October 29, 2026, 7:37 am
----------- Advertisement -----------
HomeNewsBreaking Newsਲੁਧਿਆਣਾ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਸੌਗਾਤ, ਨਗਰ ਨਿਗਮ ਲਈ 19 ਕਰੋੜ...

ਲੁਧਿਆਣਾ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਸੌਗਾਤ, ਨਗਰ ਨਿਗਮ ਲਈ 19 ਕਰੋੜ ਰੁਪਏ ਦੀ ਲਾਗਤ ਵਾਲੀ ਮਸ਼ੀਨਰੀ ਨੂੰ ਹਰੀ ਝੰਡੀ ਦਿਖਾਈ

Published on

----------- Advertisement -----------

ਲੁਧਿਆਣਾ, 29 ਦਸੰਬਰ (ਬਲਜੀਤ ਮਰਵਾਹਾ) – ਲੁਧਿਆਣਾ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵੱਡਾ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਗਰ ਨਿਗਮ, ਲੁਧਿਆਣਾ ਲਈ 19 ਕਰੋੜ ਰੁਪਏ ਦੀ ਲਾਗਤ ਵਾਲੀ ਮਸ਼ੀਨਰੀ ਨੂੰ ਹਰੀ ਝੰਡੀ ਵਿਖਾਈ।      

    ਇਸ ਮੌਕੇ ਮੁੱਖ ਮੰਤਰੀ ਨੇ ਅੱਜ ਦੇ ਦਿਨ ਨੂੰ ਲੁਧਿਆਣਾ ਸ਼ਹਿਰ ਲਈ ਇਤਿਹਾਸਕ ਦਿਨ ਕਰਾਰ ਦਿੱਤਾ ਕਿਉਂਕਿ ਇਹ ਮਸ਼ੀਨਰੀ ਲੁਧਿਆਣਾ ਸ਼ਹਿਰ ਦੀ ਸਫਾਈ ਨੂੰ ਯਕੀਨੀ ਬਣਾਉਣ ਵਿੱਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸ਼ਹਿਰ ਦਾ ਮੁਹਾਂਦਰਾ ਸੰਵਾਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।       

  ਮੁੱਖ ਮੰਤਰੀ ਨੇ ਕਿਹਾ ਕਿ 4.75 ਕਰੋੜ ਰੁਪਏ ਦੀ ਲਾਗਤ ਨਾਲ ਅੱਠ ਜੈਟਿੰਗ ਮਸ਼ੀਨਾਂ, 0.6 ਕਰੋੜ ਦੀ ਲਾਗਤ ਨਾਲ ਇਕ ਪੋਕਲੇਨ ਮਸ਼ੀਨ, 4 ਕਰੋੜ ਰੁਪਏ ਦੀ ਲਾਗਤ ਨਾਲ ਦੋ ਇਨਫਰਾ ਰੈੱਡ ਹੋਲ ਰਿਪੇਅਰ ਮਸ਼ੀਨਾਂ,  9 ਕਰੋੜ ਰੁਪਏ ਦੀ ਲਾਗਤ ਵਿਸ਼ੇਸ਼ ਪੌੜੀ ਵਾਲੀ ਇਕ ਫਾਇਰ ਬਿਗ੍ਰੇਡ ਤੇ ਹੋਰ ਮਸ਼ੀਨਾਂ ਨੂੰ ਹਰੀ ਝੰਡੀ ਵਿਖਾਈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸ਼ੀਨਾਂ ਨਾਲ ਨਗਰ ਨਿਗਮ ਦਾ ਕੰਮਕਾਜ ਹੋਰ ਸੁਚਾਰੂ ਹੋਵੇਗਾ ਜਿਸ ਨਾਲ ਸਨਅਤੀ ਸ਼ਹਿਰ ਨੂੰ ਨਵੀਂ ਦਿੱਖ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।     

     ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸ਼ਹਿਰ ਦੇ ਬੁਨਿਆਦੀ ਢਾਂਚੇ ਲਈ ਨਗਰ ਨਿਗਮ ਨੂੰ ਹੋਰ ਫੰਡਾਂ ਦੀ ਲੋੜ ਪਈ ਤਾਂ ਸੂਬਾ ਸਰਕਾਰ ਪਹਿਲ ਦੇ ਆਧਾਰ ਉਤੇ ਫੰਡ ਦੇਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸ਼ਹਿਰ ਦੇ ਲੋਕਾਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੁਧਿਆਣਾ ਵਾਸੀਆਂ ਲਈ ਇਹ ਪ੍ਰਾਜੈਕਟ ਨਵੇਂ ਸਾਲ ਦਾ ਤੋਹਫਾ ਹੈ ਅਤੇ ਆਉਂਦੇ ਦਿਨਾਂ ਵਿੱਚ ਸਮੁੱਚੇ ਪੰਜਾਬ ਨੂੰ ਅਜਿਹੀਆਂ ਹੋਰ ਸੌਗਾਤਾਂ ਦਿੱਤੀਆਂ ਜਾਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...