September 10, 2026, 10:32 pm
----------- Advertisement -----------
HomeNewsLatest Newsਲੁਧਿਆਣਾ 'ਚ ਭਾਰੀ ਮੀਂਹ ਕਾਰਨ ਲੋਹੇ ਦਾ ਸ਼ੈੱਡ ਡਿੱਗਿਆ, ਹਾਦਸੇ 'ਚ 5...

ਲੁਧਿਆਣਾ ‘ਚ ਭਾਰੀ ਮੀਂਹ ਕਾਰਨ ਲੋਹੇ ਦਾ ਸ਼ੈੱਡ ਡਿੱਗਿਆ, ਹਾਦਸੇ ‘ਚ 5 ਲੋਕ ਜ਼ਖਮੀ

Published on

----------- Advertisement -----------

ਲੁਧਿਆਣਾ ‘ਚ ਭਾਰੀ ਮੀਂਹ ਕਾਰਨ ਕੋਟਮੰਗਲ ਇਲਾਕੇ ‘ਚ ਟਿਊਬਵੈੱਲ ‘ਤੇ ਬਣਿਆ ਲੋਹੇ ਦਾ ਸ਼ੈੱਡ ਡਿੱਗ ਗਿਆ। ਸ਼ੈੱਡ ਹੇਠਾਂ ਦੱਬਣ ਕਾਰਨ ਕਰੀਬ 5 ਲੋਕ ਜ਼ਖਮੀ ਹੋ ਗਏ। ਆਸਪਾਸ ਦੇ ਲੋਕਾਂ ਨੇ ਤੁਰੰਤ ਉਨ੍ਹਾਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ। ਇਸ ਤੋਂ ਇਲਾਵਾ ਸ਼ੈੱਡ ਹੇਠਾਂ ਖੜ੍ਹੇ ਟਰੈਕਟਰ ਅਤੇ ਬਾਈਕ ਵੀ ਨੁਕਸਾਨੇ ਗਏ ਹਨ।
ਦੱਸ ਦਈਏ ਕਿ ਲੁਧਿਆਣਾ ਚ ਸੇਵਰ ਤੋਂ ਹੋ ਰਹੀ ਬਰਸਾਤ ਕਾਰਨ ਜਨਤਾ ਨਗਰ ਦੀ ਸੜਕ ਧਸ ਗਈ। ਇਸ ਤੋਂ ਇਲਾਵਾ ਭਾਰੀ ਮੀਂਹ ਕਾਰਨ ਰੇਲਵੇ ਸਟੇਸ਼ਨ ਦਾ ਸਟੇਸ਼ਨ ਜੀਆਰਪੀ ਵੀ ਪਾਣੀ ਵਿੱਚ ਡੁੱਬ ਗਿਆ। ਥਾਣੇ ਵਿੱਚ 2 ਤੋਂ 3 ਫੁੱਟ ਤੱਕ ਪਾਣੀ ਭਰ ਗਿਆ ਹੈ। ਥਾਣੇ ਦੀ ਇਮਾਰਤ ਪੁਰਾਣੀ ਹੈ, ਜਿਸ ਕਾਰਨ ਪੁਲੀਸ ਮੁਲਾਜ਼ਮਾਂ ਨੂੰ ਲੰਮੇ ਸਮੇਂ ਤੋਂ ਥਾਣੇ ਅੰਦਰ ਪਾਣੀ ਭਰਨ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਤੋਂ ਇਲਾਵਾ ਲੁਧਿਆਣਾ ਦੇ ਮਸ਼ਹੂਰ ਚੌੜਾ ਬਾਜ਼ਾਰ ਦੀਆਂ ਦੁਕਾਨਾਂ ਵਿੱਚ ਵੀ ਮੀਂਹ ਦਾ ਪਾਣੀ ਦਾਖਲ ਹੋ ਗਿਆ। ਦੁਕਾਨਦਾਰ ਨੇ ਦੱਸਿਆ ਕਿ ਪਾਣੀ ਭਰਨ ਕਾਰਨ ਅੱਜ ਸਾਰਾ ਦਿਨ ਕਾਰੋਬਾਰ ਠੱਪ ਰਹੇਗਾ। ਭਾਰੀ ਮੀਂਹ ਕਾਰਨ ਜਨਕਪੁਰੀ, ਗਊਸ਼ਾਲਾ ਰੋਡ, ਕੁੰਦਨਪੁਰੀ, ਚੰਦਰ ਨਗਰ, ਹੈਬੋਵਾਲ, ਚਾਂਦ ਸਿਨੇਮਾ ਰੋਡ ਸਮੇਤ ਨੀਵੇਂ ਇਲਾਕਿਆਂ ਵਿੱਚ ਵੀ ਪਾਣੀ ਭਰ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...