October 2, 2026, 3:51 pm
----------- Advertisement -----------
HomeNewsBreaking Newsਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਨੌਜਵਾਨਾਂ ਨੂੰ ਸੁਨਹਿਰੇ ਭਵਿੱਖ ਲਈ ਵਾਤਾਵਰਣ ਦੇ ਸੁਪਰਹੀਰੋ...

ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਨੌਜਵਾਨਾਂ ਨੂੰ ਸੁਨਹਿਰੇ ਭਵਿੱਖ ਲਈ ਵਾਤਾਵਰਣ ਦੇ ਸੁਪਰਹੀਰੋ ਬਣਨ ਦਾ ਸੱਦਾ

Published on

----------- Advertisement -----------

ਲੁਧਿਆਣਾ, 22 ਜੁਲਾਈ – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਸੁਨਹਿਰੇ ਭਵਿੱਖ ਲਈ ਬੂਟੇ ਲਗਾ ਕੇ, ਪਾਣੀ ਦੀ ਬੱਚਤ, ਪਲਾਸਟਿਕ ਤੋਂ ਬਚਣ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਧਰਤੀ ਮਾਂ ਦੀ ਰੱਖਿਆ ਕਰਨ ਦੀ ਅਪੀਲ ਕੀਤੀ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ਕਲੀਨ ਏਅਰ ਪੰਜਾਬ ਵੱਲੋਂ ਕਰਵਾਏ ਗਏ ‘ਯੂਥ ਚੈਂਪੀਅਨ ਫਾਰ ਕਲੀਨ ਏਅਰ’ ਪ੍ਰੋਗਰਾਮ ਦੋਰਾਨ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਨੌਜਵਾਨ ਵਾਤਾਵਰਣ ਪ੍ਰਤੀ ਵੱਡਿਆਂ ਦੇ ਰਵੱਈਏ ਨੂੰ ਪ੍ਰਭਾਵਿਤ ਕਰ ਸਕਦੇ ਹਨ ਅਤੇ ਧਰਤੀ ਨੂੰ ਬਚਾਉਣ ਵਿੱਚ ਮੁੱਖ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਸਰਕਾਰ ਜਾਂ ਪ੍ਰਸ਼ਾਸਨ ਦੇ ਨਾਲ ਸਮੂਹਿਕ ਯਤਨਾਂ ਦੀ ਲੋੜ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਨੌਜਵਾਨਾਂ ਦਾ ਦੂਜਿਆਂ ਦੇ ਵਿਵਹਾਰ ਅਤੇ ਰਵੱਈਏ ਨੂੰ ਬਦਲਣ ਦੇ ਨਾਲ-ਨਾਲ ਆਪਣੇ ਪਰਿਵਾਰ ਅਤੇ ਭਾਈਚਾਰੇ ਦੇ ਮੈਂਬਰਾਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਵਧੇਰੇ ਜ਼ਿੰਮੇਵਾਰ ਬਣਨ ਲਈ ਪ੍ਰਭਾਵਿਤ ਕਰਨ ‘ਤੇ ਸਿੱਧਾ ਅਸਰ ਪੈ ਸਕਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਰੋਜ਼ਾਨਾ ਦੀਆਂ ਕਾਰਵਾਈਆਂ ਦੁਆਰਾ ਕੀਤੇ ਸਕਾਰਾਤਮਕ ਪ੍ਰਭਾਵ ਤੋਂ ਜਾਣੂ ਹੋਣ ਦੀ ਅਪੀਲ ਕੀਤੀ ਅਤੇ ਲਗਾਏ ਗਏ ਬੂਟਿਆਂ ਦੀ ਸਹੀ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮੌਨਸੂਨ ਦੌਰਾਨ ਲੁਧਿਆਣਾ ਵਿੱਚ 15 ਲੱਖ ਦੇ ਕਰੀਬ ਬੂਟੇ ਲਗਾਏ ਜਾ ਰਹੇ ਹਨ। ਉਨ੍ਹਾਂ ਸੈਸ਼ਨ ਵਿੱਚ ਵਿਦਿਆਰਥੀਆਂ ਦੀ ਭਾਗੀਦਾਰੀ ਅਤੇ ਵਾਤਾਵਰਣ ਸਬੰਧੀ ਮੁੱਦਿਆਂ ਪ੍ਰਤੀ ਜਾਗਰੂਕਤਾ ਦੀ ਵੀ ਸ਼ਲਾਘਾ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...