July 27, 2026, 12:41 pm
----------- Advertisement -----------
HomeNewsLatest Newsਲੁਧਿਆਣਾ 'ਚ ਹੋਮਗਾਰਡ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ, ਮੌਕੇ ਤੋਂ...

ਲੁਧਿਆਣਾ ‘ਚ ਹੋਮਗਾਰਡ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ, ਮੌਕੇ ਤੋਂ ਸੁਸਾਈਡ ਨੋਟ ਬਰਾਮਦ

Published on

----------- Advertisement -----------

ਪੰਜਾਬ ਦੇ ਸ਼ਹਿਰ ਲੁਧਿਆਣਾ ਦੇ ਪਿੰਡ ਭੌਰਾ ਵਿੱਚ ਬੀਤੇ ਦਿਨ ਐਤਵਾਰ ਨੂੰ ਇੱਕ ਹੋਮ ਗਾਰਡ ਜਵਾਨ ਦੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਹੁਸਨਲਾਲ ਵਜੋਂ ਹੋਈ ਹੈ। ਹੁਸੈਨ ਲਾਲ ਦੀਆਂ ਦੋ ਧੀਆਂ ਹਨ। ਮ੍ਰਿਤਕ ਹੋਮਗਾਰਡ ਹੁਸਨਲਾਲ ਥਾਣਾ ਡਿਵੀਜ਼ਨ ਨੰਬਰ 2 ਦੀ ਚੌਕੀ ਜਨਕਪੁਰੀ ਵਿੱਚ ਤਾਇਨਾਤ ਸੀ।
ਜਾਣਕਾਰੀ ਮੁਤਾਬਿਕ ਦੇਰ ਸ਼ਾਮ ਜਦੋਂ ਹੁਸਨ ਲਾਲ ਆਪਣੇ ਘਰ ਗਿਆ ਤਾਂ ਉਹ ਸ਼ਰਾਬ ਦੀ ਛੋਟੀ ਬੋਤਲ ਆਪਣੇ ਨਾਲ ਲੈ ਗਿਆ ਤਾਂ ਜੋ ਪਰਿਵਾਰ ਨੂੰ ਸ਼ੱਕ ਨਾ ਹੋਵੇ ਕਿ ਉਸ ਨੇ ਕੋਈ ਜ਼ਹਿਰੀਲੀ ਚੀਜ਼ ਪੀ ਲਈ ਹੈ, ਜਦਕਿ ਸਾਥੀ ਪੁਲਿਸ ਮੁਲਾਜ਼ਮਾਂ ਅਤੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਹੁਸਨ ਲਾਲ ਨੇ ਸ਼ਰਾਬ ਨਹੀਂ ਪੀਂਦਾ। ਦੇਰ ਰਾਤ ਹੁਸਨਲਾਲ ਦੀ ਤਬੀਅਤ ਵਿਗੜਨ ਲੱਗੀ। ਹਾਲਤ ਵਿਗੜਦੀ ਦੇਖ ਕੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਡਾਕਟਰ ਕੋਲ ਲਿਜਾਣ ਦੀ ਕੋਸ਼ਿਸ਼ ਕੀਤੀ ਪਰ ਉਸ ਤੋਂ ਪਹਿਲਾਂ ਹੀ ਹੁਸਨ ਲਾਲ ਦੀ ਮੌਤ ਹੋ ਗਈ।
ਚੌਕੀ ਜਨਕਪੁਰੀ ਦੇ ਇੰਚਾਰਜ ਬਲਬੀਰ ਸਿੰਘ ਨੇ ਦੱਸਿਆ ਕਿ ਮੌਕੇ ਤੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਉਸ ਨੇ ਇਕ ਫਾਈਨਾਂਸਰ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ। ਸੁਸਾਈਡ ਨੋਟ ‘ਚ ਹੁਸਨ ਲਾਲ ਨੇ ਲਿਖਿਆ ਹੈ ਕਿ ਉਸ ਨੇ ਫਾਈਨਾਂਸਰ ਤੋਂ 30 ਹਜ਼ਾਰ ਰੁਪਏ ਲਏ ਸਨ। ਉਹ ਹਰ ਮਹੀਨੇ ਸਮੇਂ ਸਿਰ ਵਿਆਜ ਅਦਾ ਕਰਦਾ ਸੀ। ਇਸ ਵਾਰ ਉਹ ਵਿਆਜ ਦੇਣ ਤੋਂ ਅਸਮਰੱਥ ਸੀ। ਇਸ ਕਾਰਨ ਫਾਈਨਾਂਸਰ ਨੇ ਘਰ ਆ ਕੇ ਉਸ ਨਾਲ ਦੁਰਵਿਵਹਾਰ ਕੀਤਾ ਅਤੇ ਧਮਕੀ ਦਿੱਤੀ। ਹੁਸਨਲਾਲ ਨੇ ਲਿਖਿਆ ਹੈ ਕਿ ਉਹ ਫਾਇਨਾਂਸਰ ਵੱਲੋਂ ਦਿੱਤੀਆਂ ਧਮਕੀਆਂ ਅਤੇ ਘਰ ਆ ਕੇ ਕੀਤੀ ਬੇਇੱਜ਼ਤੀ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...

ਜਦੋਂ ਪੂਰਾ ਪਰਿਵਾਰ ਇਕੱਠਾ ਖੜ੍ਹਾ ਹੋਵੇ ਤਾਂ ਨਸ਼ੇ ਤੋਂ ਮੁਕਤੀ ਸੰਭਵ ਹੈ; ਅੱਜ ਮੇਰੇ ਪਤੀ ਪੂਰੀ ਤਰ੍ਹਾਂ ਨਸ਼ਾ-ਮੁਕਤ ਹਨ: ਬਲਵਿੰਦਰ ਕੌਰ, ਮੋਗਾ

*ਚੰਡੀਗੜ੍ਹ, 26 ਜੁਲਾਈ 2026:* ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਔਰਤਾਂ ਆਸ...

ਪੰਜਾਬ ਦਾ ਇਤਿਹਾਸ ਯੋਧਿਆਂ ਦੀ ਬਹਾਦਰੀ ਅਤੇ ਕੁਰਬਾਨੀਆਂ ਨਾਲ ਲਿਖਿਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 26 ਜੁਲਾਈ,2026*:ਕਾਰਗਿਲ ਵਿਜੈ ਦਿਵਸ ਦੇ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...