May 31, 2026, 4:43 am
----------- Advertisement -----------
HomeNewsBreaking Newsਡਿਪਟੀ ਕਮਿਸ਼ਨਰ ਵੱਲੋਂ ਆਈ.ਏ.ਐਸ ਅਫਸਰ ਬਣ ਕੇ ਦੇਸ਼ ਦੀ ਸੇਵਾ ਕਰਨ ਦੇ...

ਡਿਪਟੀ ਕਮਿਸ਼ਨਰ ਵੱਲੋਂ ਆਈ.ਏ.ਐਸ ਅਫਸਰ ਬਣ ਕੇ ਦੇਸ਼ ਦੀ ਸੇਵਾ ਕਰਨ ਦੇ ਚਾਹਵਾਨ ਪੰਜ ਵਿਦਿਆਰਥੀਆਂ ਨਾਲ ਮੁਲਾਕਾਤ

Published on

----------- Advertisement -----------

ਲੁਧਿਆਣਾ, 2 ਅਗਸਤ – ਆਈ-ਐਸਪਾਇਰ ਲੀਡਰਸ਼ਿਪ ਪਹਿਲਕਦਮੀ ਤਹਿਤ, ਜਿਸਦਾ ਉਦੇਸ਼ ਸਕੂਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕਰਨਾ ਹੈ, ਪੰਜ ਨੌਜਵਾਨ ਜੋ ਕਿ ਆਈ.ਏ.ਐਸ. ਅਫਸਰ ਬਣਨ ਦਾ ਟੀਚਾ ਰੱਖਦੇ ਹਨ, ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਉਨ੍ਹਾਂ ਦੇ ਦਫਤਰ ਵਿੱਚ ਮੁਲਾਕਾਤ ਕੀਤੀ।

ਡਾ. ਡੀ.ਆਰ.ਸੀ. ਜੈਨ ਇਨੋਵੇਟਿਵ ਪਬਲਿਕ ਸਕੂਲ ਤੋਂ ਅਨਹਦ ਕੌਰ (15), ਚਾਹਤ (14) ਗੁਰੂ ਨਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਅਨਮੋਲਜੀਤ ਕੌਰ (16) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਸੁਖਦੀਪ ਕੌਰ (16) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੋਲੇਵਾਲ ਅਤੇ ਕੇਸ਼ਵ (15) ਸਕੂਲ ਆਫ ਐਮੀਨੈਂਸ, ਸਾਹਨੇਵਾਲ ਨੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ।

ਉਨ੍ਹਾਂ ਡਿਪਟੀ ਕਮਿਸ਼ਨਰ ਤੋਂ ਉਨ੍ਹਾਂ ਦੇ ਆਈ.ਏ.ਐਸ. ਬਣਨ ਦੇ ਸਫਰ ਬਾਰੇ ਜਾਣਕਾਰੀ ਲਈ, ਉਨ੍ਹਾਂ ਦੇ ਰੋਜ਼ਮਰਾ ਕੰਮਕਾਜ ਬਾਰੇ ਪੁੱਛਿਆ ਅਤੇ ਆਈ.ਏ.ਐਸ. ਅਫਸਰ ਬਣਨ ਦੇ ਆਪਣੇ ਸੁਪਨੇ ਸਾਂਝੇ ਕੀਤੇ। ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਹਨਾਂ ਨੂੰ ਰੋਜ਼ਾਨਾ ਕਿਤਾਬਾਂ, ਅਖਬਾਰਾਂ ਅਤੇ ਰਸਾਲੇ ਪੜ੍ਹਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਵੀ ਦਿੱਤੇ ਅਤੇ ਭਵਿੱਖ ਲਈ ਸ਼ੁਭ ਕਾਮਨਾਵਾਂ ਵੀ ਦਿੱਤੀਆਂ।

ਬਾਅਦ ਵਿੱਚ, ਸਕੂਲੀ ਬੱਚਿਆਂ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਨਾਲ ਵੀ ਮੁਲਾਕਾਤ ਕੀਤੀ ਅਤੇ ਦਫ਼ਤਰ ਡਿਪਟੀ ਕਮਿਸ਼ਨਰ ਦੀਆਂ ਵੱਖ-ਵੱਖ ਸ਼ਾਖਾਵਾਂ ਦਾ ਦੌਰਾ ਕੀਤਾ।

ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਲੋੜੀਂਦੇ ਕੈਰੀਅਰ ਦੇ ਮਾਰਗਾਂ ਦਾ ਪਹਿਲਾ ਹੱਥ ਐਕਸਪੋਜਰ ਪ੍ਰਦਾਨ ਕਰਕੇ ਇੱਛਾਵਾਂ ਅਤੇ ਹਕੀਕਤ ਦੇ ਵਿਚਕਾਰ ਪਾੜੇ ਨੂੰ ਪੂਰਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪਹਿਲਕਦਮੀ ਤਹਿਤ, ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕਰੀਅਰ ਦੀਆਂ ਇੱਛਾਵਾਂ ਬਾਰੇ ਪੁੱਛਿਆ ਜਾਵੇਗਾਸ ਉਹਨਾਂ ਦੀ ਪਸੰਦ ਦੇ ਅਧਾਰ ਤੇ, ਉਹਨਾਂ ਨੂੰ ਸਬੰਧਤ ਪੇਸ਼ੇਵਰਾਂ ਦੇ ਦਫਤਰਾਂ ਦੇ ਦੌਰੇ ਲਈ ਸਮੂਹ ਕੀਤਾ ਜਾਵੇਗਾ ਜਿਸ ਵਿੱਚ ਆਈ.ਏ.ਐਸ., ਆਈ.ਪੀ.ਐਸ., ਪੀ.ਸੀ.ਐਸ., ਪੀ.ਪੀ.ਐਸ., ਡਾਕਟਰ, ਵਿਗਿਆਨੀ ਅਤੇ ਹੋਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਉਹਨਾਂ ਪੇਸ਼ੇਵਰਾਂ ਨਾਲ ਗੱਲਬਾਤ ਕਰਨ ਅਤੇ ਉਹਨਾਂ ਤੋਂ ਸਿੱਖਣ ਦਾ ਮੌਕਾ ਮਿਲੇਗਾ ਜੋ ਉਹਨਾਂ ਦੇ ਨਾਲ ਇੱਕ ਦਿਨ ਬਿਤਾ ਕੇ ਉਹਨਾਂ ਦੀ ਪੈੜ ਦੱਬਣ ਦਾ ਸੁਪਨਾ ਲੈਂਦੇ ਹਨ।

ਡਿਪਟੀ ਕਮਿਸ਼ਨਰ ਨੇ ਸਾਂਝਾ ਕੀਤਾ ਕਿ ਜੇਕਰ ਕੋਈ ਬੱਚਾ ਇਸ ਉਪਰਾਲੇ ਵਿੱਚ ਦਿਲਚਸਪੀ ਰੱਖਦਾ ਹੈ, ਤਾਂ ਉਹ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ dbeeludhiana@gmail.com ‘ਤੇ ਈਮੇਲ ਭੇਜ ਕੇ ਜਾਂ ਫ਼ੋਨ ਨੰਬਰ 77400-01682 ‘ਤੇ ਕਾਲ ਕਰਕੇ ਸੰਪਰਕ ਕਰ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...