September 25, 2026, 6:04 pm
----------- Advertisement -----------
HomeNewsBreaking News4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼.ਤਾਰ

4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼.ਤਾਰ

Published on

----------- Advertisement -----------

ਚੰਡੀਗੜ, 19 ਮਾਰਚ: (ਬਲਜੀਤ ਮਰਵਾਹਾ) – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਫੂਲ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਜੀਤ ਸਿੰਘ ਨੂੰ 4,000 ਰੁਪਏ  ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ।

    ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਪਿੰਡ ਪਿੱਠੋ ਦੇ ਵਸਨੀਕ ਇਕਬਾਲ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।

    ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੀ ਜੱਦੀ ਜ਼ਮੀਨ ਦੀ ’ਵਿਰਾਸਤ ਇੰਤਕਾਲ’ ਦਰਜ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ , ਪਰ ਸੌਦਾ 6,000 ਰੁਪਏ ’ਚ ਤੈਅ ਹੋਇਆ ।  ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਪਹਿਲਾਂ ਹੀ 2,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਕਾਇਆ 4,000 ਰੁਪਏ ਦੀ ਮੰਗ ਕਰ ਰਿਹਾ ਹੈ।

    ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ।

    ਇਸ ਸਬੰਧੀ ਉਕਤ ਮਾਲ ਅਧਿਕਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...