August 10, 2026, 9:31 am
----------- Advertisement -----------
HomeNewsLatest Newsਲੁਧਿਆਣਾ:ਅਣਪਛਾਤੇ ਵਿਅਕਤੀਆਂ ਵੱਲੋਂ ਸਨੈਚਰਾਂ ਦੇ ਮੋਟਰਸਾਈਕਲ ਨੂੰ ਅੱਗ ਲਗਾਉਣ ਦਾ ਮਾਮਲਾ, ਵੀਡੀਓ...

ਲੁਧਿਆਣਾ:ਅਣਪਛਾਤੇ ਵਿਅਕਤੀਆਂ ਵੱਲੋਂ ਸਨੈਚਰਾਂ ਦੇ ਮੋਟਰਸਾਈਕਲ ਨੂੰ ਅੱਗ ਲਗਾਉਣ ਦਾ ਮਾਮਲਾ, ਵੀਡੀਓ ਆਈ ਸਾਹਮਣੇ, ਪੁਲਿਸ ਕਰੇਗੀ ਮੁਲਜ਼ਮਾਂ ਨੂੰ ਨਾਮਜ਼ਦ

Published on

----------- Advertisement -----------

ਲੁਧਿਆਣਾ- 19 ਦਸੰਬਰ (ਸੌਰਵ ਅਰੋੜਾ): ਬਾਲ ਸਿੰਘ ਨਗਰ ਵਿੱਚ ਇੱਕ ਨੌਜਵਾਨ ਨੇ ਫੋਨ ਖੋਹ ਕੇ ਭੱਜ ਰਹੇ ਦੋ ਸਨੈਚਰਾਂ ਨੂੰ ਕਾਬੂ ਕਰ ਲਿਆ। ਜਿਸ ਤੋਂ ਬਾਅਦ ਲੋਕਾਂ ਨੇ ਉਸ ਦੀ ਕਾਫੀ ਕੁੱਟਮਾਰ ਕੀਤੀ ਅਤੇ ਉਸ ਦੀ ਬਾਈਕ ਨੂੰ ਵੀ ਅੱਗ ਲਗਾ ਦਿੱਤੀ। ਅੱਗ ਲਗਾਉਣ ਵਾਲੇ ਲੋਕਾਂ ਦੀ ਪਛਾਣ ਕਰਨਾ ਪੁਲਿਸ ਲਈ ਚੁਣੌਤੀ ਬਣ ਗਿਆ ਸੀ। ਇਸ ਦੌਰਾਨ ਹੁਣ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਕੁਝ ਲੋਕ ਬੁਰੀ ਤਰ੍ਹਾਂ ਨਾਲ ਬਾਈਕ ਦੀ ਭੰਨਤੋੜ ਕਰਦੇ ਹਨ ਅਤੇ ਅੱਗ ਲਗਾ ਦਿੰਦੇ ਹਨ। ਇਸ ਮਾਮਲੇ ਵਿੱਚ ਪੁਲਿਸ ਨੇ ਲੁਟੇਰਿਆਂ ਨੂੰ ਕਾਬੂ ਕਰ ਲਿਆ ਹੈ। ਹੁਣ ਪੁਲਿਸ ਉਨ੍ਹਾਂ ਲੋਕਾਂ ਦੀ ਭਾਲ ਕਰ ਰਹੀ ਹੈ ਜਿਨ੍ਹਾਂ ਨੇ ਬਾਈਕ ਦੀ ਭੰਨਤੋੜ ਕੀਤੀ ਅਤੇ ਅੱਗ ਲਗਾਈ।
ਪੁਲਸ ਇਸ ਮਾਮਲੇ ‘ਚ ਅਣਪਛਾਤੇ ਲੋਕਾਂ ਦੀ ਪਛਾਣ ਕਰਨ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਹੁਣ ਇਸ ਵੀਡੀਓ ਰਾਹੀਂ ਭੰਨਤੋੜ ਕਰਨ ਵਾਲਿਆਂ ਖਿਲਾਫ ਮਾਮਲਾ ਦਰਜ ਕਰਨ ਦੀ ਤਿਆਰੀ ਕਰ ਰਹੀ ਹੈ। ਜਾਂਚ ‘ਚ ਪਤਾ ਲੱਗਾ ਕਿ ਜਿਸ ਬਾਈਕ ਨੂੰ ਅੱਗ ਲੱਗੀ ਹੈ, ਉਹ ਚੋਰੀ ਦਾ ਬਾਈਕ ਸੀ।
ਇਸ ਦੇ ਨਾਲ ਹੀ ਇਲਾਕਾ ਨਿਵਾਸੀ ਰੋਹਿਤ ਜੈਕਟ ਵੇਚਣ ਦਾ ਕੰਮ ਕਰਦਾ ਹੈ। ਉਸ ਨੇ ਲੁਟੇਰਿਆਂ ਨੂੰ ਫੜਨ ਲਈ ਆਪਣੀ ਕਾਰ ਉਨ੍ਹਾਂ ਪਿੱਛੇ ਲਗਾਈ ਸੀ। ਜਿਸ ਤੋਂ ਬਾਅਦ ਉਸ ਨੇ ਪਿੱਛਾ ਕੀਤਾ ਅਤੇ ਇੱਕ ਸਨੈਚਰ ਨੂੰ ਵੀ ਕਾਬੂ ਕਰ ਲਿਆ। ਲੋਕਾਂ ਨੇ ਸਨੈਚਰ ਦੇ ਨਾਲ ਨਾਲ ਉਸ ਦੀ ਕੁੱਟਮਾਰ ਵੀ ਕੀਤੀ ਅਤੇ ਉਸ ਦੀ ਕਾਰ ਵਿੱਚੋਂ ਜੈਕਟਾਂ ਵੀ ਚੋਰੀ ਕਰ ਲਈਆਂ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਚੋਰਾਂ ਨੂੰ ਹਿਰਾਸਤ ‘ਚ ਲੈ ਲਿਆ। ਇਲਾਕੇ ਦੇ ਸੀਸੀਟੀਵੀ ਖੰਗਾਲ ਤੋਂ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਜੈਕਟਾਂ ਕਿਸ ਨੇ ਚੋਰੀ ਕੀਤੀਆਂ ਹਨ।
ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨੀ ਮਾਹੌਲ ਖਰਾਬ ਕਰਨ ਵਾਲਿਆਂ ਖਿਲਾਫ ਪੁਲਸ ਸਖਤ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ, ਜਿਸ ਕਾਰਨ ਕਈ ਲੋਕ ਇਲਾਕਾ ਛੱਡ ਕੇ ਭੱਜ ਰਹੇ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...