September 24, 2026, 2:08 pm
----------- Advertisement -----------
HomeNewsBreaking Newsਪੰਜਾਬ 'ਚ ਰੇਲਵੇ ਦੀ ਵੱਡੀ ਲਾਪਰਵਾਹੀ, ਜਾਣੋ ਪੂਰਾ ਮਾਮਲਾ

ਪੰਜਾਬ ‘ਚ ਰੇਲਵੇ ਦੀ ਵੱਡੀ ਲਾਪਰਵਾਹੀ, ਜਾਣੋ ਪੂਰਾ ਮਾਮਲਾ

Published on

----------- Advertisement -----------

 ਪੰਜਾਬ ਵਿੱਚ ਇੱਕ ਵਾਰ ਫਿਰ ਰੇਲਵੇ ਦੀ ਲਾਪਰਵਾਹੀ ਸਾਹਮਣੇ ਆਈ ਹੈ। ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਜਲੰਧਰ ਦੇ ਸੁੱਚੀਪਿੰਡ ਸਥਿਤ ਇੰਡੀਅਨ ਆਇਲ ਸਟੇਸ਼ਨ ‘ਤੇ ਆ ਰਹੀ ਮਾਲ ਗੱਡੀ ਉਥੇ ਰੁਕਣ ਦੀ ਬਜਾਏ ਸਿੱਧੀ ਪਠਾਨਕੋਟ-ਜੰਮੂ ਰੂਟ ‘ਤੇ ਚਲੀ ਗਈ। ਜਦੋਂ ਬਿਨਾਂ ਕਿਸੇ ਜਾਣਕਾਰੀ ਦੇ ਉਕਤ ਰੂਟ ‘ਤੇ ਇਕ ਮਾਲ ਗੱਡੀ ਦੇਖੀ ਤਾਂ ਅਧਿਕਾਰੀ ਹੈਰਾਨ ਰਹਿ ਗਏ |

ਕਿਉਂਕਿ ਜੇਕਰ ਉਕਤ ਰਸਤੇ ‘ਤੇ ਸਮੇਂ ਸਿਰ ਕਾਬੂ ਨਾ ਪਾਇਆ ਜਾਂਦਾ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਉਕਤ ਮਾਲ ਗੱਡੀ ਨੂੰ ਹੁਸ਼ਿਆਰਪੁਰ ਦੇ ਮੁਕੇਰੀਆ ਰੇਲਵੇ ਸਟੇਸ਼ਨ ਨੇੜੇ ਰੋਕਿਆ ਗਿਆ ਅਤੇ ਉਥੋਂ ਉਕਤ ਪੈਟਰੋਲ ਟੈਂਕਰ ਨੂੰ ਦੁਬਾਰਾ ਜਲੰਧਰ ਲਈ ਰਵਾਨਾ ਕੀਤਾ ਗਿਆ। ਪੂਰੀ ਮਾਲ ਗੱਡੀ ਨਾਲ ਪੈਟਰੋਲ ਟੈਂਕਰ ਲੱਗੇ ਹੋਏ ਸਨ।

ਦੱਸ ਦਈਏ ਕਿ ਫ਼ਿਰੋਜ਼ਪੁਰ ਡਿਵੀਜ਼ਨ ਉਪਰੋਕਤ ਘਟਨਾ ਨੂੰ ਵੱਡੀ ਘਟਨਾ ਮੰਨ ਰਹੀ ਹੈ ਕਿਉਂਕਿ ਇਸ ਨਾਲ ਬਹੁਤ ਵੱਡਾ ਨੁਕਸਾਨ ਹੋ ਸਕਦਾ ਸੀ ਅਤੇ ਇਸ ਨਾਲ ਕੁਝ ਹੱਦ ਤੱਕ ਨੁਕਸਾਨ ਵੀ ਹੋਇਆ ਸੀ।

 ਮਿਲੀ ਜਾਣਕਾਰੀ ਅਨੁਸਾਰ ਉਕਤ ਮਾਲ ਗੱਡੀ 47 ਤੇਲ ਕੈਂਟਰ ਲੈ ਕੇ ਗਾਂਧੀਧਾਮ ਤੋਂ ਰਵਾਨਾ ਹੋਈ ਸੀ। ਜਿਸ ਨੇ ਅੱਜ ਜਲੰਧਰ ਦੇ ਸੁੱਚੀਪਿੰਡ ਰੇਲਵੇ ਹੌਲਟ ਤੋਂ ਇੰਡੀਅਨ ਆਇਲ ਵਿੱਚ ਦਾਖਲ ਹੋਣਾ ਸੀ। ਇਸ ਦੌਰਾਨ ਲੁਧਿਆਣਾ ਵਿਖੇ ਉਕਤ ਮਾਲ ਗੱਡੀ ਦਾ ਡਰਾਈਵਰ ਸਵੇਰੇ ਹੀ ਬਦਲ ਦਿੱਤਾ ਗਿਆ। ਜਿਸ ਨੂੰ ਰੇਲ ਗੱਡੀ ਦਾ ਵੱਖਰਾ ਮੀਮੋ ਦਿੱਤਾ ਗਿਆ। 

ਜਿਸ ਤੋਂ ਬਾਅਦ ਜਦੋਂ ਮਾਲ ਗੱਡੀ ਲੁਧਿਆਣਾ ਤੋਂ ਰਵਾਨਾ ਹੋਈ ਤਾਂ ਸਟੇਸ਼ਨ ਕੋਡ ਲਿਸਟ ਵੀ ਡਰਾਈਵਰ ਨੂੰ ਦੇ ਦਿੱਤੀ ਗਈ। ਪਰ ਉਸ ਨੂੰ ਇਹ ਨਹੀਂ ਸੀ ਪਤਾ ਕਿ ਮਾਲ ਗੱਡੀ ਜਲੰਧਰ ਸੁੱਚੀ ਪਿੰਡ ਇੰਡੀਅਨ ਆਇਲ ਵਿਖੇ ਰੁਕਣੀ ਹੈ | ਜਿਸ ਕਾਰਨ ਉਹ ਮਾਲ ਗੱਡੀ ਲੈ ਕੇ ਪਠਾਨਕੋਟ-ਜੰਮੂ ਰੂਟ ‘ਤੇ ਚਲਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂ

 ਚੰਡੀਗੜ੍ਹ 23 ਸਤੰਬਰ:ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ...

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...