November 1, 2026, 10:42 am
----------- Advertisement -----------
HomeNewsLatest Newsਬਹੁਗਿਣਤੀ ਠੇਕਾ ਮੁਲਾਜ਼ਮਾਂ ਨੂੰ ਜਲਦੀ ਹੀ ਰੈਗੂਲਰ ਕੀਤਾ ਜਾਵੇਗਾ, ਕੈਬਨਿਟ ਸਬ ਕਮੇਟੀ...

ਬਹੁਗਿਣਤੀ ਠੇਕਾ ਮੁਲਾਜ਼ਮਾਂ ਨੂੰ ਜਲਦੀ ਹੀ ਰੈਗੂਲਰ ਕੀਤਾ ਜਾਵੇਗਾ, ਕੈਬਨਿਟ ਸਬ ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨੂੰ ਭਰੋਸਾ

Published on

----------- Advertisement -----------

ਚੰਡੀਗੜ੍ਹ, 18 ਮਈ: ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਦਿਆਂ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਰੋਜ਼ਗਾਰ ਉਤਪਤੀ ਮੰਤਰੀ ਅਮਨ ਅਰੋੜਾ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਸ਼ਾਮਿਲ ਸਨ, ਦੀ ਮੀਟਿੰਗ ਦੌਰਾਨ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਗਈ। ਇੱਥੇ ਪੰਜਾਬ ਭਵਨ ਵਿਖੇ ਹੋਈਆਂ ਲੜੀਵਾਰ ਮੀਟਿੰਗਾਂ ਦੌਰਾਨ ਨਸ਼ਾ ਛੁਡਾਊ ਤੇ ਮੁੜ ਵਸੇਬਾ ਯੂਨੀਅਨ, ਬੇਰੋਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ, ਪੰਜਾਬ ਰੋਡਵੇਜ਼ ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ, ਓਵਰਏਜ਼ ਬੇਰੋਜ਼ਗਾਰ ਯੂਨੀਅਨ, ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਅਤੇ ਪੰਜਾਬ-ਚੰਡੀਗੜ੍ਹ ਯੂ.ਟੀ. ਪੈਨਸ਼ਨਰ ਫਰੰਟ ਨੇ ਆਪਣੇ ਮਸਲੇ ਉਠਾਏ ਅਤੇ ਸਬ ਕਮੇਟੀ ਨੂੰ ਮੰਗ ਪੱਤਰ ਸੌਂਪੇ।

ਵੱਖ-ਵੱਖ ਵਿਭਾਗਾਂ ਵਿੱਚ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੇ ਸਾਂਝੇ ਮੁੱਦਿਆਂ ਦੇ ਜਵਾਬ ਵਿੱਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਸ ਸਾਲਾਂ ਦਾ ਤਜਰਬਾ ਰੱਖਣ ਵਾਲੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਨੀਤੀ ਨੋਟੀਫਾਈ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਬਹੁਗਿਣਤੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਵਿੱਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਮੁਲਾਜ਼ਮ ਇਸ ਨੀਤੀ ਅਧੀਨ ਨਹੀਂ ਆ ਸਕਣਗੇ ਉਨ੍ਹਾਂ ਦੇ ਮਾਮਲੇ ਵੀ ਅਗਲੇ ਪੜਾਅ ਦੌਰਾਨ ਹਮਦਰਦੀ ਨਾਲ ਵਿਚਾਰੇ ਜਾਣਗੇ।

ਕੈਬਨਿਟ ਸਬ-ਕਮੇਟੀ ਨੇ ਯੂਨੀਅਨਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਨੇ ਆਊਟਸੋਰਸ ਕਰਮਚਾਰੀਆਂ ਲਈ ਵੀ ਵਿਸ਼ੇਸ਼ ਨੀਤੀ ਬਣਾਉਣ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਵੀ ਤਨਖਾਹ ਅਤੇ ਛੁੱਟੀਆਂ ਵਿੱਚ ਸਾਲਾਨਾ ਵਾਧੇ ਵਰਗੇ ਲਾਭ ਪ੍ਰਾਪਤ ਕਰ ਸਕਣ। ਕੈਬਨਿਟ ਮੰਤਰੀਆਂ ਨੇ ਦੁਹਰਾਇਆ ਕਿ ਸਬ-ਕਮੇਟੀ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਮੇਤ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਅਤੇ ਮਸਲਿਆਂ ਨੂੰ ਇਸ ਤਰੀਕੇ ਨਾਲ ਹੱਲ ਕਰਨ ਲਈ ਯਤਨਸ਼ੀਲ ਹੈ ਕਿ ਕਿਸੇ ਕਾਨੂੰਨੀ ਅੜਚਨ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਕਾਰਜਕਾਲ ਦੇ ਆਖ਼ਰੀ ਸਾਲਾਂ ਦੌਰਾਨ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਜਾਣਬੁੱਝ ਕੇ ਅਜਿਹੀਆਂ ਦੋਗਲੀਆਂ ਨੀਤੀਆਂ ਅਪਣਾਈਆਂ, ਜਿਨ੍ਹਾਂ ਨੂੰ ਅਦਾਲਤਾਂ ਵਿੱਚ ਚੁਣੌਤੀ ਦਿੱਤੀ ਜਾਣੀ ਸੁਭਾਵਕ ਸੀ।

ਇਸ ਦੌਰਾਨ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਬੇਰੋਜ਼ਗਾਰ ਮਲਟੀਪਰਪਜ਼ ਹੈਲਥ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ 200 ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਯੂਨੀਅਨ ਦੇ ਨੁਮਾਇੰਦਿਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਪ੍ਰੋਗਰਾਮ ਦੇ ਸਕਾਰਾਤਮਕ ਨਤੀਜੇ ਲਿਆਉਣ ਲਈ ਹੋਰ ਉਪਰਾਲੇ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਰਕਾਰ ਪਹਿਲਾਂ ਤੋਂ ਹੀ ਉਨ੍ਹਾਂ ਦੀਆਂ ਕੰਮਕਾਜ ਦੀਆਂ ਪ੍ਰਸਥਿਤੀਆਂ ਨੂੰ ਸੁਧਾਰਨ ਲਈ ਕੰਮ ਕਰ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਟਰਾਂਸਪੋਰਟ ਸ੍ਰੀ ਦਿਲਰਾਜ ਸਿੰਘ ਸੰਧਾਵਾਲੀਆ, ਡਾਇਰੈਕਟਰ ਰੋਜ਼ਗਾਰ ਉਤਪਤੀ ਸ੍ਰੀਮਤੀ ਦੀਪਤੀ ਉੱਪਲ, ਡਾਇਰੈਕਟਰ ਟਰਾਂਸਪੋਰਟ ਸ੍ਰੀਮਤੀ ਅਮਨਦੀਪ ਕੌਰ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ: ਆਦਰਸ਼ਪਾਲ ਕੌਰ ਅਤੇ ਡਾਇਰੈਕਟਰ ਸਿਹਤ ਸੇਵਾਵਾਂ (ਐਫ.ਡਬਲਿਊ.) ਡਾ: ਰਵਿੰਦਰਪਾਲ ਕੌਰ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਚੰਡੀਗੜ੍ਹ, 31 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ...

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ… AAP ਦੀ ਪਹਿਲੀ ਲਿਸਟ ‘ਚ ਕਿਸ ਜਾਤੀ17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਕਾਰ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਯਾਨੀ 31...

ਜੇਲ੍ਹ ਵਿੱਚ ਬੰਦ ਨਸ਼ਾ ਤਸਕਰ ਦਾ ਢਾਇਆ 70 ਸਾਲ ਪੁਰਾਣਾ ਘਰ, ਨਸ਼ੇ ਖਿਲਾਫ ਪੁਲਿਸ ਦੀ ਕਾਰਵਾਈ

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ...

1984 ਰਕਾਬ ਗੰਜ ਸਾਹਿਬ ਵਿਖੇ ਹਿੰਸਾ ਦਾ ਮਾਮਲਾ, ਮੰਤਰੀ ਸਿਰਸਾ ਵੱਲੋਂ ਹਾਈਕੋਰਟ ‘ਚ ਵਿਸਥਾਰਤ ਜਾਂਚ ਮੰਗ

ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ...

ਪੰਜਾਬ ਚੋਣਾਂ, ਧੂਰੀ ਤੋਂ ਚੋਣ ਲੜਨਗੇ CM ਮਾਨ, AAP ਦੇ 40 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ

ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿੱਚ ਪੰਜਾਬ ਚੋਣਾਂ ਲਈ 40 ਉਮੀਦਵਾਰਾਂ ਦੀ ਸੂਚੀ...

‘ਜਸਵੰਤ ਖਾਲੜਾ ਦੀ ਫ਼ਿਲਮ ਦਾ ਤੁਸੀਂ ਮਜ਼ਾਕ ਉਡਾਇਆ, ਅਸੀਂ ਉਸ ਲਈ ਬਹੁਤ ਲੜਾਈ ਲੜੀ’: ਦਿਲਜੀਤ ਦੋਸਾਂਝ

ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਨਵੀਂ ਦਿੱਲੀ ਵਿਚ ਆਪਣੇ 'ਔਰਾ ਇੰਡੀਆ ਟੂਰ 2026'...

1 ਨਵੰਬਰ ਨੂੰ ਮਾਵਾਂ ਭੈਣਾਂ ਦੇ ਮੋਬਾਇਲ ਫ਼ੋਨਾਂ ’ਤੇ ਵੱਜੇਗੀ ਖ਼ੁਸ਼ੀਆਂ ਦੀ ਘੰਟੀ- ਅਮਨ ਅਰੋੜਾ

 ‘ਆਪ’ ਨੇਤਾ ਤੇ ਮੰਤਰੀ ਅਮਨ ਅਰੋੜਾ ਨੇ ਟਵੀਟ ਕਰ ਕਿਹਾ ਕਿ 1 ਨਵੰਬਰ ਨੂੰ ਮਾਵਾਂ-ਭੈਣਾਂ...

ਖੜਗੇ, ਸੋਨੀਆ, ਰਾਹੁਲ ਗਾਂਧੀ ਵਲੋਂ ਇੰਦਰਾ ਗਾਂਧੀ ਦੀ ਬਰਸੀ ‘ਤੇ ਸ਼ਰਧਾਂਜਲੀ ਭੇਟ

 ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ, ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਕਾਂਗਰਸ ਸੰਸਦੀ ਦਲ...