October 17, 2026, 8:11 am
----------- Advertisement -----------
HomeNewsLatest Newsਲੁਧਿਆਣਾ 'ਚ ਦਮ ਘੁੱਟਣ ਕਾਰਨ ਲੜਕੀ ਤੇ ਕੁੱਤੇ ਦੀ ਮੌ+ਤ; ਘਰ 'ਚ...

ਲੁਧਿਆਣਾ ‘ਚ ਦਮ ਘੁੱਟਣ ਕਾਰਨ ਲੜਕੀ ਤੇ ਕੁੱਤੇ ਦੀ ਮੌ+ਤ; ਘਰ ‘ਚ ਬਣੇ ਸਟੂਡੀਓ ‘ਚ ਸ਼ਾਰਟ ਸਰਕਟ ਕਾਰਨ PVC ਨੂੰ ਲੱਗੀ ਸੀ ਅੱ.ਗ

Published on

----------- Advertisement -----------

ਲੁਧਿਆਣਾ ਦੇ ਹਰਗੋਬਿੰਦਰ ਨਗਰ ਵਿੱਚ ਅੱਜ ਤੜਕੇ 4 ਵਜੇ ਸ਼ਾਰਟ ਸਰਕਟ ਕਾਰਨ ਇੱਕ ਘਰ ਦੇ ਪੀਵੀਸੀ ਵਿੱਚ ਭਿਆਨਕ ਅੱਗ ਲੱਗ ਗਈ। ਇਸ ਦੌਰਾਨ ਮਿਊਜ਼ਿਕ ਸਟੂਡੀਓ ਦੇ ਅੰਦਰ ਸੌਂ ਰਹੀ ਲੜਕੀ ਅਤੇ ਕੁੱਤੇ ਦੀ ਧੂੰਏਂ ਕਾਰਨ ਦਮ ਘੁੱਟਣ ਕਾਰਨ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਪ੍ਰਭਜੋਤ ਕੌਰ ਸ਼ੀਨਾ ਵਜੋਂ ਹੋਈ ਹੈ। ਉਹ ਆਪਣੀ ਚਚੇਰੀ ਭੈਣ ਨਾਲ ਉਸਦੇ ਰੈਸਟੋਰੈਂਟ ਵਿੱਚ ਕੰਮ ਕਰਦੀ ਸੀ।
ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਡਿਵੀਜ਼ਨ ਨੰਬਰ 3 ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ। ਜਿੱਥੇ ਅੱਜ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।
ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੀ ਦੇ ਪਿਤਾ ਨੇ ਦੱਸਿਆ ਕਿ ਮਕਾਨ ਦੀ ਹੇਠਲੀ ਮੰਜ਼ਿਲ ‘ਤੇ ਉਸਾਰੀ ਦਾ ਕੰਮ ਚੱਲ ਰਿਹਾ ਹੈ। ਪਹਿਲੀ ਮੰਜ਼ਿਲ ‘ਤੇ ਮਿਊਜ਼ਿਕ ਸਟੂਡੀਓ ਹੈ, ਜਿਸ ‘ਚ ਬੇਟੀ, ਪਤਨੀ ਅਤੇ ਕੁੱਤਾ ਰਾਤ ਨੂੰ ਸੌਂਦੇ ਸਨ। ਉਹ ਅਤੇ ਪੁੱਤਰ ਰਾਜਨ ਜ਼ਮੀਨੀ ਮੰਜ਼ਿਲ ‘ਤੇ ਸੌਂ ਗਏ ਸਨ। ਅੱਜ ਸਵੇਰੇ 3:30 ਦੇ ਕਰੀਬ ਉਹ ਉੱਠਿਆ। ਉਸਦੀ ਪਤਨੀ ਚਾਹ ਬਣਾ ਰਹੀ ਸੀ ਕਿ ਸਟੂਡੀਓ ‘ਚ ਅਚਾਨਕ ਧਮਾਕਾ ਹੋਇਆ। ਜਿਸ ਤੋਂ ਬਾਅਦ ਉਹ ਤੁਰੰਤ ਉੱਪਰ ਪਹੁੰਚੇ ਅਤੇ ਦੇਖਿਆ ਕਿ ਦਰਵਾਜ਼ਾ ਬੰਦ ਸੀ ਅਤੇ ਸਟੂਡੀਓ ਨੂੰ ਅੱਗ ਲੱਗੀ ਹੋਈ ਸੀ।
ਉਸ ਨੇ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਅਤੇ ਫਿਰ ਉਹ ਦਰਵਾਜ਼ਾ ਤੋੜ ਕੇ ਅੰਦਰ ਵੜਿਆ ਪਰ ਕਮਰੇ ‘ਚ ਧੂੰਏਂ ਕਾਰਨ ਬੇਟੀ ਪ੍ਰਭਜੋਤ ਅਤੇ ਕੁੱਤੇ ਦੀ ਮੌਤ ਹੋ ਚੁੱਕੀ ਸੀ। ਇਸ ਦੇ ਨਾਲ ਹੀ ਸਟੂਡੀਓ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...