November 20, 2026, 2:45 am
----------- Advertisement -----------
HomeNewsBreaking Newsਲੁਧਿਆਣਾ ਜੀਆਰਪੀ ਨੇ 15 ਕਿਲੋ ਅਫੀਮ ਫੜੀ, ਨਕਸਲੀ ਇਲਾਕਿਆਂ 'ਚ ਹੋ ਰਹੀ...

ਲੁਧਿਆਣਾ ਜੀਆਰਪੀ ਨੇ 15 ਕਿਲੋ ਅਫੀਮ ਫੜੀ, ਨਕਸਲੀ ਇਲਾਕਿਆਂ ‘ਚ ਹੋ ਰਹੀ ਹੈ ਸਪਲਾਈ

Published on

----------- Advertisement -----------
  • ਸਮੱਗਲਰ ਦਾ ਖੁਲਾਸਾ – ਮੈਂ ਪਹਿਲਾਂ ਵੀ 4 ਵਾਰ ਕਰ ਚੁੱਕਾ ਹਾਂ ਸਪਲਾਈ

ਲੁਧਿਆਣਾ, 21 ਫਰਵਰੀ 2024 – ਲੁਧਿਆਣਾ ਵਿੱਚ ਜੀਆਰਪੀ ਪੁਲਿਸ ਨੇ ਇੱਕ ਤਸਕਰ ਨੂੰ 15 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਤਸਕਰ ਨਕਸਲੀ ਖੇਤਰ ਝਾਰਖੰਡ ਤੋਂ ਅਫੀਮ ਲਿਆਉਂਦੇ ਹਨ ਅਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਨੂੰ ਸਪਲਾਈ ਕਰਦੇ ਹਨ।
ਮੁਲਜ਼ਮਾਂ ਨੇ ਫਗਵਾੜਾ ਵਿੱਚ ਅਫੀਮ ਸਪਲਾਈ ਕਰਨੀ ਸੀ। ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ।

ਜਾਣਕਾਰੀ ਦਿੰਦਿਆਂ ਏਆਈਜੀ ਰੇਲਵੇ ਅਮਨਪ੍ਰੀਤ ਸਿੰਘ ਘੁੰਮਣ ਅਤੇ ਐਸਪੀ ਬਲਰਾਮ ਰਾਣਾ ਨੇ ਦੱਸਿਆ ਕਿ ਮੁਲਜ਼ਮ ਪਹਿਲਾਂ ਵੀ 4 ਤੋਂ 5 ਵਾਰ ਵੱਖ-ਵੱਖ ਸ਼ਹਿਰਾਂ ਵਿੱਚ ਅਫੀਮ ਸਪਲਾਈ ਕਰ ਚੁੱਕੇ ਹਨ। ਇਸ ਵਾਰ ਸਮੱਗਲਰ ਫਗਵਾੜਾ ‘ਚ ਅਫੀਮ ਸਪਲਾਈ ਕਰਨਾ ਚਾਹੁੰਦਾ ਸੀ। ਮੁਲਜ਼ਮ ਦੀ ਪਛਾਣ ਸਤਿਆਦੇਵ ਤਿਰੂ ਵਜੋਂ ਹੋਈ ਹੈ।

ਸੀਆਈਏ ਰੇਲਵੇ ਇੰਚਾਰਜ ਪਲਵਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਨਸ਼ਾ ਤਸਕਰ ਪਲੇਟਫਾਰਮ ਨੰਬਰ 2 ਅਤੇ 3 ‘ਤੇ ਰੇਲਗੱਡੀ ਤੋਂ ਅਫੀਮ ਲੈ ਕੇ ਉਤਰਿਆ ਹੈ। ਜਦੋਂ ਮੁਲਜ਼ਮ ਨੂੰ ਚੈਕਿੰਗ ਲਈ ਰੋਕਿਆ ਗਿਆ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਜਾਲ ਵਿਛਾਉਂਦੇ ਹੀ ਫੜ ਲਿਆ ਗਿਆ। ਮੁਲਜ਼ਮ ਕੋਲ ਕਾਲੇ ਰੰਗ ਦਾ ਬੈਗ ਸੀ ਜਿਸ ਦੀ ਤਲਾਸ਼ੀ ਲਈ ਗਈ ਤਾਂ ਬੈਗ ਵਿੱਚੋਂ ਅਫੀਮ ਬਰਾਮਦ ਹੋਈ।

ਪੁਲੀਸ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਮੰਨਿਆ ਕਿ ਉਹ ਪਹਿਲਾਂ ਵੀ ਕਈ ਵਾਰ ਅਫ਼ੀਮ ਦੀ ਤਸਕਰੀ ਕਰ ਚੁੱਕਾ ਹੈ। ਦੋਸ਼ੀ 1 ਲੱਖ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਅਫੀਮ ਲਿਆਉਂਦੇ ਸਨ ਅਤੇ ਅੱਗੇ ਡੇਢ ਲੱਖ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚਦੇ ਸਨ। ਫਿਲਹਾਲ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਲਤੇਜ ਪੰਨੂ ਦਾ ਅਜਮੇਰ ਸਿੰਘ ਲੱਖੋਵਾਲ ’ਤੇ ਨਿਸ਼ਾਨਾ, ਅਕਾਲੀ ਦਲ ਨੂੰ ਸਮਰਥਨ ਦੇਣ ’ਤੇ ਚੁੱਕੇ ਸਵਾਲ

ਚੰਡੀਗੜ੍ਹ, 18 ਨਵੰਬਰ 2026:ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...

12 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਤਰ ਵੱਲ ਵਧਿਆ ਹੈ, ਗੰਭੀਰ ਚੱਕਰਵਾਤੀ ਤੂਫ਼ਾਨ “ਅਕਵਾਨ” – ਮੌਸਮ ਵਿਭਾਗ

ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਦੇ ਪੱਛਮੀ-ਮੱਧ ਹਿੱਸੇ ਵਿਚ ਮੌਜੂਦ...

ਮੰਡੀ ‘ਚ 200 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, 4 ਨਾਬਾਲਗਾਂ ਸਣੇ 6 ਦੀ ਹੋਈ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਲੜਭਡੋਲ ਵਿਚ ਇਕ ਸੜਕ ਹਾਦਸੇ ਵਿਚ 6 ਪਰਿਵਾਰਾਂ...

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...