June 8, 2026, 3:52 pm
----------- Advertisement -----------
HomeNewsLatest Newsਥਾਣਾ ਮਾਹਿਲਪੁਰ ਪੁਲਿਸ ਦੀ ਵੱਡੀ ਕਾਰਵਾਈ, 2 ਪਿਸਟਲ ਸਣੇ 1 ਦੇਸੀ ਕੱਟਾ...

ਥਾਣਾ ਮਾਹਿਲਪੁਰ ਪੁਲਿਸ ਦੀ ਵੱਡੀ ਕਾਰਵਾਈ, 2 ਪਿਸਟਲ ਸਣੇ 1 ਦੇਸੀ ਕੱਟਾ ਅਤੇ ਮੋਬਾਇਲ ਫੋਨ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

Published on

----------- Advertisement -----------

ਥਾਣਾ ਮਾਹਿਲਪੁਰ ਪੁਲਿਸ ਨੇ 2 ਪਿਸਟਲ, 1 ਦੇਸੀ ਕੱਟਾ ਅਤੇ ਮੋਬਾਇਲ ਫੋਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਡੀਐਸਪੀ ਗੜ੍ਹਸ਼ੰਕਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅੰਨੁਸਾਰ ਭੈੜੇ ਪੁਰਸ਼ਾਂ ਅਤੇ ਨਜਾਇਜ ਅਸਲਾ ਤਸਕਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਐਸ ਐੱਚ ਓ ਮਾਹਿਲਪੁਰ SI ਬਲਜਿੰਦਰ ਸਿੰਘ ਦੀ ਦੇਖ ਰੇਖ ਹੇਠ ASI ਹਰਭਜਨ ਸਿੰਘ ਥਾਣਾ ਮਾਹਿਲਪੁਰ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਮੁਖਬਰ ਖਾਸ ਦੀ ਇਤਲਾਹ ਤੇ ਪਿੰਡ ਟੂਟੋਮਜਾਰਾ ਦੀ ਫੁੱਟਬਾਲ ਗਰਾਊਡ ਮਹਿਗਰੋਵਾਲ ਰੋਡ ਤੋ ਕਥਿਤ ਦੋਸ਼ੀ ਕਮਲਜੀਤ ਸਿੰਘ ਉਰਫ ਕਮਲ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਮਹਿਗਰੋਵਾਲ ਦੁਆਬਾ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕੀਤਾ।

ਉਸਦੀ ਪਹਿਨੀ ਹੋਈ ਜੀਨ ਦੀ ਪੈਨਟ ਦੇ ਖੱਬੇ ਅਤੇ ਸੱਜੇ ਪਾਸੇ ਡੱਬ ਵਿੱਚੋ ਇੱਕ ਪਿਸਟਲ 32 ਬੋਰ ਸਮੇਤ ਮੈਗਜ਼ੀਨ ਅਤੇ ਕੁੱਲ 05 ਜਿੰਦਾ ਰੋਦ (KF 7.65 ),ਇੱਕ ਪਿਸਟਲ 38 ਬੋਰ ਸਮੇਤ ਕੁੱਲ 02 ਮਿਸ ਜਿੰਦਾ ਰੋਦ ਅਤੇ ਸੱਜੀ ਜੇਬ ਵਿੱਚੋ ਇੱਕ ਦੇਸੀ ਕੱਟਾ 315 ਬੋਰ ਸਮੇਤ ਕੁੱਲ 02 ਜਿੰਦਾ ਰੋਂਦ (8 MM KF), REDMI ਮਾਰਕਾ ਫੋਨ ਬਰਾਮਦ ਕਰਕੇ ਮੁਕੱਦਮਾ ਨੰਬਰ 85 ਅਧੀਨ 25-54-59 ARMS ACT ਥਾਣਾ ਮਾਹਿਲਪੁਰ ਰਜਿਸਟਰ ਕੀਤਾ ਗਿਆ ਹੈ, ਜੋ ਦੋਸ਼ੀ ਕਮਲਜੀਤ ਸਿੰਘ ਉਰਫ ਕਮਲ ਉਕਤ ਨੇ ਆਪਣੀ ਮੁੱਢਲੀ ਪੁੱਛਗਿੱਛ ਵਿੱਚ ਮੰਨਿਆ ਹੈ ਕਿ ਉਸਨੇ ਇਹ ਤਿੰਨੋ ਅਸਲੇ ਕਰਨ ਰਾਮ ਉਰਫ ਅੱਲਾ ਪੁੱਤਰ ਬਲਵਿੰਦਰ ਰਾਮ ਵਾਸੀ ਪਿੰਡ ਸੱਲ ਖੁਰਦ ਥਾਣਾ ਸਦਰ ਬੰਗਾ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਖਰੀਦ ਕੀਤੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...