November 6, 2026, 10:38 pm
----------- Advertisement -----------
HomeNewsBreaking NewsAGTF ਦੀ ਵੱਡੀ ਕਾਰਵਾਈ, ਗੈਂਗ.ਸਟਰ ਵੱਲੋਂ ਭੱਜਣ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ

AGTF ਦੀ ਵੱਡੀ ਕਾਰਵਾਈ, ਗੈਂਗ.ਸਟਰ ਵੱਲੋਂ ਭੱਜਣ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ

Published on

----------- Advertisement -----------

ਚੰਡੀਗੜ੍ਹ, 13 ਦਸੰਬਰ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਵਿਰੁੱਧ ਜਾਰੀ ਲੜਾਈ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਵੱਡੀ ਕਾਰਵਾਈ ਕਰਦਿਆਂ ਮਾਂ-ਧੀ ਦੇ ਦੋਹਰੇ ਕਤਲ ਸਮੇਤ ਘੱਟੋ-ਘੱਟ ਛੇ ਕਤਲ ਕੇਸਾਂ ‘ਚ ਸ਼ਾਮਲ ਖ਼ਤਰਨਾਕ ਗੈਂਗਸਟਰ ਕਰਨਜੀਤ ਸਿੰਘ ਉਰਫ਼ ਜੱਸਾ ਹੈਪੋਵਾਲ ਵੱਲੋਂ ਜ਼ੀਰਕਪੁਰ ਦੇ ਪੀਰਮੁਛੱਲਾ ਇਲਾਕੇ ‘ਚ ਪੁਲਿਸ ਦੀ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਜਿਸ ਦੌਰਾਨ ਉਸ ਦੀਆਂ ਦੋਹਾਂ ਲੱਤਾਂ ‘ਤੇ ਗੋਲੀ ਵੱਜੀ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ 30 ਨਵੰਬਰ ਨੂੰ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਵੱਲੋਂ ਵਿਦੇਸ਼ ‘ਚ ਰਹਿੰਦੇ ਫਰਾਰ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਅਤੇ ਅੱਤਵਾਦੀ ਹਰਵਿੰਦਰ ਰਿੰਦਾ ਦੇ ਮੁੱਖ ਸ਼ੂਟਰ ਗੈਂਗਸਟਰ ਜੱਸਾ ਹੈਪੋਵਾਲ ਨੂੰ ਜਲੰਧਰ ਦੇ ਬਾਹਰੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਜੱਸੇ ਨੂੰ ਮੈਟਰੋ ਪਲਾਜ਼ਾ ਗੋਲੀਬਾਰੀ ਮਾਮਲੇ, ਜਿਸ ਵਿੱਚ ਉਸਨੇ ਆਪਣੇ ਦੋ ਸਾਥੀਆਂ ਨਾਲ 21 ਜੁਲਾਈ ਨੂੰ ਇੱਕ ਵਿਅਕਤੀ ਨੂੰ ਮਾਰਨ ਕਰਨ ਦੀ ਕੋਸ਼ਿਸ਼ ਕੀਤੀ ਸੀ, ਵਿੱਚ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਨ੍ਹਾਂ ਦੇ ਖੁਲਾਸਿਆਂ ਤੋਂ ਬਾਅਦ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਜੀਟੀਐਫ ਦੀ ਪੁਲਿਸ ਟੀਮ ਜੱਸਾ ਹੈਪੋਵਾਲ ਨੂੰ ਪੀਰਮੁਛੱਲਾ ਸਥਿਤ ਬਣੇ ਹੋਟਲ ਮਿਡਟਾਊਨ ਨੇੜੇ ਸੁੰਨਸਾਨ ਥਾਂ ‘ਤੇ ਲੈ ਕੇ ਜਾ ਰਹੀ ਸੀ, ਜਿੱਥੇ ਕਿ ਉਕਤ ਗੈਂਗਸਟਰ ਨੇ ਕਥਿਤ ਤੌਰ ‘ਤੇ ਮੈਟਰੋ ਗੋਲੀਬਾਰੀ ਘਟਨਾ ਵਿੱਚ ਵਰਤੇ ਚੀਨੀ ਪਿਸਤੌਲ ਨੂੰ ਲੁਕਾਉਣ ਦਾ ਦਾਅਵਾ ਕੀਤਾ ਸੀ।

ਉਹਨਾਂ ਦੱਸਿਆ ਕਿ ਨਿਰਧਾਰਤ ਸਥਾਨ ‘ਤੇ ਪਹੁੰਚਣ ਤੋਂ ਬਾਅਦ ਗੈਂਗਸਟਰ ਨੇ ਪੁਲਿਸ ਕਰਮਚਾਰੀ ਨੂੰ ਧੱਕਾ ਦੇ ਕੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਏ.ਜੀ.ਟੀ.ਐਫ. ਦੀ ਟੀਮ ਨੂੰ ਉਸਨੂੰ ਭੱਜਣ ਤੋਂ ਰੋਕਣ ਲਈ ਗੋਲੀਆਂ ਚਲਾਉਣੀਆਂ ਪਈਆਂ, ਜਿਸ ਦੇ ਨਤੀਜੇ ਵਜੋਂ ਉਹ ਜ਼ਖਮੀ ਹੋ ਗਿਆ। ਉਹਨਾਂ ਨਾਲ ਹੀ ਦੱਸਿਆ ਕਿ ਇਸ ਪੂਰੇ ਘਟਨਾਕ੍ਰਮ ਦੌਰਾਨ ਏ.ਜੀ.ਟੀ.ਐਫ. ਦਾ ਕਰਮਚਾਰੀ ਏਐਸਆਈ ਦਰਸ਼ਨ ਸਿੰਘ ਵੀ ਜ਼ਖ਼ਮੀ ਹੋ ਗਿਆ, ਜੋ ਉਸ ਨੂੰ ਭੱਜਣ ਤੋਂ ਰੋਕ ਰਿਹਾ ਸੀ। ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ।

ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਉਸ ਦੇ ਦੱਸੇ ਹੋਏ ਪਤੇ ਤੋਂ ਉਕਤ ਚੀਨੀ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਘਟਨਾ ਦੀ ਫੋਰੈਂਸਿਕ ਅਤੇ ਵਿਗਿਆਨਕ ਤਰੀਕੇ ਨਾਲ ਜਾਂਚ ਕੀਤੀ ਜਾ ਰਹੀ ਹੈ, ਜਦਕਿ ਫੋਰੈਂਸਿਕ ਟੀਮਾਂ ਪਹਿਲਾਂ ਹੀ ਮੌਕੇ ‘ਤੇ ਪਹੁੰਚ ਚੁੱਕੀਆਂ ਹਨ।

ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਏਜੀਟੀਐਫ ਸੰਦੀਪ ਗੋਇਲ ਅਤੇ ਡੀਐਸਪੀ ਏਜੀਟੀਐਫ ਬਿਕਰਮ ਸਿੰਘ ਬਰਾੜ ਨੇ ਦੱਸਿਆ ਕਿ ਇਸ ਸਬੰਧੀ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 186, 353, 224 ਅਤੇ 332 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਢਕੋਲੀ ਵਿਖੇ ਐਫਆਈਆਰ ਨੰ. 94 ਮਿਤੀ 13.12.2023 ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...