June 2, 2026, 9:14 am
----------- Advertisement -----------
HomeNewsLatest Newsਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਜਾਣੋ...

ਲੁਧਿਆਣਾ ‘ਚ ਵਿਦਿਆਰਥਣ ਨੇ ਸਕੂਲ ਦੀ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਜਾਣੋ ਕੀ ਹੈ ਪੂਰਾ ਮਾਮਲਾ

Published on

----------- Advertisement -----------

ਲੁਧਿਆਣਾ ਦੇ ਗਿਆਸਪੁਰਾ ਇਲਾਕੇ ਦੇ ਇੱਕ ਨਿੱਜੀ ਸਕੂਲ ਦੀ 8ਵੀਂ ਜਮਾਤ ਦੀ ਵਿਦਿਆਰਥਣ ਨੇ 6 ਦਿਨ ਪਹਿਲਾਂ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਸੀ। ਇਸ ਦੌਰਾਨ ਵਿਦਿਆਰਥਣ ਦੀ ਕਮਰ ਅਤੇ ਰੀੜ੍ਹ ਦੀ ਹੱਡੀ ਟੁੱਟ ਗਈ। ਵਿਦਿਆਰਥਣ ਦੇ ਪਰਿਵਾਰਕ ਮੈਂਬਰਾਂ ਨੇ ਸਮਾਜ ਸੇਵੀਆਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਕੂਲ ਪ੍ਰਸ਼ਾਸਨ ਖਿਲਾਫ ਧਰਨਾ ਦਿੱਤਾ।
ਸਮਾਜ ਸੇਵੀਆਂ ਦਾ ਕਹਿਣਾ ਹੈ ਕਿ ਵਿਦਿਆਰਥਣ ਦਾ ਪਰਿਵਾਰ ਉਨ੍ਹਾਂ ਕੋਲ ਸ਼ਿਕਾਇਤ ਲੈ ਕੇ ਆਇਆ ਸੀ। ਉਨ੍ਹਾਂ ਦੱਸਿਆ ਕਿ ਵਿਦਿਆਰਥਣ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਕਰੀਬ 6 ਦਿਨ ਪਹਿਲਾਂ ਵਿਦਿਆਰਥਣ ਦੇ ਮੱਥੇ ਅਤੇ ਬਾਹਾਂ ‘ਤੇ ‘ਚੋਰ’ ਲਿਖ ਕੇ ਸਕੂਲ ਪ੍ਰਸ਼ਾਸਨ ਵੱਲੋਂ ਘੁਮਾਇਆ ਗਿਆ ਸੀ। ਇਸ ਕਾਰਨ ਵਿਦਿਆਰਥਣ ਮਾਨਸਿਕ ਦਬਾਅ ਵਿੱਚ ਆ ਗਈ। ਤਣਾਅ ਕਾਰਨ ਉਸ ਨੇ ਸਕੂਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੱਸਿਆ ਕਿ ਸਕੂਲ ਪ੍ਰਸ਼ਾਸਨ ਨੇ ਵਿਦਿਆਰਥਣ ਦੇ ਇਲਾਜ ਲਈ ਪਰਿਵਾਰ ਨੂੰ ਕਰੀਬ ਡੇਢ ਲੱਖ ਰੁਪਏ ਦਿੱਤੇ ਸਨ ਪਰ ਉਸ ਤੋਂ ਬਾਅਦ ਉਨ੍ਹਾਂ ਨੇ ਵਿਦਿਆਰਥਣ ਦੀ ਸਾਰ ਨਹੀਂ ਲਈ। ਥਾਣਾ ਡਾਬਾ ਦੀ ਪੁਲੀਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ। ਇਸ ਸਮੇਂ ਵਿਦਿਆਰਥਣ ਗਿੱਲ ਨਹਿਰ ਨੇੜੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...