June 19, 2026, 10:12 am
----------- Advertisement -----------
HomeNews91,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫ਼ਤਾਰ

91,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 16 ਨਵੰਬਰ (ਬਲਜੀਤ ਮਰਵਾਹਾ): ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਗੁਰਦਾਸਪੁਰ ਦੀ ਤਹਿਸੀਲ ਡੇਰਾ ਬਾਬਾ ਨਾਨਕ ਦੇ ਮਾਲ ਹਲਕਾ ਪੁਰਾਣਾ ਵਾਹਲਾ ਵਿਖੇ ਤਾਇਨਾਤ ਮਾਲ ਪਟਵਾਰੀ ਸਤਿੰਦਰਪਾਲ ਸਿੰਘ ਨੂੰ 91,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਧਾਰੋਵਾਲੀ ਦੇ ਵਸਨੀਕ ਉਪਰੋਕਤ ਮਾਲ ਕਰਮਚਾਰੀ ਨੂੰ ਇਕਬਾਲ ਸਿੰਘ ਵਾਸੀ ਪਿੰਡ ਪੰਨਵਾਂ ਝਾਂਗੀ, ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਅਤੇ ਉਸ ਦੇ ਲੜਕੇ ਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਉਨ੍ਹਾਂ ਤੋਂ ਤਿੰਨ ਕਿਸ਼ਤਾਂ ‘ਚ 61,000, 20,000 ਅਤੇ 10,000 ਰੁਪਏ ਲਏ ਹਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਸਬੰਧੀ ਪਟਵਾਰੀ ਨਾਲ ਹੋਈ ਗੱਲਬਾਤ ਵੀ ਰਿਕਾਰਡ ਕੀਤੀ ਹੈ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ।
ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਸ਼ਿਕਾਇਤ ਦੀ ਪੜਤਾਲ ਉਪਰੰਤ ਦੋਸ਼ੀ ਮਾਲ ਕਰਮਚਾਰੀ ਨੂੰ ਸ਼ਿਕਾਇਤਕਰਤਾ ਤੋਂ 91,000 ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ‘ਚ ਦੋਸ਼ੀ ਪਾਏ ਜਾਣ ‘ਤੇ ਗ੍ਰਿਫਤਾਰ ਕਰ ਲਿਆ ਹੈ।
ਇਸ ਸਬੰਧੀ ਦੋਸ਼ੀ ਪਟਵਾਰੀ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...