ਲੁਧਿਆਣਾ ਜ਼ਿਲ੍ਹੇ ਦੇ ਹੈਬੋਵਾਲ ਥਾਣਾ ਸੁਜਾਵਾਲ ਵਿੱਚ ਬੀਤੀ ਦੇਰ ਰਾਤ ਆਪਣੇ ਦੋਸਤ ਰਾਮ ਗਰੀਸ਼ ਨਾਲ ਪੈਦਲ ਜਾ ਰਹੇ ਇੱਕ ਵਿਅਕਤੀ ਨੂੰ ਤੇਜ਼ ਰਫਤਾਰ ਬਾਈਕ ਨੇ ਟੱਕਰ ਮਾਰ ਦਿੱਤੀ। ਟੱਕਰ ਕਾਰਨ ਉਹ ਜ਼ਮੀਨ ‘ਤੇ ਡਿੱਗ ਗਿਆ। ਜਿਸ ਤੋਂ ਬਾਅਦ ਜ਼ਖਮੀ ਹਾਲਤ ‘ਚ ਉਸਨੂੰ ਇਲਾਕਾ ਨਿਵਾਸੀਆਂ ਦੀ ਮਦਦ ਨਾਲ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਕਿ ਡਾਕਟਰਾਂ ਨੇ ਉਸ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਜਾਣਕਾਰੀ ਦਿੰਦੇ ਹੋਏ ਰਾਮ ਗਰੀਸ਼ ਨੇ ਦੱਸਿਆ ਕਿ ਮ੍ਰਿਤਕ ਸੁਰੇਸ਼ ਕੁਮਾਰ ਉਸ ਦੇ ਨਾਲ ਮਹਾਵੀਰ ਹੋਮਜ਼ ‘ਚ ਰਹਿੰਦਾ ਹੈ। ਹਰ ਰੋਜ਼ ਉਹ ਦੋਵੇਂ ਰਾਤ ਦਾ ਖਾਣਾ ਖਾਣ ਤੋਂ ਬਾਅਦ ਸੈਰ ਕਰਨ ਜਾਂਦੇ ਹਨ।ਪਰ ਬੀਤੀ ਰਾਤ ਜਦੋਂ ਉਹ ਸੈਰ ਕਰਨ ਲਈ ਨਿਕਲੇ ਤਾਂ ਕੁਝ ਦੂਰ ਜਾਣ ‘ਤੇ ਅਚਾਨਕ 2 ਨੌਜਵਾਨ ਤੇਜ਼ ਰਫਤਾਰ ਬਾਈਕ ‘ਤੇ ਆ ਰਹੇ ਸਨ। ਉਹ ਬਾਈਕ ਦਾ ਸੰਤੁਲਨ ‘ਤੇ ਕਾਬੂ ਨਾ ਰੱਖ ਸਕਣ ਕਾਰਨ ਉਨ੍ਹਾਂ ਸੁਰੇਸ਼ ਕੁਮਾਰ ਨੂੰ ਬਾਈਕ ਦੀ ਲਪੇਟ ‘ਚ ਲੈ ਲਿਆ। ਇਸ ਹਾਦਸੇ ਦੌਰਾਨ ਸੁਰੇਸ਼ ਸੜਕ ‘ਤੇ ਡਿੱਗ ਗਿਆ, ਜਿਸ ਤੋਂ ਬਾਅਦ ਉਹ ਬੇਹੋਸ਼ ਹੋ ਗਿਆ। ਗਰੀਸ਼ ਨੇ ਦੱਸਿਆ ਕਿ ਇਲਾਕੇ ਦੇ ਲੋਕਾਂ ਦੀ ਮਦਦ ਨਾਲ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੁਰੇਸ਼ ਆਪਣੇ ਪਿੱਛੇ 2 ਪੁੱਤਰ ਅਤੇ 1 ਬੇਟੀ ਛੱਡ ਗਿਆ ਹੈ।
----------- Advertisement -----------
ਲੁਧਿਆਣਾ: ਸੈਰ ਕਰਦੇ ਵਿਅਕਤੀ ਨੂੰ ਤੇਜ਼ ਰਫਤਾਰ ਮੋਟਰਸਾਈਕਲ ਨੇ ਮਾਰੀ ਟੱਕਰ, ਮੌ+ਤ
Published on
----------- Advertisement -----------
----------- Advertisement -----------












