October 7, 2026, 11:06 am
----------- Advertisement -----------
HomeNewsਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਨੂੰ ਮਿਲੀ ਰਾਹਤ,...

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਨੂੰ ਮਿਲੀ ਰਾਹਤ, 27 ਸਾਲਾਂ ਬਾਅਦ ਹੋਇਆ ਰਿਹਾਅ

Published on

----------- Advertisement -----------

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਸ਼ਮਸ਼ੇਰ ਸਿੰਘ ਨੂੰ ਚੰਡੀਗੜ੍ਹ ਦੀ ਬੁੜੈਲ ਮਾਡਲ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਸ਼ਮਸ਼ੇਰ ਸਿੰਘ ਦੇ ਸਮਰਥਕ ਉਸ ਨੂੰ ਆਪਣੇ ਨਾਲ ਲੈ ਗਏ।

ਇਸ ਤੋਂ ਪਹਿਲਾਂ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਮਨ ਇੰਦਰ ਸਿੰਘ ਸੰਧੂ ਨੇ ਸਮੇਂ ਤੋਂ ਪਹਿਲਾਂ ਰਿਹਾਈ ਦੀ ਸਿਫ਼ਾਰਸ਼ ‘ਤੇ ਫ਼ੈਸਲੇ ਲਈ 2 ਮਹੀਨੇ ਦਾ ਸਮਾਂ ਤੈਅ ਕੀਤਾ ਸੀ। ਦੋਸ਼ੀ ਸ਼ਮਸ਼ੇਰ ਸਿੰਘ ਨੇ ਜਨਵਰੀ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਜਿਸ ‘ਚ ਉਮਰ ਕੈਦ ਦੀ ਸਜ਼ਾ ਪੂਰੀ ਕਰ ਚੁੱਕੇ ਸਾਰੇ ਦੋਸ਼ੀਆਂ ਨੂੰ ਰੈਗੂਲਰ ਜ਼ਮਾਨਤ ‘ਤੇ ਰਿਹਾਅ ਕਰਨ ਦੇ ਹੁਕਮ ਦਿੱਤੇ ਗਏ ਸਨ ਪਰ ਉਨ੍ਹਾਂ ਨਾਲ ਸਬੰਧਤ ਕੇਸ ‘ਚ ਪੱਕੀ ਰਿਹਾਈ ਦਾ ਫੈਸਲਾ ਅਜੇ ਬਾਕੀ ਹੈ। 

ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਦੋਸ਼ੀ ਸ਼ਮਸ਼ੇਰ ਸਿੰਘ 27 ਸਾਲ 8 ਮਹੀਨੇ ਅਤੇ 13 ਦਿਨ ਜੇਲ੍ਹ ਵਿੱਚ ਸੀ। ਦੋ ਮਹੀਨੇ ਪਹਿਲਾਂ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਸੀ ਕਿ ਸੁਪਰਡੈਂਟ, ਮਾਡਲ ਜੇਲ੍ਹ, ਚੰਡੀਗੜ੍ਹ ਵੱਲੋਂ ਦਾਇਰ ਰਿਪੋਰਟ ਅਨੁਸਾਰ ਸ਼ਮਸ਼ੇਰ ਸਿੰਘ ਪਹਿਲਾਂ 8 ਜੁਲਾਈ ਤੱਕ 27 ਸਾਲ, 6 ਮਹੀਨੇ ਅਤੇ 18 ਦਿਨ ਜੇਲ੍ਹ ਵਿੱਚ ਕੱਟ ਚੁੱਕਾ ਹੈ। ਜੇਲ੍ਹ ਅੰਦਰ ਉਸਦਾ ਆਚਰਣ ਚੰਗਾ ਸੀ। ਇਸੇ ਕਾਰਨ 13 ਜੁਲਾਈ ਨੂੰ ਦੋਸ਼ੀ ਸ਼ਮਸ਼ੇਰ ਸਿੰਘ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਸਿਫ਼ਾਰਸ਼ ਕੀਤੀ ਗਈ ਸੀ। 

ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚਾ ਵੱਲੋਂ 7 ਜਨਵਰੀ 2023 ਤੋਂ ਚੰਡੀਗੜ੍ਹ-ਵਾਈ.ਪੀ.ਐਸ. ਚੌਕ ਵਿੱਚ ਧਰਨਾ ਦਿੱਤਾ ਜਾ ਰਿਹਾ ਹੈ। ਇਸ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਮੁਲਜ਼ਮ ਜਗਤਾਰ ਸਿੰਘ ਹਵਾਰਾ ਤੇ ਹੋਰਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...