July 18, 2026, 8:51 am
----------- Advertisement -----------
HomeNewsLatest Newsਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਦੋ ਮੁਲਾਜ਼ਮਾਂ ਨੂੰ ਮਿਲਿਆ 'ਇੰਮਪਲਾਈ ਆਫ ਦ ਮੰਥ'...

ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਦੋ ਮੁਲਾਜ਼ਮਾਂ ਨੂੰ ਮਿਲਿਆ ‘ਇੰਮਪਲਾਈ ਆਫ ਦ ਮੰਥ’ ਪੁਰਸਕਾਰ

Published on

----------- Advertisement -----------

ਲੁਧਿਆਣਾ, 23 ਅਗਸਤ – ਮਿਹਨਤੀ ਅਤੇ ਕੁਸ਼ਲ ਕਰਮਚਾਰੀਆਂ ਦਾ ਸਨਮਾਨ ਕਰਦਿਆਂ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸੁਪਰਡੈਂਟ ਗ੍ਰੇਡ-1 ਯਸ਼ਪਾਲ ਸ਼ਰਮਾ ਅਤੇ ਡੀ.ਈ.ਓ ਦਫ਼ਤਰ ਦੇ ਜੂਨੀਅਰ ਸਹਾਇਕ ਵਜੋਂ ਕੰਮ ਕਰ ਰਹੇ ਹਰਮਿੰਦਰ ਸਿੰਘ ਨੂੰ ਦੂਸਰਾ ‘ਇੰਮਪਲਾਈ ਆਫ ਦ ਮੰਥ’ ਪੁਰਸਕਾਰ ਪ੍ਰਦਾਨ ਕੀਤਾ।

ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਯਸ਼ਪਾਲ ਸ਼ਰਮਾ ਅਤੇ ਹਰਮਿੰਦਰ ਸਿੰਘ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ, ਵੱਡਮੁੱਲੇ ਯੋਗਦਾਨ ਅਤੇ ਡਿਊਟੀ ਦੇ ਸਮੇਂ ਤੋਂ ਵੱਧ ਕੇ ਸੇਵਾਵਾਂ ਦਾ ਹਵਾਲਾ ਦਿੰਦੇ ਹੋਏ ਪੁਰਸਕਾਰਾਂ ਲਈ ਵਧਾਈ ਦਿੱਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਵਾਰਡ ਦਾ ਉਦੇਸ਼ ਸਾਰੇ ਕਰਮਚਾਰੀਆਂ ਨੂੰ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਨੂੰ ਮਾਣ-ਸਨਮਾਨ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਡੀ.ਸੀ. ਦਫਤਰ ਅਤੇ ਐਸ.ਡੀ.ਐਮ. ਦਫਤਰਾਂ ਦੀਆਂ ਸਾਰੀਆਂ ਸ਼ਾਖਾਵਾਂ ਦੇ ਮੁਖੀ ਸਮੇਂ ਦੀ ਪਾਬੰਦਤਾ, ਇਮਾਨਦਾਰੀ ਅਤੇ ਜ਼ਿੰਮੇਵਾਰੀ ਦੀ ਭਾਵਨਾ, ਪਹਿਲਕਦਮੀ, ਨਵੀਨਤਾਕਾਰੀ ਵਿਚਾਰਾਂ ਅਤੇ ਉਨ੍ਹਾਂ ਦੇ ਫਰਜ਼ਾਂ ਵਿੱਚ ਸਮੁੱਚੇ ਯੋਗਦਾਨ ਵਰਗੇ ਮਾਪਦੰਡਾਂ ਦੇ ਆਧਾਰ ‘ਤੇ ਯੋਗ ਕਰਮਚਾਰੀਆਂ ਨੂੰ ਪੁਰਸਕਾਰ ਲਈ ਨਾਮਜ਼ਦ ਕਰਦੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਾਰਦਰਸ਼ੀ ਅਤੇ ਨਿਰਪੱਖ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ ਅਤੇ ਕਰਮਚਾਰੀ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਰਹਿਣ ਨਾਲ ਹੀ ਸੰਭਵ ਹੈ। ਯਸ਼ਪਾਲ ਸ਼ਰਮਾ ਅਤੇ ਹਰਮਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਦਾ ਸਨਮਾਨ ਲਈ ਧੰਨਵਾਦ ਵੀ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...

ਤਰਨਤਾਰਨ ‘ਚ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਇੱਕੋ ਦਿਨ ‘ਚ 2 ਸਕੇ ਭਰਾਵਾਂ ਦੀ ਮੌਤ

ਤਰਨਤਾਰਨ ਜ਼ਿਲ੍ਹੇ ਦੇ ਰਾਣੀ ਵਲਾਹ ਪਿੰਡ ਵਿੱਚ ਦੋ ਮਾਸੂਮ ਸਕੇ ਭਰਾਵਾਂ ਦੀ ਮੌਤ ਨਾਲ...

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ, ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ...

ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

ਪੰਜਾਬੀ ਰੰਗਮੰਚ, ਰੇਡੀਓ, ਟੈਲੀਵੀਜ਼ਨ ਅਤੇ ਸਿਨੇਮਾ ਦੀ ਮਾਣਮੱਤੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਖਬਰ...

ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਆ ਰਹੇ ਹਨ। ਪ੍ਰਧਾਨ...

ਪੈਟਰੋਲ, ਡੀਜ਼ਲ ਤੇ ਏਟੀਐਫ ‘ਤੇ ਸਰਕਾਰ ਦਾ ਵੱਡਾ ਫੈਸਲਾ, ਅਚਾਨਕ ਇਹ ਟੈਕਸ ਵਧਾਇਆ

ਅਮਰੀਕਾ ਅਤੇ ਈਰਾਨ ਵਿਚਕਾਰ ਜੰਗ ਵਧਣ ਨਾਲ ਮੱਧ ਪੂਰਬ ਵਿੱਚ ਤਣਾਅ ਵਧ ਗਿਆ ਹੈ।...