August 29, 2026, 10:21 pm
----------- Advertisement -----------
HomeNewsLatest Newsਮੁੱਖ ਉਦੇਸ਼ ਐੱਨਜੀਓ/ਐੱਨਪੀਓਜ਼ ਨੂੰ ਐੱਫਏਟੀਐੱਫ, ਇਨਕਮ ਟੈਕਸ ਦੇ ਉਪਬੰਧਾਂ ਬਾਰੇ ਜਾਗਰੁਕ ਕਰਨਾ...

ਮੁੱਖ ਉਦੇਸ਼ ਐੱਨਜੀਓ/ਐੱਨਪੀਓਜ਼ ਨੂੰ ਐੱਫਏਟੀਐੱਫ, ਇਨਕਮ ਟੈਕਸ ਦੇ ਉਪਬੰਧਾਂ ਬਾਰੇ ਜਾਗਰੁਕ ਕਰਨਾ ਸੀ: ਆਈਜੀਪੀ ਨੀਲਭ ਕਿਸ਼ੋਰ

Published on

----------- Advertisement -----------

ਚੰਡੀਗੜ੍ਹ, 22 ਅਗਸਤ (ਬਲਜੀਤ ਮਰਵਾਹਾ) : ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓਜ਼)/ਗੈਰ-ਮੁਨਾਫ਼ਾ ਸੰਸਥਾਵਾਂ (ਐਨ.ਪੀ.ਓ.) ਨੂੰ ਟੈਰਰ ਫੰਡਿੰਗ ਜਾਂ ਮਨੀ ਲਾਂਡਰਿੰਗ ਜਹੀ ਦੁਰਵਰਤੋਂ ਤੋਂ ਬਚਾਉਣ ਲਈ, ਪੰਜਾਬ ਪੁਲਿਸ ਨੇ ਵਿੱਤੀ ਐਕਸ਼ਨ ਟਾਸਕ ਫੋਰਸ (ਐਫਏਟੀਐਫ) ਅਤੇ ਸੈਂਟਰਲ ਬੋਰਡ ਆਫ਼ ਡਾਇਰੈਕਟ ਟੈਕਸੇਸ਼ਨ (ਸੀਬੀਡੀਟੀ) ਦੇ ਸਹਿਯੋਗ ਨਾਲ ਮੰਗਲਵਾਰ ਨੂੰ ਮੋਹਾਲੀ ਦੀ ਐਮਿਟੀ ਯੂਨੀਵਰਸਿਟੀ ਵਿਖੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ। ਐਫਏਟੀਐਫ ਇੱਕ ਅੰਤਰ-ਸਰਕਾਰੀ ਸੰਗਠਨ ਹੈ ਜੋ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ ਦਾ ਮੁਕਾਬਲਾ ਕਰਨ ਲਈ ਨੀਤੀਆਂ ਨੂੰ ਉਤਸ਼ਾਹਿਤ ਕਰਦਾ ਹੈ।

ਇਸ ਵਰਕਸ਼ਾਪ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ 100 ਗੈਰ ਸਰਕਾਰੀ ਸੰਸਥਾਵਾਂ ਦੇ 130 ਮੈਂਬਰਾਂ ਨੇ ਭਾਗ ਲਿਆ। ਆਈਜੀਪੀ ਅੰਦਰੂਨੀ ਸੁਰੱਖਿਆ ਨੀਲਭ ਕਿਸ਼ੋਰ, ਓਐਸਡੀ ਐਫਏਟੀਐਫ ਸੈੱਲ ਰਿਮਝਿਮ ਪਾਂਡੇ, ਇਨਕਮ ਟੈਕਸ ਅਧਿਕਾਰੀ ਸ੍ਰੀ ਅਭਿਨੀਤ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਜੁਆਇੰਟ ਡਿਪਟੀ ਡਾਇਰੈਕਟਰ ਅਸ਼ਵਨੀ ਰਾਠੌਰ ਪਤਵੰਤਿਆਂ ਵਿੱਚ ਸ਼ਾਮਲ ਉਹਨਾਂ ਸਨ, ਜਿਨ੍ਹਾਂ ਨੇ ਭਾਈਵਾਲਾਂ ਨੂੰ ਅੱਤਵਾਦ ਫੰਡਿੰਗ ਤੋਂ ਬਚਾਉਣ ਲਈ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ।

ਆਈਜੀਪੀ ਨੀਲਭ ਕਿਸ਼ੋਰ ਨੇ ਕਿਹਾ ਕਿ ਇਸ ਵਰਕਸ਼ਾਪ ਦਾ ਆਯੋਜਨ ਕਰਨ ਦਾ ਉਦੇਸ਼ ਗੈਰ ਸਰਕਾਰੀ ਸੰਗਠਨਾਂ ਨੂੰ ਚੈਰੀਟੇਬਲ ਸੰਸਥਾਵਾਂ ਨਾਲ ਸਬੰਧਤ ਐਫਏਟੀਐਫ ਅਤੇ ਇਨਕਮ ਟੈਕਸ ਦੀਆਂ ਵੱਖ-ਵੱਖ ਵਿਵਸਥਾਵਾਂ ਬਾਰੇ ਜਾਗਰੂਕ ਕਰਨਾ ਸੀ ਤਾਂ ਜੋ ਉਨ੍ਹਾਂ ਨੂੰ ਟੈਰਰ ਫੰਡਿੰਗ (ਟੀਐਫ) ਮਨੀ ਲਾਂਡਰਿੰਗ ਵਰਗੀ ਦੁਰਵਰਤੋਂ ਤੋਂ ਬਚਾਇਆ ਜਾ ਸਕੇ।

ਜ਼ਿਕਰਯੋਗ ਹੈ ਕਿ ਐਨ.ਜੀ.ਓਜ਼ ਦੇ ਸਾਰੇ ਮੈਂਬਰਾਂ ਨੇ ਵਰਕਸ਼ਾਪ ਵਿੱਚ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਪੰਜਾਬ ਪੁਲਿਸ ਅਤੇ ਵਿੱਤ ਮੰਤਰਾਲੇ ਦਾ ਉਹਨਾਂ ਨੂੰ ਅੱਤਵਾਦੀ ਸੰਗਠਨਾਂ ਦੁਆਰਾ ਦੁਰਵਰਤੋਂ ਦੇ ਇਸ ਪਹਿਲੂ ਬਾਰੇ ਜਾਗਰੂਕ ਕਰਨ ਲਈ ਧੰਨਵਾਦ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

27 ਅਗਸਤ ਦੀ ਸਮੂਹਿਕ ਛੁੱਟੀ ਦਾ ਮਾਮਲਾ: ਪੰਜਾਬ ਸਰਕਾਰ ਵੱਲੋਂ ਲੱਖਾਂ ਮੁਲਾਜ਼ਮਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੇ ਹੁਕਮ

ਪੰਜਾਬ ਸਰਕਾਰ ਨੇ ਸਾਰੇ ਪ੍ਰਸ਼ਾਸਕੀ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ 27 ਅਗਸਤ ਨੂੰ...

ਨੇਪਾਲ ਤ੍ਰਾਸਦੀ ‘ਚ ਹੁਣ ਤੱਕ 626 ਲੋਕਾਂ ਦੀ ਮੌਤ, 2400 ਤੋਂ ਵੱਧ ਲਾਪਤਾ, ਸਰਕਾਰ ਨੇ ਜਾਰੀ ਕੀਤੇ ਅੰਕੜੇ

ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਕਾਰਨ 579 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ...

ਲੁਧਿਆਣਾ : ATM ‘ਚ ਲੁਟੇਰੇ ਦੀ BJP ਆਗੂ ਨੇ ਬਣਾਈ ਰੇਲ, ਪੈਸੇ ਲੁੱਟਣ ਦੀ ਕਰ ਰਿਹਾ ਸੀ ਕੋਸ਼ਿਸ਼

ਲੁਧਿਆਣਾ ਦੇ ਸਾਹਨੇਵਾਲ ਵਿੱਚ ਇੱਕ ਏਟੀਐਮ ਅੰਦਰ ਬੰਦੂਕ ਦੀ ਨੋਕ ‘ਤੇ ਇੱਕ ਭਾਜਪਾ ਆਗੂ...

ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

ਮੋਹਾਲੀ ‘ਚ ਡਿੰਪਲ ਖੱਤਰੀ ਦੀ ਹੱਤਿਆ ਦੇ ਮਾਮਲੇ ਵਿੱਚ ਫੇਜ਼-11 ਥਾਣਾ ਪੁਲਿਸ ਨੇ ਮੁਲਜ਼ਮ...

ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨੂੰ ਨਹੀਂ ਮਿਲੀ ਐਂਟਰੀ, ਪੱਗ ਨੂੰ ਲੈ ਕੇ ਛਿੜਿਆ ਵਿਵਾਦ

ਆਸਟ੍ਰੀਆ ਦੇ ਸਾਲਜ਼ਬਰਗ ਤੋਂ ਸਿੱਖ ਨੌਜਵਾਨਾਂ ਨਾਲ ਜੁੜਿਆ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ...

ਪੰਜਾਬ ਕਾਂਗਰਸ ‘ਚ ਫਿਰ ਵਧੀ ਧੜੇਬੰਦੀ! ਚੰਨੀ ਦੇ ਹੱਕ ‘ਚ ਡਟੇ ਰਮਨਜੀਤ ਸਿੱਕੀ, ਕਿਹਾ- ‘ਜਿੱਥੇ ਚੰਨੀ, ਉੱਥੇ ਅਸੀਂ’

ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਵਿਚਕਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ...

ਸ਼੍ਰੋਮਣੀ ਅਕਾਲੀ ਦਲ ਨੇ ‘ਵਾਰਿਸ ਪੰਜਾਬ ਦੇ’ ਦੀ ਵੀਡੀਓ ਕਲਿੱਪ ਜਾਰੀ ਕਰਕੇ ਲਾਏ ਇਲਜ਼ਾਮ

ਰੱਖੜ ਪੁੰਨਿਆ ਮੇਲੇ ਦੌਰਾਨ ਬਾਬਾ ਬਕਾਲਾ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸਟੇਜ...

ਕਲਯੁੱਗੀ ਨੂੰਹ ਨੇ ਸੱਸ ਦਾ ਕੀਤਾ ਬੇਰਹਿਮੀ ਨਾਲ ਕਤਲ, ਭਰਾ ਤੇ ਦੋਸਤ ਨੇ ਅਪਰਾਧ ‘ਚ ਦਿੱਤਾ ਸਾਥ

ਸੰਗਰੂਰ ਵਿਚ ਇੱਕ ਨੂੰਹ ਵੱਲੋਂ ਆਪਣੀ ਸੱਸ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ...

ਪੰਜਾਬ BJP ‘ਚ ਵੱਡਾ ਐਕਸ਼ਨ! 3 ਆਗੂਆਂ ਨੂੰ ਕਾਰਨ ਦੱਸੋ ਨੋਟਿਸ, 7 ਦਿਨਾਂ ‘ਚ ਦੇਣਾ ਹੋਵੇਗਾ ਜਵਾਬ

ਪੰਜਾਬ ਭਾਜਪਾ ਨੇ ਪਾਰਟੀ ਅਨੁਸ਼ਾਸਨ ਨੂੰ ਲੈ ਕੇ ਤਿੰਨ ਆਗੂਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ...