ਪੰਜਾਬ ਦੇ ਲੁਧਿਆਣਾ ਵਿੱਚ 25 ਫਰਵਰੀ ਨੂੰ 19 ਨਵੇਂ ਆਮ ਆਦਮੀ ਪਾਰਟੀ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਜ਼ਿਲ੍ਹੇ ਵਿੱਚ ਪਹਿਲਾਂ ਹੀ 75 ਕਲੀਨਿਕ ਚੱਲ ਰਹੇ ਹਨ। ਨਵੇਂ ਕਲੀਨਿਕਾਂ ਨਾਲ ਇਹ ਗਿਣਤੀ ਵਧ ਕੇ 94 ਹੋ ਜਾਵੇਗੀ। ਜਾਣਕਾਰੀ ਅਨੁਸਾਰ 25 ਫਰਵਰੀ ਨੂੰ ਪੰਜਾਬ ਸਰਕਾਰ ਪੰਜਵੇਂ ਪੜਾਅ ਵਿੱਚ 100 ਤੋਂ ਵੱਧ ਕਲੀਨਿਕਾਂ ਦਾ ਉਦਘਾਟਨ ਕਰ ਰਹੀ ਹੈ।
ਦੱਸ ਦਈਏ ਕਿ ਪ੍ਰਮੁੱਖ ਸਕੱਤਰ ਸਿਹਤ ਨੇ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ। ਅੱਜ ਸਾਰੇ ਕਲੀਨਿਕਾਂ ਦਾ ਨਿਰੀਖਣ ਕੀਤਾ ਜਾਵੇਗਾ।ਨਵੇਂ ਖੋਲ੍ਹੇ ਜਾਣ ਵਾਲੇ ਕਲੀਨਿਕਾਂ ਵਿੱਚ 23 ਫਰਵਰੀ ਨੂੰ ਦਵਾਈਆਂ, ਫਰਨੀਚਰ ਅਤੇ ਸਾਜ਼ੋ-ਸਾਮਾਨ ਦਾ ਪ੍ਰਬੰਧ ਮੁਕੰਮਲ ਕਰ ਲਿਆ ਗਿਆ ਸੀ।
ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ 41 ਤਰ੍ਹਾਂ ਦੇ ਟੈਸਟ ਦੇ ਪੈਕੇਜ ਮਿਲਣਗੇ। ਇੱਥੇ 100 ਤੋਂ ਵੱਧ ਕਿਸਮ ਦੇ ਮੈਡੀਕਲ ਟੈਸਟਾਂ ਦੀ ਸਹੂਲਤ ਹੈ। ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਇਲਾਜ ਬਿਲਕੁਲ ਮੁਫ਼ਤ ਹੋਵੇਗਾ। ਕਰੀਬ 2 ਸਾਲ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਪਹਿਲੇ 9 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਸੀ।
----------- Advertisement -----------
ਲੁਧਿਆਣਾ ਵਿੱਚ ਭਲਕੇ ਖੁੱਲ੍ਹਣਗੇ 19 ਨਵੇਂ ਮੁਹੱਲਾ ਕਲੀਨਿਕ
Published on
----------- Advertisement -----------
----------- Advertisement -----------












