October 28, 2026, 12:07 pm
----------- Advertisement -----------
HomeNewsLatest Newsਲੁਧਿਆਣਾ 'ਚ ਮਿਲੀ ਨੌਜਵਾਨ ਦੀ ਲਾ+ਸ਼, 3 ਦਿਨਾਂ ਤੋਂ ਸੀ ਲਾਪਤਾ

ਲੁਧਿਆਣਾ ‘ਚ ਮਿਲੀ ਨੌਜਵਾਨ ਦੀ ਲਾ+ਸ਼, 3 ਦਿਨਾਂ ਤੋਂ ਸੀ ਲਾਪਤਾ

Published on

----------- Advertisement -----------

ਲੁਧਿਆਣਾ ‘ਚ ਬਾੜੇਵਾਲ ਨਹਿਰ ਦੇ ਨਜ਼ਦੀਕ ਬੰਨ੍ਹ ‘ਤੇ ਦੇਰ ਰਾਤ ਨਹਿਰੀ ਮੁਲਾਜ਼ਮਾਂ ਨੂੰ ਸ਼ੱਕੀ ਹਾਲਾਤਾਂ ‘ਚ ਇਕ ਨੌਜਵਾਨ ਦੀ ਲਾਸ਼ ਫਸੀ ਹੋਈ ਮਿਲੀ। ਨੌਜਵਾਨ ਪਿਛਲੇ 3 ਦਿਨਾਂ ਤੋਂ ਲਾਪਤਾ ਸੀ। ਉਸਦੇ ਪਿਤਾ ਨਹਿਰ ’ਤੇ ਤਾਇਨਾਤ ਮੁਲਾਜ਼ਮਾਂ ਨੂੰ ਆਪਣਾ ਮੋਬਾਈਲ ਨੰਬਰ ਦੇ ਕੇ ਆਏ ਸਨ। ਕਿਉਕਿ ਉਹਨਾਂ ਨੂੰ ਪਹਿਲਾਂ ਹੀ ਸ਼ੱਕ ਸੀ ਕਿ ਉਨ੍ਹਾਂ ਦਾ ਲੜਕਾ ਨਹਿਰ ਵਿੱਚ ਰੁੜ੍ਹਿਆ ਹੋ ਸਕਦਾ ਹੈ। ਪੁਲਿਸ ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।
ਰਮੇਸ਼ ਦੇ ਪਿਤਾ ਪ੍ਰਦੀਪ ਨੇ ਦੱਸਿਆ ਕਿ ਉਸ ਦਾ ਲੜਕਾ 5 ਸਾਲਾਂ ਤੋਂ ਉਸ ਤੋਂ ਅਲੱਗ ਰਹਿ ਰਿਹਾ ਸੀ। ਉਹ ਚਿੱਟੇ ਦਾ ਸੇਵਨ ਵੀ ਕਰਦਾ ਸੀ। ਉਨ੍ਹਾਂ ਨੇ ਉਸ ਨੂੰ ਪਿਛਲੇ 3 ਦਿਨਾਂ ਤੋਂ ਇਲਾਕੇ ‘ਚ ਘੁੰਮਦੇ ਨਹੀਂ ਦੇਖਿਆ ਸੀ। ਜਦੋਂ ਰਮੇਸ਼ ਇਲਾਕੇ ‘ਚ ਨਜ਼ਰ ਨਹੀਂ ਆਇਆ ਤਾਂ ਉਨ੍ਹਾਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ।
ਨਹਿਰ ਵਿੱਚ ਜਾਲ ਵਿੱਚ ਫਸੀ ਲਾਸ਼ ਨੂੰ ਦੇਖ ਕੇ ਨਹਿਰੀ ਮੁਲਾਜ਼ਮਾਂ ਨੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ ਅਤੇ ਉਸ ਦੀ ਸ਼ਨਾਖਤ ਲਈ ਨੰਬਰ ਲਿਖਵਾਇਆ। ਸਰਾਭਾ ਨਗਰ ਥਾਣਾ ਪੁਲਸ ਮੌਕੇ ‘ਤੇ ਪਹੁੰਚ ਗਈ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਪਛਾਣ ਕਰ ਲਈ। ਮ੍ਰਿਤਕ ਦਾ ਨਾਂ ਰਮੇਸ਼ (20) ਹੈ। ਲਾਸ਼ ਦੀ ਹਾਲਤ ਦੇਖ ਕੇ ਲੱਗਦਾ ਹੈ ਕਿ ਇਹ ਕਰੀਬ 3 ਦਿਨਾਂ ਤੋਂ ਪਾਣੀ ‘ਚ ਪਈ ਹੋਵੇਗੀ। ਨੌਜਵਾਨ ਦਾ ਚਿਹਰਾ ਬੁਰੀ ਤਰ੍ਹਾਂ ਵਿਗੜਿਆ ਹੋਇਆ ਸੀ। ਦੂਜੇ ਪਾਸੇ ਦੇਰ ਰਾਤ ਥਾਣਾ ਸਰਾਭਾ ਨਗਰ ਦੇ ਏਐਸਆਈ ਸੁਭਾਸ਼ ਰਾਜ ਲਾਸ਼ ਲੈ ਕੇ ਸਿਵਲ ਹਸਪਤਾਲ ਪੁੱਜੇ। ਅਧਿਕਾਰੀ ਮੁਤਾਬਕ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਰਖਵਾ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...

ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਉੱਠੀ ਮੰਗ, ਮਾਨ ਬੋਲੇ,ਧਾਰਮਿਕ ਮਾਮਲਿਆਂ ’ਚ ਸਿਆਸਤ ਨਹੀਂ ਹੋਣੀ ਚਾਹੀਦੀ

ਚੰਡੀਗੜ੍ਹ, 27 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ...

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...