September 21, 2026, 6:19 pm
----------- Advertisement -----------
HomeNewsBreaking Newsਜਲੰਧਰ 'ਚ ਰੇਲਵੇ ਟ੍ਰੈਕ 'ਤੇ ਟਲਿਆ ਵੱਡਾ ਹਾਦਸਾ, ਨੌਜਵਾਨ ਆਪਣਾ ਟਰੈਕਟਰ ਲੈ...

ਜਲੰਧਰ ‘ਚ ਰੇਲਵੇ ਟ੍ਰੈਕ ‘ਤੇ ਟਲਿਆ ਵੱਡਾ ਹਾਦਸਾ, ਨੌਜਵਾਨ ਆਪਣਾ ਟਰੈਕਟਰ ਲੈ ਕੇ ਚੜਿਆ ਰੇਲਵੇ ਪਟੜੀ  ‘ਤੇ

Published on

----------- Advertisement -----------

ਜਲੰਧਰ ਦੇ ਭੋਗਪੁਰ ਕਸਬਾ ਕਾਲਾ ਬੱਕਰਾ ਨੇੜੇ ਜੱਲੋਵਾਲ ਰੇਲਵੇ ਕਰਾਸਿੰਗ ‘ਤੇ ਵੱਡਾ ਹਾਦਸਾ ਵਾਪਰ ਗਿਆ। ਇਕ ਟਰੈਕਟਰ ਸਵਾਰ ਨੌਜਵਾਨ ਆਪਣਾ ਟਰੈਕਟਰ ਲੈ ਕੇ ਰੇਲਵੇ ਪਟੜੀ ‘ਤੇ ਚੜ੍ਹ ਗਿਆ। ਜਦੋਂ ਉਹ ਪਟੜੀ ‘ਤੇ ਚੜ੍ਹਿਆ ਤਾਂ ਟਰੇਨ ਦੇ ਨੇੜੇ ਆਉਣ ਦਾ ਸਮਾਂ ਹੋ ਗਿਆ ਸੀ।

ਖੁਸ਼ਕਿਸਮਤੀ ਰਹੀ ਕਿ ਗੇਟਮੈਨ ਦੀ ਸਿਆਣਪ ਕਾਰਨ ਰੇਲਗੱਡੀ ਜਲਦੀ ਰੁਕ ਗਈ ਅਤੇ ਵੱਡਾ ਹਾਦਸਾ ਹੋਣੋਂ ਬਚ ਗਿਆ। ਇਸ ਸਾਰੀ ਘਟਨਾ ਦੇ ਇੱਕ-ਦੋ ਛੋਟੇ-ਛੋਟੇ ਵੀਡੀਓ ਵੀ ਸਾਹਮਣੇ ਆਏ ਹਨ। ਜਿਸ ਵਿੱਚ ਉਕਤ ਵਿਅਕਤੀ ਟਰੈਕਟਰ ਲੈ ਕੇ ਪਟੜੀ ‘ਤੇ ਖੜ੍ਹਾ ਨਜ਼ਰ ਆ ਰਿਹਾ ਹੈ। ਇਸ ਸਬੰਧੀ ਰੇਲਵੇ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।

ਮਿਲੀ ਜਾਣਕਾਰੀ ਅਨੁਸਾਰ ਗੇਟਮੈਨ ਨੇ ਖੁਦ ਇਸ ਸਾਰੀ ਘਟਨਾ ਦੀ ਵੀਡੀਓ ਬਣਾਈ ਸੀ। ਤਾਂ ਜੋ ਉਹ ਅਧਿਕਾਰੀਆਂ ਨੂੰ ਸਬੂਤ ਦੇ ਸਕੇ। ਵਾਇਰਲ ਹੋ ਰਿਹਾ ਵੀਡੀਓ ਕਰੀਬ ਤਿੰਨ ਸੈਕਿੰਡ ਦਾ ਹੈ। ਜਿਸ ਵਿੱਚ ਉਕਤ ਵਿਅਕਤੀ ਰੇਲਵੇ ਟਰੈਕ ‘ਤੇ ਟਰੈਕਟਰ ਸਮੇਤ ਖੜ੍ਹਾ ਨਜ਼ਰ ਆ ਰਿਹਾ ਹੈ।

ਦੱਸ ਦਈਏ ਜਦੋਂ ਇਹ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਲੱਗਾ ਤਾਂ ਮਾਮਲਾ ਅਧਿਕਾਰੀਆਂ ਤੱਕ ਪਹੁੰਚ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਦੇ ਆਧਾਰ ‘ਤੇ ਇਸ ਮਾਮਲੇ ‘ਚ ਜਲਦ ਤੋਂ ਜਲਦ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਵਾਇਰਲ ਹੋਣ ਵਾਲੀ ਵੀਡੀਓ ਤੋਂ ਇਲਾਵਾ ਇੱਕ ਵੱਡਾ ਵੀਡੀਓ ਅਧਿਕਾਰੀਆਂ ਤੱਕ ਪਹੁੰਚਿਆ ਸੀ, ਜਿਸ ਵਿੱਚ ਉਕਤ ਵਿਅਕਤੀ ਦੀ ਪਛਾਣ ਵੀ ਕੀਤੀ ਗਈ ਹੈ। ਜਲਦੀ ਹੀ ਰੇਲਵੇ ਵਿਭਾਗ ਇਸ ਮਾਮਲੇ ‘ਚ ਕਾਰਵਾਈ ਕਰਨ ਲਈ ਪੁਲਿਸ ਨੂੰ ਪੱਤਰ ਲਿਖੇਗਾ ਅਤੇ ਇਸ ਦੀ ਰਿਪੋਰਟ ਫ਼ਿਰੋਜ਼ਪੁਰ ਡਿਵੀਜ਼ਨ ਨੂੰ ਵੀ ਭੇਜੀ ਜਾਵੇਗੀ |

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...