September 16, 2026, 7:18 am
----------- Advertisement -----------
HomeNewsLatest Newsਅਵਾਰਾ ਪਸ਼ੂ ਨੂੰ ਬਚਾਉਂਦੇ ਹੋਏ ਵਾਪਰਿਆ ਹਾਦਸਾ; ਖੱਡ 'ਚ ਡਿੱਗੀ ਮਹਿੰਦਰਾ XUV

ਅਵਾਰਾ ਪਸ਼ੂ ਨੂੰ ਬਚਾਉਂਦੇ ਹੋਏ ਵਾਪਰਿਆ ਹਾਦਸਾ; ਖੱਡ ‘ਚ ਡਿੱਗੀ ਮਹਿੰਦਰਾ XUV

Published on

----------- Advertisement -----------

ਨਵਾਂਸ਼ਹਿਰ-ਰੋਪੜ ਮੁੱਖ ਮਾਰਗ ‘ਤੇ ਤਹਿਸੀਲ ਬਲਾਚੌਰ ਖੇਤਰ ਦੇ ਪਿੰਡ ਸੁਧਾ ਮਾਜਰਾ ‘ਚ ਅੱਜ ਸਵੇਰੇ ਹਾਦਸਾ ਵਾਪਰ ਗਿਆ। ਸੜਕ ‘ਤੇ ਅਚਾਨਕ ਕਾਰ ਦੇ ਸਾਹਮਣੇ ਆਏ ਇਕ ਆਵਾਰਾ ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਇਕ ਮਹਿੰਦਰਾ ਐਕਸਯੂਵੀ 300 ਬੇਕਾਬੂ ਹੋ ਕੇ ਪਲਟ ਗਈ ਅਤੇ ਡਿਵਾਈਡਰ ਦੀ ਰੇਲਿੰਗ ਤੋੜ ਕੇ ਖੱਡ ‘ਚ ਜਾ ਡਿੱਗੀ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਪੰਜ ਵਿਅਕਤੀਆਂ ਨੂੰ ਸੱਟਾਂ ਲੱਗੀਆਂ ਅਤੇ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ।
ਪਿੰਡ ਵਾਸੀਆਂ ਅਤੇ ਰਾਹਗੀਰਾਂ ਨੇ ਕਾਰ ਵਿੱਚ ਸਵਾਰ ਪੰਜਾਂ ਵਿਅਕਤੀਆਂ ਨੂੰ ਬਚਾਇਆ। ਮੌਕੇ ‘ਤੇ ਮੌਜੂਦ ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਕਾਰ ‘ਚ ਸਵਾਰ ਵਿਅਕਤੀ ਬਾਬਾ ਬਕਾਲਾ ਸਾਹਿਬ ਮਹਿਤਾ ਚੌਕ ਤੋਂ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਨੂੰ ਜਾ ਰਹੇ ਸਨ।
ਨੈਸ਼ਨਲ ਹਾਈਵੇਅ ’ਤੇ ਤਾਇਨਾਤ ਰੋਡ ਸੇਫਟੀ ਫੋਰਸ ਦੇ ਇੰਚਾਰਜ ਏਐਸਆਈ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਪਿੰਡ ਸੁਧਾ ਮਾਜਰਾ ਦੇ ਲੋਕਾਂ ਨੇ ਘਟਨਾ ਦੀ ਸੂਚਨਾ ਦਿੱਤੀ ਤਾਂ ਉਹ ਮੌਕੇ ’ਤੇ ਪੁੱਜੇ। ਜਿੱਥੇ ਦੇਖਿਆ ਗਿਆ ਕਿ ਇੱਕ ਕਾਰ ਹਾਦਸਾਗ੍ਰਸਤ ਹੋ ਗਈ ਸੀ। ਕਾਰ ਵਿੱਚ ਸਵਾਰ ਡਰਾਈਵਰ ਸਮੇਤ ਪੰਜ ਵਿਅਕਤੀ ਜ਼ਖਮੀ ਹੋ ਗਏ ਸਾਰਿਆਂ ਨੂੰ ਹਸਪਤਾਲ ਲਿਜਾਇਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...