ਪੰਜਾਬ ਦੇ ਲੁਧਿਆਣਾ ਦੇ ਸਿਵਲ ਲਾਈਨ ਇਲਾਕੇ ਵਿੱਚ ਸਿਵਲ ਸਰਜਨ ਦਫ਼ਤਰ ਦੇ ਪਿੱਛੇ ਸਥਿਤ ਭੰਡਾਰੀ ਹੌਜ਼ਰੀ ਫੈਕਟਰੀ ਵਿੱਚ ਅੱਜ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਫੈਕਟਰੀ ਵਿੱਚੋਂ ਧੂੰਆਂ ਨਿਕਲਦਾ ਦੇਖ ਕੇ ਲੋਕਾਂ ਨੇ ਤੁਰੰਤ ਮਾਲਕ ਨੂੰ ਸੂਚਨਾ ਦਿੱਤੀ।
ਆਸ ਪਾਸ ਦੇ ਲੋਕਾਂ ਦੀ ਮਦਦ ਨਾਲ ਅੱਗ ਨੂੰ ਬੁਝਾਉਣ ਦੀ ਕਾਫੀ ਕੋਸ਼ਿਸ਼ ਕੀਤੀ ਗਈ ਪਰ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਜਿਸ ਤੋਂ ਤੁਰੰਤ ਬਾਅਦ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਤੰਗ ਗਲੀਆਂ ਹੋਣ ਕਾਰਨ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਅੱਗ ਬੁਝਾਉਣ ਵਿੱਚ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ।
ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਜਿਸ ਫੈਕਟਰੀ ‘ਚ ਅੱਗ ਲੱਗੀ, ਉਹ ਕਿਸੇ ਨੇ ਕਿਰਾਏ ‘ਤੇ ਲਈ ਹੋਈ ਸੀ। ਫੈਕਟਰੀ ਮਾਲਕ ਨੇ ਦੱਸਿਆ ਕਿ ਇਮਾਰਤ ਮਾਲਕ ਨੇ ਹੇਠਾਂ ਕੁਝ ਲੱਕੜਾਂ ਰੱਖੀਆਂ ਹੋਈਆਂ ਸਨ। ਤਾ ਮੰਨਿਆ ਜਾ ਰਿਹਾ ਹੈ ਕਿ ਸ਼ਾਰਟ ਸਰਕਟ ਕਾਰਨ ਲੱਕੜਾਂ ਨੇ ਅੱਗ ਫੜ ਲਈ।
----------- Advertisement -----------
ਲੁਧਿਆਣਾ: ਹੌਜ਼ਰੀ ਫੈਕਟਰੀ ‘ਚ ਲੱਗੀ ਭਿਆਨਕ ਅੱ+ਗ, ਮਸ਼ੀਨਰੀ ਸੜ ਕੇ ਸੁਆਹ
Published on
----------- Advertisement -----------
----------- Advertisement -----------












