ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਨੇ ਚਾਰ ਮੋਸਟ ਵਾਂਟੇਡ ਅਪਰਾਧੀਆਂ ਦੀਆਂ ਤਸਵੀਰਾਂ ਜਾਰੀ ਕਰਕੇ ਲੋਕਾਂ ਨੂੰ ਉਨ੍ਹਾਂ ਬਾਰੇ ਜਾਣਕਾਰੀ ਦੇਣ ਦੀ ਅਪੀਲ ਕੀਤੀ ਹੈ। ਇਨ੍ਹਾਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਵਾਜਬ ਇਨਾਮ ਦਿੱਤਾ ਜਾਵੇਗਾ। ਇਨ੍ਹਾਂ 4 ਬਦਮਾਸ਼ਾਂ ਦੀਆਂ ਤਸਵੀਰਾਂ ਲੁਧਿਆਣਾ ਪੁਲਿਸ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀਆਂ ਗਈਆਂ ਹਨ, ਤਾਂ ਜੋ ਉਨ੍ਹਾਂ ਤੱਕ ਪਹੁੰਚ ਕੀਤੀ ਜਾ ਸਕੇ।
ਪੁਲੀਸ ਅਨੁਸਾਰ ਤਿੰਨ ਦਿਨ ਪਹਿਲਾਂ ਇਨ੍ਹਾਂ ਚਾਰ ਬਦਮਾਸ਼ਾਂ ਨੇ ਪੁਲੀਸ ਚੌਕੀ ਕੋਚਰ ਮਾਰਕੀਟ ਤੋਂ 50 ਕਦਮਾਂ ਦੀ ਦੂਰੀ ’ਤੇ ਇੱਕ ਆਈ-20 ਕਾਰ ਖੋਹ ਲਈ ਸੀ। ਬਦਮਾਸ਼ਾਂ ਨੇ ਕਾਰ ‘ਚ ਬੈਠੀ ਔਰਤ ਨੂੰ ਵੀ ਅਗਵਾ ਕਰਨ ਦੀ ਕੋਸ਼ਿਸ਼ ਕੀਤੀ। ਪਰ ਔਰਤ ਨੂੰ ਉਸ ਦੇ ਪਤੀ ਨੇ ਬਚਾ ਲਿਆ ।
ਘਟਨਾ ਤੋਂ 3 ਦਿਨਾਂ ਬਾਅਦ ਲੁਧਿਆਣਾ ਪੁਲਿਸ ਨੇ 125 ਤੋਂ ਵੱਧ ਸੀਸੀਟੀਵੀ ਕੈਮਰੇ ਚੈੱਕ ਕੀਤੇ ਹਨ। ਪਰ ਪੁਲੀਸ ਦੇ ਹੱਥ ਅਜੇ ਵੀ ਖਾਲੀ ਹਨ। ਪੁਲਿਸ ਨੇ ਹੁਣ ਇਸ ਮਾਮਲੇ ਵਿੱਚ ਆਮ ਲੋਕਾਂ ਤੋਂ ਮਦਦ ਲੈਣ ਦਾ ਫੈਸਲਾ ਕੀਤਾ ਹੈ। ਹਿਊਮਨ ਇੰਟੈਲੀਜੈਂਸ ਦੀ ਮਦਦ ਨਾਲ ਪੁਲਿਸ ਇਸ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਪੁਲਿਸ ਦਾ ਕਹਿਣਾ ਹੈ ਕਿ ‘ਲੁਧਿਆਣਾ ਪੁਲਿਸ ਨੂੰ ਵੱਖ-ਵੱਖ ਮੁਕਦਮਿਆਂ ਵਿੱਚ ਇਹ 04 ਵਿਅਕਤੀ ਲੋੜੀਂਦੇ ਹਨ। ਸੂਚਨਾ ਦੇਣ ਵਾਲੇ ਵਿਅਕਤੀ ਨੂੰ ਵਾਜਿਬ ਇਨਾਮ ਦਿੱਤਾ ਜਾਵੇਗਾ ਅਤੇ ਸੂਚਨਾ ਦੇਣ ਵਾਲੇ ਦੀ ਪਹਿਚਾਣ ਵੀ ਗੁਪਤ ਰੱਖੀ ਜਾਵੇਗੀ।
ਸੰਪਰਕ ਕਰੋ ਐ.ਸੀ.ਪੀ ਸਬ -ਡਿਵੀਜ਼ਨ 7837018512
ਮੁੱਖ ਅਫ਼ਸਰ ਥਾਣਾ ਡਿਵੀਜ਼ਨ ਨੰਬਰ 5 – 7837018605
----------- Advertisement -----------
ਲੁਧਿਆਣਾ ਪੁਲਿਸ 4 ਮੋਸਟ ਵਾਂਟੇਡ ਦੀ ਕਰ ਰਹੀ ਭਾਲ; ਤਸਵੀਰਾਂ ਕੀਤੀਆਂ ਜਾਰੀ
Published on
----------- Advertisement -----------
----------- Advertisement -----------












