August 4, 2026, 10:04 pm
----------- Advertisement -----------
HomeNewsLatest Newsਲੁਧਿਆਣਾ: ਨਹਿਰ 'ਚ ਰੁੜ੍ਹੇ ਵਿਅਕਤੀ ਦੀ ਮਿਲੀ ਲਾ+ਸ਼, ਪੈਰ ਫਿਸਲਣ ਕਾਰਨ ਵਾਪਰਿਆ...

ਲੁਧਿਆਣਾ: ਨਹਿਰ ‘ਚ ਰੁੜ੍ਹੇ ਵਿਅਕਤੀ ਦੀ ਮਿਲੀ ਲਾ+ਸ਼, ਪੈਰ ਫਿਸਲਣ ਕਾਰਨ ਵਾਪਰਿਆ ਸੀ ਹਾਦਸਾ

Published on

----------- Advertisement -----------

ਲੁਧਿਆਣਾ ਦੇ ਜਗਰਾਉਂ ਦੀ ਅਖਾੜਾ ਨਹਿਰ ‘ਚ ਰੁੜ੍ਹੇ ਵਿਅਕਤੀ ਦੀ ਲਾਸ਼ 36 ਘੰਟਿਆਂ ਬਾਅਦ ਬਰਾਮਦ ਹੋਈ ਹੈ। ਉਹ ਪੁੱਤਰ ਪੈਦਾ ਹੋਣ ਦੀ ਮੰਨਤ ਪੂਰੀ ਹੋਣ ਤੋਂ ਬਾਅਦ ਚੌਲ ਚੜ੍ਹਾਉਣ ਲਈ ਨਹਿਰ ‘ਤੇ ਗਿਆ ਸੀ। ਉੱਥੇ ਉਸਦਾ ਪੈਰ ਫਿਸਲ ਗਿਆ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਮਨੀ ਵਜੋਂ ਹੋਈ ਹੈ। ਗੋਤਾਖੋਰਾਂ ਦੀ ਟੀਮ 2 ਦਿਨਾਂ ਤੋਂ ਲਗਾਤਾਰ ਉਸ ਦੀ ਭਾਲ ਕਰ ਰਹੀ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਰਖਵਾ ਦਿੱਤਾ ਹੈ।
ਦਰਅਸਲ ਫਿਲੀ ਗੇਟ ਦੇ ਰਹਿਣ ਵਾਲੇ ਮਨਜੀਤ ਸਿੰਘ ਮਨੀ ਦੇ ਘਰ 15 ਦਿਨ ਪਹਿਲਾਂ ਬੇਟੇ ਨੇ ਜਨਮ ਲਿਆ ਸੀ। ਰੀਤੀ-ਰਿਵਾਜਾਂ ਮੁਤਾਬਕ 13ਵੇਂ ਦਿਨ ‘ਤੇ ਘਰ ‘ਚ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ। ਮਿੱਠੇ ਚੌਲ ਤਿਆਰ ਕੀਤੇ ਜਾਣੇ ਸਨ ਅਤੇ ਇਸ ਦਾ ਪ੍ਰਸ਼ਾਦ ਨਹਿਰ ਦੇ ਕੰਢੇ ਚੜ੍ਹਾ ਕੇ ਮੱਥਾ ਟੇਕਿਆ ਜਾਣਾ ਸੀ।
ਦੱਸਿਆ ਜਾ ਰਿਹਾ ਹੈ ਕਿ ਸੁੱਖਣਾ ਪੂਰੀ ਕਰਨ ਲਈ ਮਨਜੀਤ ਪ੍ਰਸ਼ਾਦ ਲੈ ਕੇ ਮੋਟਰਸਾਈਕਲ ‘ਤੇ ਘਰੋਂ ਨਿਕਲਿਆ ਸੀ। ਪਰ ਕਾਫੀ ਦੇਰ ਤੱਕ ਵਾਪਸ ਨਾ ਪਰਤਣ ‘ਤੇ ਜਦੋਂ ਪਰਿਵਾਰਕ ਮੈਂਬਰ ਭਾਲ ਕਰਨ ਲਈ ਨਹਿਰ ਕਿਨਾਰੇ ਪੁੱਜੇ ਤਾਂ ਮਨਜੀਤ ਦਾ ਮੋਟਰਸਾਈਕਲ ਉਥੇ ਖੜ੍ਹਾ ਸੀ। ਨਾਲੇ ਚੱਪਲਾਂ ਅਤੇ ਪ੍ਰਸ਼ਾਦ ਵਾਲਾ ਭਾਂਡਾ ਨਹਿਰ ਦੇ ਕੰਢੇ ਪਿਆ ਸੀ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਸ਼ੱਕ ਪ੍ਰਗਟਾਇਆ ਕਿ ਮਨਜੀਤ ਨਹਿਰ ‘ਚ ਪਾਣੀ ਦੇ ਵਹਾਅ ਨਾਲ ਰੁੜ੍ਹ ਗਿਆ ਹੈ। ਬੇਟੇ ਦੇ ਜਨਮ ਤੋਂ ਬਾਅਦ ਮਨਜੀਤ ਸਿੰਘ ਮਨੀ ਦੇ ਘਰ ‘ਚ ਖੁਸ਼ੀ ਦਾ ਮਾਹੌਲ ਸੀ ਪਰ ਮਨਜੀਤ ਦੀ ਮੌਤ ਤੋਂ ਬਾਅਦ ਘਰ ‘ਚ ਮਾਤਮ ਦਾ ਮਾਹੌਲ ਹੈ ਅਤੇ ਪਰਿਵਾਰਿਕ ਮੈਂਬਰਾ ਦਾ ਰੋ ਰੋ ਕੇ ਬੁਰਾ ਹਾਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...