October 18, 2026, 11:17 pm
----------- Advertisement -----------
HomeNewsLatest Newsਲੁਧਿਆਣਾ DC ਸਾਕਸ਼ੀ ਸਾਹਨੀ ਵੱਲੋਂ ਬੁੱਢਾ ਦਰਿਆ ਨੇੜੇ ਪੈਂਦੇ ਪਿੰਡਾਂ ਦੇ ਲੋਕਾਂ...

ਲੁਧਿਆਣਾ DC ਸਾਕਸ਼ੀ ਸਾਹਨੀ ਵੱਲੋਂ ਬੁੱਢਾ ਦਰਿਆ ਨੇੜੇ ਪੈਂਦੇ ਪਿੰਡਾਂ ਦੇ ਲੋਕਾਂ ਨਾਲ ਮੀਟਿੰਗ; ਪੇਸ਼ ਆ ਰਹੀਆ ਸਮੱਸਿਆਵਾਂ ਬਾਰੇ ਕੀਤਾ ਵਿਚਾਰ ਵਟਾਂਦਰਾ

Published on

----------- Advertisement -----------

ਲੁਧਿਆਣਾ- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਬੁੱਢਾ ਦਰਿਆ ਦੇ ਆਸ-ਪਾਸ ਪੈਂਦੇ ਪਿੰਡਾਂ ਦੇ ਲੋਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਦਰਪੇਸ਼ ਕਈ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਮੀਟਿੰਗ ਵਿੱਚ ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਸਮੇਤ ਪਿੰਡ ਵਲੀਪੁਰ, ਖਹਿਰਾ ਬੇਟ ਦੇ ਵਸਨੀਕ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਬੁੱਢਾ ਦਰਿਆ ਦੇ ਸਬੰਧ ਵਿੱਚ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਬਾਰੇ ਫੀਡਬੈਕ ਲਿਆ। ਉਹਨਾਂ ਇਸ ਇਲਾਕੇ ਵਿੱਚ ਇੱਕ ਹੋਰ ਵਾਟਰ ਟਰੀਟਮੈਂਟ ਪਲਾਂਟ ਲਗਾਉਣ ਦਾ ਮੁੱਦਾ ਵੀ ਇਸ ਮੀਟਿੰਗ ਵਿੱਚ ਵਿਚਾਰਿਆ। ਉਹਨਾਂ ਪਿੰਡਾਂ ਦੀਆਂ ਪੰਚਾਇਤਾਂ ਦੀ ਬੇਨਤੀ ਦੇ ਜਵਾਬ ਵਿੱਚ ਇਨ੍ਹਾਂ ਪਿੰਡਾਂ ਵਿੱਚ ਨਵੇਂ ਟਰੀਟਮੈਂਟ ਪਲਾਂਟ ਸਥਾਪਤ ਕਰਨ ਲਈ ਥਾਂਵਾਂ ਦਾ ਫੀਲਡ ਨਿਰੀਖਣ ਕਰਨ ਲਈ ਇੱਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ।

ਪਿੰਡ ਵਾਸੀਆਂ ਤੋਂ ਫੀਡਬੈਕ ਲੈਣ ਤੋਂ ਬਾਅਦ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਟਰੀਟਮੈਂਟ ਪਲਾਂਟ ਸਥਾਪਤ ਕਰਨ ਦੀ ਸੰਭਾਵਨਾ ਲਈ ਵਲੀਪੁਰ ਅਤੇ ਖਹਿਰਾ ਬੇਟ ਪਿੰਡਾਂ ਵਿੱਚ ਸਾਈਟਾਂ ਦਾ ਨਿਰੀਖਣ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਇੱਕ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸੀਵਰੇਜ ਬੋਰਡ, ਪੇਂਡੂ ਵਿਕਾਸ ਅਤੇ ਪੰਚਾਇਤਾਂ ਦੇ ਅਧਿਕਾਰੀ ਸ਼ਾਮਲ ਹਨ। ਜਾਂਚ ਤੋਂ ਬਾਅਦ ਪੈਨਲ ਡਿਪਟੀ ਕਮਿਸ਼ਨਰ ਨੂੰ ਰਿਪੋਰਟ ਸੌਂਪੇਗਾ।

ਵੱਖ-ਵੱਖ ਵਿਭਾਗਾਂ ਅਤੇ ਪੰਚਾਇਤਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੋ ਸੀਵਰੇਜ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ) ਜਮਾਲਪੁਰ ਵਿਖੇ 225 ਐਮ.ਐਲ.ਡੀ ਸਮਰੱਥਾ ਵਾਲਾ ਐਸ.ਟੀ.ਪੀ ਅਤੇ ਬੱਲੋਕੇ ਵਿਖੇ 60 ਐਮ.ਐਲ.ਡੀ ਸਮਰੱਥਾ ਵਾਲਾ ਐਸ.ਟੀ.ਪੀ ਪਹਿਲਾਂ ਹੀ ਕਾਰਜਸ਼ੀਲ ਹਨ। ਮੀਟਿੰਗ ਵਿੱਚ ਇਨ੍ਹਾਂ ਪਿੰਡਾਂ ਵਿੱਚ ਬੁੱਢੇ ਨਾਲੇ ਦੇ ਦੋਵੇਂ ਪਾਸੇ ਬੂਟੇ ਲਗਾਉਣ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

ਡੀ.ਸੀ ਸਾਕਸ਼ੀ ਸਾਹਨੀ ਨੇ ਪੰਚਾਇਤਾਂ ਨੂੰ ਭਰੋਸਾ ਦਿਵਾਇਆ ਕਿ ਬੁੱਢਾ ਦਰਿਆ ਦੀ ਸਫਾਈ ਅਤੇ ਮਜ਼ਬੂਤੀ ਦਾ ਕੰਮ ਨਗਰ ਨਿਗਮ ਲੁਧਿਆਣਾ ਅਤੇ ਹੋਰ ਵਿਭਾਗਾਂ ਵੱਲੋਂ ਤਨਦੇਹੀ ਨਾਲ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਓਵਰਫਲੋ ਨੂੰ ਰੋਕਣ ਲਈ ਸਾਰੇ ਡਰੇਨਾਂ, ਖਾਸ ਤੌਰ ‘ਤੇ ਬੁੱਢੇ ਨਾਲੇ ਦੇ ਉੱਪਰਲੇ ਅਤੇ ਹੇਠਲੇ ਪਾਸੇ ਦੀ ਸਫਾਈ ਲਈ ਵੀ ਯਤਨ ਕੀਤੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...