December 8, 2024, 9:41 pm
----------- Advertisement -----------
HomeNewsBreaking Newsਲੁਧਿਆਣਾ ਦੇ MLU ਉਦਯੋਗਾਂ ਨੂੰ ਕੀਤਾ ਜਾਵੇਗਾ ਰੈਗੂਲਰ: ਉਦਯੋਗਪਤੀਆਂ ਨੇ ਮੰਤਰੀ ਮੀਤ...

ਲੁਧਿਆਣਾ ਦੇ MLU ਉਦਯੋਗਾਂ ਨੂੰ ਕੀਤਾ ਜਾਵੇਗਾ ਰੈਗੂਲਰ: ਉਦਯੋਗਪਤੀਆਂ ਨੇ ਮੰਤਰੀ ਮੀਤ ਹੇਅਰ ਨਾਲ ਕੀਤੀ ਮੀਟਿੰਗ

Published on

----------- Advertisement -----------
  • ਉਦਯੋਗਪਤੀਆਂ ਨੇ ਕਿਹਾ- ਸੂਬੇ ਦੀ ਤਰੱਕੀ ਵਿੱਚ ਉਨ੍ਹਾਂ ਦਾ ਅਹਿਮ ਯੋਗਦਾਨ ਹੈ
  • ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੁਧਿਆਣਾ ਦੇ ਐਮ.ਐਲ.ਯੂ. ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂੰ ਨਿਯਮਤ ਕਰਨ ਸਬੰਧੀ ਮਨਜ਼ੂਰੀ ਦੇਣ ਦਾ ਫੈਸਲਾ : ਮੀਤ ਹੇਅਰ
  • ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਵਫ਼ਦ ਨੇ ਵਾਤਾਵਰਨ ਮੰਤਰੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 19 ਜੁਲਾਈ 2023 – ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਨੀਤੀ ਅਨੁਸਾਰ ਲੁਧਿਆਣਾ ਦੇ ਮਿਕਸਡ ਲੈਂਡ ਯੂਜ਼ (ਐਮ.ਐਲ.ਯੂ.) ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂੰ ਨਿਯਮਤ ਕਰਨ ਸਬੰਧੀ ਮਨਜ਼ੂਰੀ ਦੇਣ ਦਾ ਫੈਸਲਾ ਕੀਤਾ ਹੈ।

ਇਹ ਪ੍ਰਗਟਾਵਾ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਦਫ਼ਤਰ ਵਿਖੇ ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਕੀਤਾ। ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਵਫ਼ਦ ਨੇ ਅੱਜ ਲੁਧਿਆਣਾ ਦੇ ਐਮ.ਐਲ.ਯੂ. ਖੇਤਰਾਂ ਵਿੱਚ ਕਾਰਜਸ਼ੀਲ ਉਦਯੋਗਾਂ ਲਈ ਸਹਿਮਤੀ ਦੇਣ ਸਬੰਧੀ ਵਾਤਾਵਰਣ ਮੰਤਰੀ ਨਾਲ ਮੁਲਾਕਾਤ ਕੀਤੀ।

ਉਦਯੋਗਾਂ ਦੀਆਂ ਸ਼ਿਕਾਇਤਾਂ ਸੁਣਨ ਉਪਰੰਤ ਵਾਤਾਵਰਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਲੁਧਿਆਣਾ ਦੇ ਐਮਐਲਯੂ ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂੰ ਨਿਯਮਤ ਕਰਨ ਸਬੰਧੀ ਮਨਜ਼ੂਰੀ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਵਿੱਚ ਉਦਯੋਗਾਂ ਦਾ ਅਹਿਮ ਯੋਗਦਾਨ ਹੈ। ਛੋਟੇ ਉਦਯੋਗਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਨਿਯਮਿਤ ਤੌਰ ‘ਤੇ ਕਾਰਜਸ਼ੀਲ ਬਣਾਈ ਰੱਖਣ ਲਈ ਇਹ ਫੈਸਲਾ ਲਿਆ ਗਿਆ ਹੈ।

ਵਫ਼ਦ ਨੇ ਇਸ ਫੈਸਲੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ, ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਨ ਵਿਭਾਗ, ਰਾਹੁਲ ਤਿਵਾੜੀ, ਕਮਿਸ਼ਨਰ ਨਗਰ ਨਿਗਮ ਲੁਧਿਆਣਾ ਡਾ. ਸ਼ੇਨਾ ਅਗਰਵਾਲ, ਪੀ.ਪੀ.ਸੀ.ਬੀ. ਦੇ ਚੇਅਰਮੈਨ ਪ੍ਰੋ. ਆਦਰਸ਼ ਪਾਲ ਵਿਗ, ਮੈਂਬਰ ਸਕੱਤਰ ਇੰਜ. ਜੀ.ਐਸ. ਮਜੀਠੀਆ ਅਤੇ ਸੀ.ਈ.ਈ. ਇੰਜ. ਪਰਦੀਪ ਗੁਪਤਾ ਅਤੇ ਸੀ.ਟੀ.ਪੀ. ਪੰਕਜ ਬਾਵਾ, ਪ੍ਰਧਾਨ ਸੀ.ਆਈ.ਸੀ.ਯੂ. ਉਪਕਾਰ ਸਿੰਘ ਆਹੂਜਾ, ਪ੍ਰਧਾਨ ਯੂ.ਸੀ.ਪੀ.ਐਮ.ਏ. ਡੀ.ਐਸ. ਚਾਵਲਾ ਅਤੇ ਚਰਨਜੀਤ ਸਿੰਘ ਵਿਸ਼ਵਕਰਮਾ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਔਰਤ ਦਾ ਕਤਲ ਕਰਨ ਮਗਰੋਂ ਨੌਜਵਾਨ ਨੇ ਲਗਾਈ ਅੱਗ ,ਫਿਰ ਖੁਦ ਵੀ ਚੁੱਕਿਆ ਖੌਫਨਾਕ ਕਦਮ

 ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਵਿੱਚ ਪਿੰਡ ਬੋੜਾਵਾਲ ਵਿੱਚ ਇੱਕ ਨੌਜਵਾਨ ਵੱਲੋਂ ਇੱਕ ਔਰਤ...

ਪੰਜਾਬ ‘ਚ ਅੱਜ ਸ਼ਾਮ ਤੋਂ ਵਿਗੜੇਗਾ ਮੌਸਮ, ਦੋ ਦਿਨ ਮੀਂਹ

ਮਾਨਸੂਨ ਤੋਂ ਬਾਅਦ ਪਿਛਲੇ 2 ਮਹੀਨਿਆਂ ਦੇ ਸੋਕੇ ਤੋਂ ਬਾਅਦ ਹੁਣ ਹਲਕੀ ਬਾਰਿਸ਼ ਹੋਣ...

ਐਚ ਐਸ ਫੂਲਕਾ ਨੇ ਕੀਤਾ ਅਕਾਲੀ ਦਲ ਚ ਸ਼ਾਮਿਲ ਹੋਣ ਦਾ ਐਲਾਨ,ਕਿਹਾ ਲੋੜ ਹੈ ਨਵੀਂ ਸ਼ੁਰੂਆਤ ਦੀ

ਵੀਓਪੀ ਬਿਓਰੋ: ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਸ਼ਨੀਵਾਰ ਨੂੰ ਮੁੜ ਸਿਆਸਤ ਵਿੱਚ ਆਉਣ ਦਾ...

 ਨਰਾਇਣ ਸਿੰਘ ਚੌੜਾ ਦੀ ਪੱਗ ਉਤਾਰਨ ਦਾ ਮਾਮਲਾ ਗਰਮਾਇਆ, ਮੁਲਜ਼ਮਾਂ ਵਿਰੁੱਧ ਸਖਤ ਕਾਰਵਾਈ ਦੀ ਕੀਤੀ ਮੰਗ

ਪਿਛਲੇ ਦਿਨੀਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਵਾਲੇ ਨਰਾਇਣ...

ਸੁਖਬੀਰ ਬਾਦਲ ਤੇ ਹਮਲੇ ਤੋਂ ਬਾਅਦ ਚੌੜਾ ਖਿਲਾਫ ਕਾਰਵਾਈ ਦੀ ਉਠੀ ਮੰਗ,ਦਿੱਤਾ ਮੰਗ ਪੱਤਰ

GPC ਦੇ ਅੰਤਰਿਮ ਕਮੇਟੀ ਦੇ ਮੈਂਬਰਾਂ ਨੇ ਅੱਜ ਸ੍ਰੀ ਅਕਾਲ ਤਕਤ ਸਾਹਿਬਹ ਦੇ ਜਥੇਦਾਰ...

ਇਸ ਪਿੰਡ ਚ ਨਸ਼ਾ ਵੇਚਣ ਵਾਲਿਆਂ ਦੀ ਨਹੀਂ ਖੈਰ,ਹੋਵੇਗੀ ਇਹ ਕਾਰਵਾਈ

ਨਾਭਾ ਬਲਾਕ ਦੇ ਪਿੰਡ ਭੋਜੌਮਾਜਰੀ ਦੀ ਪੰਚਾਇਤ ਅਤੇ ਪਿੰਡ ਵਾਸੀਆ ਦੇ ਵੱਲੋਂ ਨਵੇਕਲੀ ਪਹਿਲ।...

ਸ਼ੰਭੂ ਬਾਰਡਰ ਤੇ ਕਿਸਾਨਾਂ ਨੂੰ ਰੋਕਣ ਲਈ ਬਲ ਦਾ ਇਸਤਮਾਲ,ਵਾਪਿਸ ਪਰਤੇ ਕਿਸਾਨ

ਦਿੱਲੀ ਮਾਰਚ ਸ਼ੁਰੂ ਹੋਣ ਤੋਂ ਕਰੀਬ ਢਾਈ ਘੰਟੇ ਬਾਅਦ ਕਿਸਾਨ ਸ਼ੰਭੂ ਸਰਹੱਦ ਤੋਂ ਪਿੱਛੇ...

ਕੈਨੇਡਾ ਚ ਬਦਮਾਸ਼ਾਂ ਨੇ ਉਜਾੜ ਦਿੱਤਾ ਮਾਪਿਆਂ ਦਾ ਸੰਸਾਰ, ਨੌਜਵਾਨ ਦਾ ਗੋਲੀਆਂ ਮਾਰਕੇ ਕਤਲ

ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਗੈਂਗਸਟਰਾਂ ਵੱਲੋਂ ਪਿੰਡ ਨੰਦਪੁਰ ਦੇ ਰਹਿਣ ਵਾਲੇ ਪ੍ਰਿਤਪਾਲ ਸਿੰਘ...

ਗੁਰੂ ਘਰ ਦੇ ਸਾਹਮਣੇ ਧਰਨੇ ‘ਤੇ ਬੈਠੇ ਕਿਸਾਨ !ਮੁਆਵਜ਼ਾ ਨਾਲ ਮਿਲਣ ‘ਤੇ ਲਾ ਦਿੱਤਾ ਧਰਨਾ

ਬਠਿੰਡਾ ਦੇ ਪਿੰਡ ਲੇਲੇਵਾਲ ਵਿੱਚ ਮੁਆਵਜ਼ਾ ਨਾਲ ਮਿਲਣ ‘ਤੇ ਗੈਸ ਪਾਈਪ ਲਾਈਨਾਂ ਵਿੱਚ ਕੰਮ...