July 18, 2026, 7:37 am
----------- Advertisement -----------
HomeNewsLatest Newsਲੁਧਿਆਣਾ 'ਚ ਮੋਬਾਈਲ ਟਾਵਰ ਨੂੰ ਲੱਗੀ ਅੱਗ, ਮਚੀ ਹਫੜਾ ਦਫੜੀ

ਲੁਧਿਆਣਾ ‘ਚ ਮੋਬਾਈਲ ਟਾਵਰ ਨੂੰ ਲੱਗੀ ਅੱਗ, ਮਚੀ ਹਫੜਾ ਦਫੜੀ

Published on

----------- Advertisement -----------

ਲੁਧਿਆਣਾ ਵਿੱਚ ਮੋਬਾਈਲ ਟਾਵਰ ਨੂੰ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਅੱਗ ਦੀਆਂ ਲਪਟਾਂ ਤੋਂ ਉੱਠਦਾ ਧੂੰਆਂ ਦੂਰ-ਦੂਰ ਤੱਕ ਦਿਖਾਈ ਦੇ ਰਿਹਾ ਸੀ। ਟਾਵਰ ਨੂੰ ਲੱਗੀ ਅੱਗ ਕਾਰਨ ਆਸ-ਪਾਸ ਦੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਪਹੁੰਚ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।
ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਤਾਪ ਚੌਕ ਵਿੱਚ ਇਕ ਇਮਾਰਤ ਦੇ ਉੱਪਰ ਮੋਬਾਈਲ ਕੰਪਨੀ ਦਾ ਟਾਵਰ ਲੱਗਾ ਹੋਇਆ ਸੀ। ਅੱਜ ਦੁਪਹਿਰ ਟਾਵਰ ਦੇ ਟਰਾਂਸਫਾਰਮਰ ਵਿੱਚ ਅਚਾਨਕ ਅੱਗ ਲੱਗ ਗਈ। ਜਿਸ ਤੋਂ ਬਾਅਦ ਅੱਗ ਨੇ ਟਾਵਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ।
ਜਿਸ ਇਮਾਰਤ ਵਿਚ ਟਾਵਰ ਲਗਾਇਆ ਗਿਆ ਸੀ, ਉਸ ਦੇ ਮਾਲਕ ਰਵੀ ਅਨੁਸਾਰ ਉਸ ਨੇ ਅੱਗ ਲੱਗਣ ਤੋਂ ਬਾਅਦ ਤੁਰੰਤ ਫਾਇਰ ਵਿਭਾਗ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਇਆ। ਉਸ ਅਨੁਸਾਰ ਅੱਗ ਸ਼ਾਰਟ ਸਰਕਟ ਕਾਰਨ ਲੱਗੀ। ਟਾਵਰ ਦਾ ਸਾਮਾਨ ਅਤੇ ਇਸ ਦੀ ਇਮਾਰਤ ਨੂੰ ਨੁਕਸਾਨ ਪਹੁੰਚਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...

ਤਰਨਤਾਰਨ ‘ਚ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਇੱਕੋ ਦਿਨ ‘ਚ 2 ਸਕੇ ਭਰਾਵਾਂ ਦੀ ਮੌਤ

ਤਰਨਤਾਰਨ ਜ਼ਿਲ੍ਹੇ ਦੇ ਰਾਣੀ ਵਲਾਹ ਪਿੰਡ ਵਿੱਚ ਦੋ ਮਾਸੂਮ ਸਕੇ ਭਰਾਵਾਂ ਦੀ ਮੌਤ ਨਾਲ...

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ, ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ...

ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

ਪੰਜਾਬੀ ਰੰਗਮੰਚ, ਰੇਡੀਓ, ਟੈਲੀਵੀਜ਼ਨ ਅਤੇ ਸਿਨੇਮਾ ਦੀ ਮਾਣਮੱਤੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਖਬਰ...

ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਆ ਰਹੇ ਹਨ। ਪ੍ਰਧਾਨ...

ਪੈਟਰੋਲ, ਡੀਜ਼ਲ ਤੇ ਏਟੀਐਫ ‘ਤੇ ਸਰਕਾਰ ਦਾ ਵੱਡਾ ਫੈਸਲਾ, ਅਚਾਨਕ ਇਹ ਟੈਕਸ ਵਧਾਇਆ

ਅਮਰੀਕਾ ਅਤੇ ਈਰਾਨ ਵਿਚਕਾਰ ਜੰਗ ਵਧਣ ਨਾਲ ਮੱਧ ਪੂਰਬ ਵਿੱਚ ਤਣਾਅ ਵਧ ਗਿਆ ਹੈ।...