August 6, 2026, 5:50 am
----------- Advertisement -----------
HomeNewsBreaking Newsਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਲੁਧਿਆਣਾ ਵੱਲੋਂ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ...

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਲੁਧਿਆਣਾ ਵੱਲੋਂ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋੋਜਨ

Published on

----------- Advertisement -----------

ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਦਿਨ ਰਾਤ ਪੰਜਾਬ ਦੇ ਹੱਕਾਂ ਉੱਪਰ ਪਹਿਰਾ ਦੇ ਰਹੇ ਮੁੱਖਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਦੀ ਰਹਿਨੁਮਾਈ ਅਤੇ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਜੀ ਦੇ ਅਗੁਵਾਈ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਲੁਧਿਆਣਾ ਵੱਲੋਂ ਮਾਨਯੋਗ ਵਧੀਕ ਮੁੱਖ ਸਕੱਤਰ (ਵਿਕਾਸ), ਕੇ.ਪੀ.਼ਸਿਨਹਾ, ਆਈ.ਏ.ਐਸ. ਜੀ ਦੀ ਅਗਵਾਈ ਅਤੇ ਡਾਇਰੈਕਟਰ ਖੇਤੀਬਾੜੀ ਡਾ. ਜਸਵੰਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਐਗਰੀਕਲਚਰਲ ਟੈਕਨੋਲੋਜੀ ਮੈਨੇਜਮੈਂਟ ਏਜੰਸੀ (ਆਤਮਾ), NMAET, ਲੁਧਿਆਣਾ ਦੇ ਵਿੱਤੀ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ, ਰਾਮਗੜ੍ਹੀਆ ਭਵਨ, ਜੀ.ਟੀ.ਰੋਡ, ਖੰਨਾ ਵਿਖੇ ਆਯੋਜਿਤ ਕੀਤਾ ਗਿਆ।

ਸਾਕਸ਼ੀ ਸਾਹਨੀ, ਡਿਪਟੀ ਕਮਿਸ਼ਨਰ, ਲੁਧਿਆਣਾ ਨੇ ਕਿਸਾਨਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾ ਕੇ ਸਾੜਨ ਨਾਲ ਜਿਥੇ ਵਾਤਾਵਰਣ ਵਿੱਚ ਵਿਗਾੜ ਪੈਦਾ ਹੁੰਦਾ ਹੈ, ਉਥੇ ਪ੍ਰਦੂਸ਼ਣ ਮਨੁੱਖੀ ਸਿਹਤ, ਪਸ਼ੂਆਂ ਅਤੇ ਬਣਨਸਪਤੀ ਲਈ ਹਾਨੀਕਾਰਕ ਹੁੰਦਾ ਹੈ। ਉਹਨਾਂ ਕਿਹਾ ਕਿ ਕੁਦਰਤੀ ਚੱਕਰ ਵਿੱਚ ਆਏ ਵਿਗਾੜ ਨੂੰ ਠੀਕ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਲੋੜ ਹੈ। ਉਹਨਾਂ ਕਿਹਾ ਕਿ ਪਾਣੀ ਦੀ ਬੱਚਤ ਲਈ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਪਹਿਲ ਦੇਣ ਅਤੇ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਦਿੱਤੇ ਜਾਂਦੇ ਵਿੱਤੀ ਲਾਭ ਨੂੰ ਉਠਾਉਣ ਲਈ ਕਿਸਾਨ ਆਪਣੀ ਰਜਿਸਟਰੇਸ਼ਨ ਕੈਂਪ ਦੌਰਾਨ ਹੀ ਕਰਵਾਕੇ ਜਾਣ।

ਉਹਨਾਂ ਇਹ ਵੀ ਕਿਹਾ ਕਿ ਕਿਸਾਨ ਖੇਤੀ ਦੀਆਂ ਨਵੀਨਤਮ ਤਕਨੀਕਾਂ ਜਿਵੇਂ ਕਿ ਸੁਪਰ ਸੀਡਰ ਅਪਣਾ ਕੇ ਖੇਤੀ ਨੂੰ ਪ੍ਰਫੁੱਲਿਤ ਕਰਨ ਅਤੇ ਕੈਂਪ ਵਿਚੋਂ ਖੇਤੀਬਾੜੀ ਵਿਭਾਗ ਦੀਆਂ ਵੱਖ ਵੱਖ ਸਕੀਮਾਂ ਸਬੰਧੀ ਜਾਣਕਾਰੀ ਲੈ ਕੇ ਜਾਣ। ਉਹ ਖੁਦ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਉਹਨਾਂ ਦੀਆਂ ਸਮੱਸਿਆਂਵਾਂ ਅਤੇ ਖੇਤੀ ਤਕਨੀਕਾਂ ਸਬੰਧੀ ਵਿਚਾਰ ਵਟਾਂਦਰਾ ਕਰਦੇ ਆ ਰਹੇ ਹਨ। ਕਿਸਾਨੀ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਉਹ ਭਲੀ-ਭਾਂਤੀ ਜਾਣੂ ਹਨ।

ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਪ੍ਰਕਾਸ਼ ਸਿੰਘ ਨੇ ਕਿਹਾ ਕਿ ਜਿਲ੍ਹੇ ਅੰਦਰ ਕਿਸਾਨਾਂ ਨੂੰ ਮਿਆਰੀ ਕਿਸਮਾਂ ਦੇ ਬੀਜ, ਖਾਦਾਂ ਅਤੇ ਕੀੜੇਮਾਰ ਦਵਾਈਆਂ ਮੁਹੱਈਆ ਕਰਵਾਉਣਾ ਵਿਭਾਗ ਦਾ ਮੁੱਖ ਨਿਸ਼ਾਨਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਲਈ ਵਿਸ਼ੇਸ ਤੌਰ ਤੇ ਪਿੰਡ ਅਤੇ ਬਲਾਕ ਪੱਧਰੀ ਕੈਂਪ ਲਗਾ ਕੇ ਹਾੜ੍ਹੀ ਅਤੇ ਸਾਉਣੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਕਿਸਾਨਾਂ ਤੱਕ ਪੰਹੁਚਾਉਣ ਲਈ ਵਿਭਾਗ ਵਚਨਬੱਧ ਹਾਂ। ਇਸ ਮੌਕੇ ਉਨ੍ਹਾਂ ਵੱਲੋਂ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਅਤੇ ਵਿਭਾਗੀ ਪ੍ਰਾਪਤੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਕੈਂਪ ਦੌਰਾਨ ਕਿਸਾਨਾਂ ਨੂੰ 5000 ਬੂਟੇ ਵੀ ਵੰਡੇ ਗਏ ਤਾਂ ਜੋ ਪੰਜਾਬ ਰਾਜ ਨੂੰ ਹਰਿਆਵਲ ਭਰਪੂਰ ਬਣਾਇਆ ਜਾ ਸਕੇ।

ਇਸ ਮੌਕੇ ਵੱਖ-ਵੱਖ ਵਿਭਾਗਾਂ ਅਤੇ ਸਵੈ-ਸਹਾਇਤਾਂ ਗਰੁੱਪਾਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਖੇਤੀਬਾੜੀ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਇਸ ਮੌਕੇ ਜਿਲ੍ਹੇ ਵਿੱਚ 22 ਅਗਾਂਹਵਧੂ ਕਿਸਾਨਾਂ ਨੂੰ ਵਿਭਾਗ ਵੱਲੋਂ ਸਨਮਾਨ ਪੱਤਰ ਦੇ ਕੇ ਨਿਵਾਜਿਆ ਗਿਆ। ਇਸ ਕੈਂਪ ਵਿੱਚ ਜਿਲ੍ਹੇ ਭਰ ਦੇ 1200 ਤੋਂ ਵੱਧ ਕਿਸਾਨਾਂ ਵੱਲੋਂ ਸ਼ਿਰਕਤ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...