September 11, 2026, 8:56 pm
----------- Advertisement -----------
HomeNewsLatest Newsਲੁਧਿਆਣਾ 'ਚ ਸੈਨੇਟਰੀ ਦੀ ਦੁਕਾਨ 'ਚ ਚੋਰੀ: ਚੋਰਾਂ ਨੇ ਸ਼ਟਰ ਦੇ ਤਾਲੇ...

ਲੁਧਿਆਣਾ ‘ਚ ਸੈਨੇਟਰੀ ਦੀ ਦੁਕਾਨ ‘ਚ ਚੋਰੀ: ਚੋਰਾਂ ਨੇ ਸ਼ਟਰ ਦੇ ਤਾਲੇ ਤੋੜ ਕੇ ਹਜ਼ਾਰਾਂ ਦਾ ਸਾਮਾਨ ਅਤੇ ਨਕਦੀ ਕੀਤੀ ਚੋਰੀ

Published on

----------- Advertisement -----------

ਲੁਧਿਆਣਾ,24 ਦਸੰਬਰ (ਸੌਰਵ ਅਰੋੜਾ):ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਧੁੰਦ ਦਾ ਫਾਇਦਾ ਚੁੱਕ ਕੇ ਚੋਰ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਦੱਸ ਦਈਏ ਕਿ ਥਾਨਾ ਟਿੱਬਾ ਇਲਾਕੇ ਵਿੱਚ ਤਿੰਨ ਚੋਰਾਂ ਨੇ ਇੱਕ ਸੈਨੇਟਰੀ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ। ਲੁਟੇਰਿਆਂ ਨੇ ਦੁਕਾਨ ਦੇ ਤਾਲੇ ਤੋੜ ਕੇ ਹਜ਼ਾਰਾਂ ਰੁਪਏ ਦਾ ਸੈਨੇਟਰੀ ਅਤੇ ਬਿਜਲੀ ਦਾ ਸਾਮਾਨ ਚੋਰੀ ਕਰ ਲਿਆ। ਇਸ ਦੇ ਨਾਲ ਹੀ ਚੋਰਾਂ ਨੇ ਕਰੀਬ 25 ਹਜ਼ਾਰ ਦੀ ਨਕਦੀ ਵੀ ਚੋਰੀ ਕਰ ਲਈ।

ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਸਵੇਰੇ ਦੁਕਾਨਦਾਰ ਹਤੀਸ਼ ਗੁਪਤਾ ਦੁਕਾਨ ਖੋਲ੍ਹਣ ਆਇਆ ਤਾਂ ਦੇਖਿਆ ਕਿ ਸ਼ਟਰ ਦੇ ਤਾਲੇ ਟੁੱਟੇ ਹੋਏ ਸਨ। ਜਦੋਂ ਉਹ ਦੁਕਾਨ ‘ਤੇ ਗਿਆ ਤਾਂ ਉਹ ਦੰਗ ਰਹਿ ਗਿਆ। ਦੁਕਾਨ ਵਿੱਚੋਂ ਸੈਨੇਟਰੀ ਦਾ ਸਮਾਨ, ਬਿਜਲੀ ਦਾ ਸਮਾਨ ਚੋਰੀ ਹੋ ਗਿਆ ਸੀ। ਰੈਕ ਖਾਲੀ ਪਏ ਸਨ। ਇਸ ਦੌਰਾਨ ਜਦੋਂ ਉਸ ਨੇ ਗੱਲਾ ਦੇਖਿਆ ਤਾਂ ਉਹ ਵੀ ਖਾਲੀ ਸੀ। ਲੁਟੇਰਿਆਂ ਨੇ 25 ਹਜ਼ਾਰ ਦੀ ਨਕਦੀ ਵੀ ਚੋਰੀ ਕਰ ਲਈ। ਚੋਰੀ ਦੀ ਘਟਨਾ ਦਾ ਪਤਾ ਲੱਗਦਿਆਂ ਹੀ ਸਾਰੇ ਦੁਕਾਨਦਾਰ ਇਕੱਠੇ ਹੋ ਗਏ। ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਇਸ ਘਟਨਾ ਤੋਂ ਬਾਅਦ ਸਾਰੇ ਦੁਕਾਨਦਾਰਾਂ ‘ਚ ਡਰ ਦਾ ਮਾਹੌਲ ਹੈ।

ਹਤੀਸ਼ ਨੇ ਦੱਸਿਆ ਕਿ ਉਸ ਦੀ ਉਦ ਸਰਪ੍ਰਾਈਜ਼ ਨਾਂ ਦੀ ਸੈਨੇਟਰੀ ਦੀ ਦੁਕਾਨ ਹੈ। ਇਹ ਦੁਕਾਨ ਬਾਲਾਜੀ ਪੁਲੀ ਨੇੜੇ ਕੱਕਾ ਰੋਡ ‘ਤੇ ਹੈ। ਰਾਤ ਸਮੇਂ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਦੁਕਾਨ ਤੋਂ ਸਾਮਾਨ ਚੋਰੀ ਕਰ ਲਿਆ। ਇਸ ਸਬੰਧੀ ਥਾਣਾ ਟਿੱਬਾ ਦੀ ਪੁਲੀਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ। ਮੁਲਜ਼ਮ 25 ਹਜ਼ਾਰ ਦੀ ਨਕਦੀ ਵੀ ਲੈ ਗਏ। ਇਸ ਮਾਮਲੇ ਵਿੱਚ ਥਾਣਾ ਟਿੱਬਾ ਦੀ ਪੁਲੀਸ ਨੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਹਨ। ਪੁਲੀਸ ਅਨੁਸਾਰ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...