November 20, 2026, 11:44 am
----------- Advertisement -----------
HomeNewsBreaking Newsਲੁਧਿਆਣਾ ਪੁਲਿਸ ਨੇ ਗੈਂਗਸਟਰ ਨਿਊਟਰਨ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ, ਪੜ੍ਹੋ ਕੀ...

ਲੁਧਿਆਣਾ ਪੁਲਿਸ ਨੇ ਗੈਂਗਸਟਰ ਨਿਊਟਰਨ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ, ਪੜ੍ਹੋ ਕੀ ਹੈ ਮਾਮਲਾ

Published on

----------- Advertisement -----------
  • ਗੋਇੰਦਵਾਲ ਜੇਲ੍ਹ ‘ਚ ਬੈਠ ਕੇ ਕਰਦਾ ਸੀ ਹਥਿਆਰਾਂ ਦੀ ਤਸਕਰੀ

ਲੁਧਿਆਣਾ, 18 ਦਸੰਬਰ 2023 – ਲੁਧਿਆਣਾ ਪੁਲਿਸ ਨੇ ਅਪਰਾਧੀ ਗੈਂਗਸਟਰ ਸਾਗਰ ਨਿਊਟਰਨ ਖਿਲਾਫ ਮੱਧ ਪ੍ਰਦੇਸ਼ ਤੋਂ ਕੋਰੀਅਰਾਂ ਰਾਹੀਂ ਨਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਜ਼ਿਲ੍ਹਾ ਪੁਲੀਸ ਨੇ ਉਸ ਨੂੰ ਪੁੱਛਗਿੱਛ ਲਈ ਗੋਇੰਦਵਾਲ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਹੈ। ਇਸ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਗੈਂਗਸਟਰ ਨਿਊਟਰਨ ਨੌਜਵਾਨਾਂ ਨੂੰ ਸੋਸ਼ਲ ਮੀਡੀਆ ਰਾਹੀਂ ਜੋੜ ਕੇ ਅਪਰਾਧ ਦੀ ਦੁਨੀਆ ‘ਚ ਧੱਕ ਰਿਹਾ ਸੀ।

10 ਦਸੰਬਰ ਨੂੰ ਲੁਧਿਆਣਾ ਪੁਲਿਸ ਕਮਿਸ਼ਨਰੇਟ ਦੀ ਸੀ.ਆਈ.ਏ.-1 ਨੇ ਇੱਕ ਨਾਬਾਲਗ ਸਮੇਤ 6 ਨੌਜਵਾਨਾਂ ਨੂੰ 4 ਨਜਾਇਜ਼ .32 ਬੋਰ ਦੇ ਪਿਸਤੌਲ, 14 ਜਿੰਦਾ ਕਾਰਤੂਸ, 51 ਗ੍ਰਾਮ ਹੈਰੋਇਨ ਅਤੇ 70,000 ਰੁਪਏ ਦੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਸੀ। ਫੜੇ ਗਏ ਮੁਲਜ਼ਮਾਂ ਵਿੱਚ ਢੱਕਾ ਕਲੋਨੀ ਦਾ ਅਨਿਕੇਤ ਤਲਵਾੜ, ਕਾਰਤਿਕ ਚਿੰਕੀ, ਗੁਰਦਾਸਪੁਰ ਦਾ ਵਿਕਰਮਜੀਤ ਸਿੰਘ, ਅੰਮ੍ਰਿਤਸਰ ਦਾ ਸੁਖਮਨਦੀਪ ਸਿੰਘ ਅਤੇ ਗੁਰਕੀਰਤ ਸਿੰਘ ਤੋਂ ਇਲਾਵਾ ਲੁਧਿਆਣਾ ਦੇ ਜਵਾਹਰ ਨਗਰ ਇਲਾਕੇ ਦਾ ਇੱਕ ਨਾਬਾਲਗ ਸ਼ਾਮਲ ਹੈ।

ਵਿਭਾਗੀ ਸੂਤਰਾਂ ਅਨੁਸਾਰ ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਉਨ੍ਹਾਂ ਨੇ ਮੰਨਿਆ ਕਿ ਉਹ ਜੇਲ੍ਹ ਵਿੱਚ ਬੰਦ ਗੈਂਗਸਟਰ ਸਾਗਰ ਨਿਊਟਰਨ ਦੀਆਂ ਹਦਾਇਤਾਂ ’ਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਦੇ ਸਨ।

ਸਾਗਰ ਜੇਲ੍ਹ ਵਿੱਚ ਬੈਠ ਕੇ ਹਥਿਆਰਾਂ ਦੀ ਤਸਕਰੀ ਦਾ ਕੰਮ ਕਰਦਾ ਹੈ। ਮੁਲਜ਼ਮਾਂ ਵਿੱਚੋਂ ਅਨਿਕੇਤ ਸਾਗਰ ਨੂੰ ਪਹਿਲਾਂ ਤੋਂ ਹੀ ਜਾਣਦਾ ਹੈ, ਜਦਕਿ ਹੋਰ ਨੌਜਵਾਨ ਇੰਸਟਾਗ੍ਰਾਮ ਰਾਹੀਂ ਸਾਗਰ ਦੇ ਸੰਪਰਕ ਵਿੱਚ ਆਏ ਸਨ। ਸਾਗਰ ਨੂੰ ਵੀ ਆਪਣੇ ਗੈਂਗ ‘ਚ ਨਵੇਂ ਮੈਂਬਰ ਜੋੜਨ ਦੀ ਲੋੜ ਸੀ, ਜਿਸ ਲਈ ਉਹ ਸੋਸ਼ਲ ਮੀਡੀਆ ‘ਤੇ ਨੌਜਵਾਨਾਂ ਦੀ ਭਾਲ ਕਰਦਾ ਸੀ। ਹਰ ਰੋਜ਼ ਸਾਗਰ ਦੀ ਜੇਲ੍ਹ ਦੇ ਅੰਦਰ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।

5 ਦੋਸ਼ੀਆਂ ਦੀ ਉਮਰ 18 ਤੋਂ 21 ਸਾਲ ਦਰਮਿਆਨ ਹੈ। ਸਾਗਰ ਉਨ੍ਹਾਂ ਨੂੰ ਪੈਸਿਆਂ ਦਾ ਲਾਲਚ ਦਿੰਦਾ ਹੈ ਅਤੇ ਅਨਿਕੇਤ ਦੇ ਨਾਲ ਆਪਣੇ ਲਈ ਹਥਿਆਰਾਂ ਦੀ ਤਸਕਰੀ ਕਰਨ ਲਈ ਰਾਜ਼ੀ ਕਰਦਾ ਹੈ। ਇਸ ਤੋਂ ਪਹਿਲਾਂ ਕਿ ਮੁਲਜ਼ਮ ਸਾਗਰ ਦੇ ਕੁਝ ਨੇੜਲੇ ਸਾਥੀਆਂ ਨੂੰ ਤਸਕਰੀ ਦੇ ਹਥਿਆਰ ਸੌਂਪਦੇ, ਪੁਲਿਸ ਨੇ ਉਨ੍ਹਾਂ ਨੂੰ ਫੜ ਲਿਆ। ਸਾਗਰ ਬਹੁਤ ਖਤਰਨਾਕ ਅਪਰਾਧੀ ਹੈ, ਕਿਉਂਕਿ ਉਹ ਜੇਲ੍ਹ ਦੇ ਅੰਦਰੋਂ ਆਪਣਾ ਗੈਂਗ ਚਲਾ ਰਿਹਾ ਹੈ।

ਸਾਗਰ ਪੁਨੀਤ ਬੈਂਸ ਗੈਂਗ ਦਾ ਮੈਂਬਰ ਹੈ। ਇਸ ਤੋਂ ਪਹਿਲਾਂ ਵੀ ਉਹ ਜੇਲ੍ਹ ਅੰਦਰੋਂ ਹਥਿਆਰਾਂ ਦੀ ਤਸਕਰੀ ਕਰ ਚੁੱਕਾ ਹੈ। 17 ਫਰਵਰੀ ਨੂੰ ਲੁਧਿਆਣਾ ਪੁਲਿਸ ਨੇ ਜਵਾਹਰ ਨਗਰ ਦੇ ਰਹਿਣ ਵਾਲੇ ਮੁਨੀਸ਼ ਉਰਫ਼ ਲੱਲੂ ਅਤੇ ਅਨਿਕੇਤ ਤਲਵਾੜ ਨੂੰ 6 ਨਜਾਇਜ਼ ਪਿਸਤੌਲਾਂ, 8 ਮੈਗਜ਼ੀਨ ਅਤੇ 12 ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਸੀ। ਉਸ ਸਮੇਂ ਸਾਗਰ ਪੰਜਾਬ ਦੀ ਉੱਚ ਸੁਰੱਖਿਆ ਵਾਲੀ ਨਾਭਾ ਜੇਲ੍ਹ ਵਿੱਚ ਬੰਦ ਸੀ ਅਤੇ ਉਸ ਨੇ ਆਪਣੇ ਸਾਥੀਆਂ ਨੂੰ ਇੰਦੌਰ ਤੋਂ ਹਥਿਆਰ ਲਿਆਉਣ ਲਈ ਭੇਜਿਆ ਸੀ।

ਸੂਤਰਾਂ ਅਨੁਸਾਰ ਸਾਗਰ ਨੇ ਇੰਸਟਾਗ੍ਰਾਮ ਦੇ ਜ਼ਰੀਏ ਹਥਿਆਰਾਂ ਦਾ ਸਪਲਾਇਰ ਲੱਭਿਆ, ਉਸ ਨਾਲ ਸੌਦਾ ਤੈਅ ਕੀਤਾ, ਉਸ ਨੂੰ ਕੁਝ ਆਨਲਾਈਨ ਭੁਗਤਾਨ ਕੀਤਾ ਅਤੇ ਆਪਣੇ ਦੋ ਸਾਥੀਆਂ ਮੁਨੀਸ਼ ਅਤੇ ਅਨਿਕੇਤ ਨੂੰ ਹਥਿਆਰ ਅਤੇ ਗੋਲਾ-ਬਾਰੂਦ ਲਿਆਉਣ ਲਈ ਭੇਜਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਲਤੇਜ ਪੰਨੂ ਦਾ ਅਜਮੇਰ ਸਿੰਘ ਲੱਖੋਵਾਲ ’ਤੇ ਨਿਸ਼ਾਨਾ, ਅਕਾਲੀ ਦਲ ਨੂੰ ਸਮਰਥਨ ਦੇਣ ’ਤੇ ਚੁੱਕੇ ਸਵਾਲ

ਚੰਡੀਗੜ੍ਹ, 18 ਨਵੰਬਰ 2026:ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...

12 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਤਰ ਵੱਲ ਵਧਿਆ ਹੈ, ਗੰਭੀਰ ਚੱਕਰਵਾਤੀ ਤੂਫ਼ਾਨ “ਅਕਵਾਨ” – ਮੌਸਮ ਵਿਭਾਗ

ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਦੇ ਪੱਛਮੀ-ਮੱਧ ਹਿੱਸੇ ਵਿਚ ਮੌਜੂਦ...

ਮੰਡੀ ‘ਚ 200 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, 4 ਨਾਬਾਲਗਾਂ ਸਣੇ 6 ਦੀ ਹੋਈ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਲੜਭਡੋਲ ਵਿਚ ਇਕ ਸੜਕ ਹਾਦਸੇ ਵਿਚ 6 ਪਰਿਵਾਰਾਂ...

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...