ਲੁਧਿਆਣਾ ਦੇ ਡਾਬਾ ਇਲਾਕੇ ਵਿੱਚ ਸਥਿਤ ਇੱਕ ਕੈਮੀਕਲ ਫੈਕਟਰੀ ਵਿੱਚ ਅੱਜ ਭਿਆਨਕ ਅੱਗ ਲੱਗ ਗਈ। ਫੈਕਟਰੀ ਦੀ ਪਹਿਲੀ ਮੰਜ਼ਿਲ ’ਤੇ ਸਥਿਤ ਪ੍ਰਿੰਟਿੰਗ ਪ੍ਰੈਸ ਵਿੱਚ ਅੱਗ ਲੱਗ ਗਈ। ਹਾਦਸੇ ਦਾ ਕਾਰਨ ਮਸ਼ੀਨ ਦਾ ਹੀਟਰ ਸ਼ਾਰਟ ਹੋਣਾ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।
ਘਟਨਾ ਵਾਲੀ ਥਾਂ ‘ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਇਮਾਰਤ ਅਤੇ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ। ਕੈਮੀਕਲ ਫੈਕਟਰੀ ਦੇ ਨੇੜੇ ਕਿਸੇ ਵੀ ਵਿਅਕਤੀ ਨੂੰ ਜਾਣ ਦੀ ਇਜਾਜ਼ਤ ਨਹੀਂ ਸੀ। ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਆਸ-ਪਾਸ ਦੀਆਂ ਇਮਾਰਤਾਂ ਦੀ ਮਦਦ ਵੀ ਲਈ ਅਤੇ ਫੈਕਟਰੀ ਅੰਦਰ ਦਾਖਲ ਹੋਏ। ਕਰੀਬ 3 ਤੋਂ 4 ਪਾਣੀ ਦੀਆਂ ਗੱਡੀਆਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਸਮੇਂ ਫੈਕਟਰੀ ਵਿੱਚ ਕੋਈ ਵੀ ਮੌਜੂਦ ਨਹੀਂ ਸੀ।
ਫਿਲਹਾਲ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਕ ਮਸ਼ੀਨ ਦਾ ਹੀਟਰ ਸ਼ਾਰਟ ਹੋ ਗਿਆ ਸੀ। ਜਿਸ ਕਾਰਨ ਅੱਗ ਲੱਗ ਗਈ। ਪ੍ਰਿੰਟਿੰਗ ਮਸ਼ੀਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਘਟਨਾ ਵਾਲੀ ਥਾਂ ‘ਤੇ ਕੈਮੀਕਲ ਦੇ ਡਰੰਮ ਵੀ ਪਏ ਮਿਲੇ ਹਨ।
----------- Advertisement -----------
ਲੁਧਿਆਣਾ: ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱ.ਗ; ਸ਼ਾਰਟ ਸਰਕਟ ਕਾਰਨ ਵਾਪਰਿਆ ਹਾਦਸਾ
Published on
----------- Advertisement -----------
----------- Advertisement -----------












