September 21, 2026, 4:53 am
----------- Advertisement -----------
HomeNewsBreaking NewsLudhiana Robbery - IPS ਮਨਦੀਪ ਸਿੱਧੂ ਨੇ ਜਾਰੀ ਕੀਤੀਆਂ ਮਾਸਟਰਮਾਈਂਡ 'ਡਾਕੂ ਹਸੀਨਾ'...

Ludhiana Robbery – IPS ਮਨਦੀਪ ਸਿੱਧੂ ਨੇ ਜਾਰੀ ਕੀਤੀਆਂ ਮਾਸਟਰਮਾਈਂਡ ‘ਡਾਕੂ ਹਸੀਨਾ’ ਦੀਆਂ ਤਸਵੀਰਾਂ, ਲੁੱਕਆਊਟ ਸਰਕੂਲਰ ਵੀ ਜਾਰੀ

Published on

----------- Advertisement -----------

ਪੰਜਾਬ ਦੇ ਲੁਧਿਆਣਾ ਵਿੱਚ ATM ਕੈਸ਼ ਕੰਪਨੀ CMS ਵਿੱਚ ਹੋਈ 8.49 ਕਰੋੜ ਦੀ ਲੁੱਟ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਲੁੱਟ ਦੀ ਵਾਰਦਾਤ ‘ਚ ਸ਼ਾਮਲ 6 ਲੁਟੇਰਿਆਂ ਨੂੰ ਗ੍ਰਿਫਤਾਰ ਕਰਕੇ 5 ਕਰੋੜ ਰੁਪਏ ਬਰਾਮਦ ਕੀਤੇ ਹਨ। ਪੁਲਸ ਦੀ ਜਾਂਚ ‘ਚ ਪਤਾ ਲੱਗਾ ਕਿ CMS ਕੰਪਨੀ ਦੇ ਕਰਮਚਾਰੀ ਨਾਲ ਮਿਲ ਕੇ ਇਕ ਔਰਤ ਨੇ ਇਸ ਸਾਰੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਸ ਘਟਨਾ ਵਿੱਚ ਕੁੱਲ 10 ਲੋਕ ਸ਼ਾਮਲ ਸਨ। ਹਾਲਾਂਕਿ ਇਸ ਦੀ ਮਾਸਟਰਮਾਈਂਡ ‘ਡਾਕੂ ਹਸੀਨਾ’ ਮਨਦੀਪ ਕੌਰ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ ਹੈ। ਉਸ ਦੇ ਖਿਲਾਫ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਗਿਆ ਹੈ। ਇਸ ਲੁੱਟ ਵਿੱਚ ਮਨਦੀਪ ਕੌਰ ਦੇ ਨਾਲ ਉਸ ਦਾ ਪਤੀ ਅਤੇ ਭਰਾ ਵੀ ਸ਼ਾਮਲ ਸਨ।

ਪੁਲਿਸ ਨੇ ਜਾਣਕਾਰੀ ਦਿਤੀ ਕਿ ਇਸ ਘਟਨਾ ਦੇ 2 ਮਾਸਟਰਮਾਈਂਡ ਹਨ। ਪਹਿਲਾ ਮਨਦੀਪ ਕੌਰ ਅਤੇ ਦੂਜਾ ਮਨਜਿੰਦਰ ਮਨੀ। ਮਨੀ 4 ਸਾਲਾਂ ਤੋਂ ਇਸੇ ਕੰਪਨੀ ਦਾ ਮੁਲਾਜ਼ਮ ਹੈ। ਉਨ੍ਹਾਂ 8 ਹੋਰ ਮੁਲਜ਼ਮਾਂ ਨੂੰ ਅਮੀਰ ਬਣਾਉਣ ਦਾ ਸੁਪਨਾ ਦਿਖਾ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਤੋਂ ਇਲਾਵਾ ਲੁੱਟ ਦੀ ਵਾਰਦਾਤ ਲਈ ਦੋ ਮਾਡਿਊਲ ਬਣਾਏ ਗਏ ਸਨ। ਇੱਕ ਮੋਡਿਊਲ ਵਿੱਚ ਮਨਜਿੰਦਰ ਮਨੀ ਅਤੇ 2 ਬਾਈਕ ‘ਤੇ ਕੁੱਲ 5 ਲੋਕ ਸਨ। ਦੂਜੇ ਮੋਡਿਊਲ ਵਿੱਚ ਮਨਦੀਪ ਕੌਰ ਕਾਰ ਵਿੱਚ ਅਤੇ ਉਸ ਦੇ ਨਾਲ 4 ਲੁਟੇਰੇ ਸ਼ਾਮਲ ਸਨ।

ਸਜ਼ਾ ਗਿਆ ਹੈ ਕਿ ਮਨਜਿੰਦਰ ਮਨੀ ਸੀ.ਐਮ.ਐਸ ਕੰਪਨੀ ਵਿੱਚ ਕੰਮ ਕਰਦਾ ਸੀ ਇਸ ਲਈ ਉਸਨੂੰ ਉੱਥੋਂ ਦੀ ਹਰ ਗੱਲ ਦਾ ਪਤਾ ਸੀ। ਉਸ ਨੂੰ ਪਤਾ ਸੀ ਕਿ ਇੱਥੇ ਨਕਦੀ ਕਿਥੇ ਅਤੇ ਕਿਵੇਂ ਰੱਖੀ ਹੋਈ ਹੈ। ਸੁਰੱਖਿਆ ਦੇ ਲਿਹਾਜ਼ ਨਾਲ ਕੰਪਨੀ ਵਿੱਚ ਕੀ ਕੀ ਪ੍ਰਬੰਧ ਹਨ। ਉਸ ਨੇ ਮਨਦੀਪ ਕੌਰ ਨਾਲ ਮਿਲ ਕੇ ਸਾਜ਼ਿਸ਼ ਰਚੀ। ਇਸ ਦੀ ਵਿਉਂਤਬੰਦੀ ਜਨਵਰੀ ਮਹੀਨੇ ਤੋਂ ਚੱਲ ਰਹੀ ਸੀ। ਘਟਨਾ ਵਾਲੇ ਦਿਨ ਵੀ ਮਨਜਿੰਦਰ ਮਨੀ ਹੀ ਗੱਡੀ ਚਲਾ ਰਿਹਾ ਸੀ। ਕੰਪਨੀ ਵੱਲੋਂ ਦੱਸੀ ਗਈ ਲੁੱਟ ਦੀ ਰਕਮ ਅਤੇ ਲੁਟੇਰਿਆਂ ਦੇ ਕਬੂਲਨਾਮੇ ਤੋਂ ਬਾਅਦ ਦੀ ਰਕਮ ਵਿੱਚ ਫਰਕ ਪਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜਦੋਂ ਸਾਰੇ ਲੁਟੇਰੇ ਫੜੇ ਜਾਣਗੇ ਤਾਂ ਸਾਰੀ ਰਕਮ ਕਲੀਅਰ ਹੋ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...