August 3, 2026, 9:55 am
----------- Advertisement -----------
HomeNewsLatest Newsਲੰਪੀ ਸਕਿਨ: ਹੁਣ ਤੱਕ 1.84 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ

ਲੰਪੀ ਸਕਿਨ: ਹੁਣ ਤੱਕ 1.84 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ

Published on

----------- Advertisement -----------

ਚੰਡੀਗੜ੍ਹ, 14 ਅਗਸਤ: ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਲੰਪੀ ਸਕਿਨ ਦੀ ਬਿਮਾਰੀ ਦੀ ਰੋਕਥਾਮ ਲਈ ਹੁਣ ਤੱਕ 1.84 ਲੱਖ ਤੋਂ ਵੱੱਧ ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਗੋਟ ਪੌਕਸ ਵੈਕਸੀਨ ਦੀ 83,000 ਡੋਜ਼ ਦੀ ਤੀਜੀ ਖੇਪ ਵਿਭਾਗ ਕੋਲ ਪਹੁੰਚ ਚੁੱਕੀ ਹੈ, ਜੋ ਅੱਗੇ ਜ਼ਿਲ੍ਹਿਆਂ ਵਿੱਚ ਵੰਡ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਟੀਕਾਕਰਨ ਵਿੱਚ ਤੇਜ਼ੀ ਲਿਆਂਦੀ ਗਈ ਹੈ। ਵਿਭਾਗ ਦੇ ਅਮਲੇ ਵੱਲੋਂ ਛੁੱਟੀ ਵਾਲੇ ਦਿਨਾਂ ਦੌਰਾਨ ਵੀ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਨੂੰ ਪਹਿਲਾਂ ਮਿਲੀਆਂ ਦਵਾਈ ਦੀਆਂ ਕਰੀਬ 2.34 ਲੱਖ ਖੁਰਾਕਾਂ ਵਿੱਚੋਂ ਹੁਣ ਤੱਕ 1.84 ਲੱਖ ਤੋਂ ਵੱਧ ਡੋਜ਼ ਪਸ਼ੂਆਂ ਨੂੰ ਲਾਈਆਂ ਜਾ ਚੁੱਕੀਆਂ ਹਨ।

ਇਸ ਤੋਂ ਇਲਾਵਾ ਪੰਜਾਬ ਵੈਟਰਨਰੀ ਵੈਕਸੀਨ ਇੰਸਟੀਚਿਊਟ, ਲੁਧਿਆਣਾ ਤੋਂ 5 ਵੈਟਰਨਰੀ ਅਫ਼ਸਰਾਂ ਨੂੰ ਵੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ ਮੋਹਾਲੀ ਮੁੱਖ ਦਫ਼ਤਰ ਤੋਂ ਵੀ ਵੈਟਰਨਰੀ ਅਫ਼ਸਰਾਂ ਨੂੰ 31 ਅਗਸਤ ਤੱਕ ਜ਼ਿਲ੍ਹਿਆਂ ਵਿੱਚ ਤੈਨਾਤ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ 1 ਕਰੋੜ ਰੁਪਏ ਦੀ ਰਾਸ਼ੀ ਪਸ਼ੂ ਪਾਲਣ ਵਿਭਾਗ ਨੂੰ ਸ਼ਿਫਟ ਕੀਤੀ ਜਾ ਰਹੀ ਹੈ, ਜੋ ਲੋੜੀਂਦੀ ਦਵਾਈ ਅਤੇ ਖੁਰਾਕਾਂ ਲਈ ਜ਼ਿਲ੍ਹਿਆਂ ਨੂੰ ਵੰਡੀ ਜਾਣੀ ਹੈ। ਵਿਕਾਸ ਪ੍ਰਤਾਪ ਨੇ ਦੱਸਿਆ ਕਿ ਬੈਚਲਰ ਆਫ਼ ਵੈਟਰਨਰੀ ਸਾਇੰਸ (ਬੀ.ਵੀ.ਐਸ.ਸੀ.) ਦੇ ਇੰਟਰਨਸ਼ਿਪ ਅਤੇ ਅੰਤਮ ਸਾਲ ਦੇ ਵਿਦਿਆਰਥੀਆਂ ਨੂੰ ਵੀ ਟੀਕਾਕਰਨ ਮੁਹਿੰਮ ਨੂੰ ਤੇਜ਼ ​​ਕਰਨ ਅਤੇ ਦੁੱਧ ਉਤਪਾਦਕਾਂ ਨੂੰ ਜਾਗਰੂਕ ਕਰਨ ਲਈ ਲਾਇਆ ਗਿਆ ਹੈ, ਜਿਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਖ਼ਾਸ ਤੌਰ ‘ਤੇ ਸਟਾਫ਼ ਦੀ ਘਾਟ ਵਾਲੀਆਂ ਥਾਵਾਂ ‘ਤੇ ਭੇਜਿਆ ਜਾ ਰਿਹਾ ਹੈ ਤਾਂ ਜੋ ਟੀਕਾਕਰਨ ਮੁਹਿੰਮ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...