਰੀ ਨਾਲ ਲਾਗੂ ਕਰਨ ਲਈ ਸਖ਼ਤ ਮਿਹਨਤ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ‘ਚ ਹੋਈ ਵਾਰਦਾਤ, ਬੀ.ਐਸ.ਐਫ ਨੇ ਮਾਰਿਆ ਘੁਸਪੈਠੀਏ

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬੀਐਸਐਫ ਦੇ ਜਵਾਨਾਂ ਨੇ ਇੱਕ ਘੁਸਪੈਠੀਏ ਨੂੰ ਮਾਰ ਦਿੱਤਾ ਹੈ। ਇਹ...

 ਬੇਰੁਜ਼ਗਾਰ ਆਈ.ਟੀ.ਆਈ.ਅਪ੍ਰੈਂਟਿਸਸ਼ਿਪ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ

ਫਾਜ਼ਿਲਕਾ ਵਿੱਚ ਬੇਰੁਜ਼ਗਾਰ ਆਈ.ਟੀ.ਆਈ.ਅਪ੍ਰੈਂਟਿਸਸ਼ਿਪ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ...

ਅੰਮ੍ਰਿਤਸਰ ਪੁਲਿਸ ਨੇ ਕੀਤੀ32 ਕਰੋੜ ਦੀ ਹੈਰੋਇਨ ਬਰਾਮਦ, ਔਰਤ  ਗ੍ਰਿਫਤਾਰ

ਅੰਮ੍ਰਿਤਸਰ ਪੁਲਿਸ ਨੇ 32 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ। ਔਰਤ ਨੂੰ ਪੁਲਿਸ ਨੇ...

ਐੱਸ.ਜੀ.ਪੀ.ਸੀ.ਚੋਣਾਂ ਸਬੰਧੀ ਸੋਧਿਆ ਸ਼ਡਿਊਲ ਜਾਰੀ

ਫਰੀਦਕੋਟ 17 ਸਤੰਬਰ - ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

ਫ਼ਰੀਦਕੋਟ ਵਿਖੇ 12 ਲੱਖ ਦੀ ਲਾਗਤ ਨਾਲ ਸ਼ੂਟਿੰਗ ਰੇਂਜ ਤਿਆਰ, ਸਪੀਕਰ ਸੰਧਵਾਂ ਕਰਨਗੇ ਲੋਕ ਅਰਪਣ

ਫ਼ਰੀਦਕੋਟ 17 ਸਤੰਬਰ,2024: ਫ਼ਰੀਦਕੋਟ ਵਾਸੀਆਂ ਤੇ ਸ਼ੂਟਿੰਗ ਦੇ ਪ੍ਰੇਮੀਆਂ ਲਈ ਇਹ ਖੁਸ਼ੀ ਦੀ ਖਬਰ...

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ ਹੋਈ ਤੈਅ

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਵੱਡੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ...

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਪਹੁੰਚੀ ਸ਼ਿਮਲਾ

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਸ਼ਿਮਲਾ ਪਹੁੰਚ ਗਈ ਹੈ।...

ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰਾਂ ਵੱਲੋਂ ਸਿਹਤ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ

ਬਠਿੰਡਾ, 17 ਸਤੰਬਰ 2024:ਐਨ ਐਚ ਐਮ ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰਾਂ ਨੇ ਆਪਣੀਆਂ...

ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਕਲੱਸਟਰ ਅਫ਼ਸਰਾਂ ਨੂੰ ਦਿੱਤੀ ਗਈ ਟ੍ਰੇਨਿੰਗ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ 2024 - ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ...