August 9, 2026, 11:09 pm
----------- Advertisement -----------
HomeNewsEducationਕਾਲਜ ਪ੍ਰਬੰਧਕਾਂ ਨੇ ਕੀਤਾ ਫਿਜ਼ਿਓਥੇਰੇਪੀ ਕਾਲਜ ਬੰਦ, ਦਾਅ 'ਤੇ ਲੱਗਾ ਵਿਦਿਆਰਥੀਆਂ ਦਾ...

ਕਾਲਜ ਪ੍ਰਬੰਧਕਾਂ ਨੇ ਕੀਤਾ ਫਿਜ਼ਿਓਥੇਰੇਪੀ ਕਾਲਜ ਬੰਦ, ਦਾਅ ‘ਤੇ ਲੱਗਾ ਵਿਦਿਆਰਥੀਆਂ ਦਾ ਭਵਿੱਖ!

Published on

----------- Advertisement -----------

ਮਲੋਟ ਕਾਲਜ ਆਫ ਫਿਜ਼ਿਓਥੇਰੇਪੀ ਦੇ ਵਿਦਿਆਰਥੀਆਂ ਦਾ ਭਵਿੱਖ ਇਹਨੀਂ ਦਿਨੀਂ ਕਾਲਜ਼ ਪ੍ਰਬੰਧਕਾਂ ਅਤੇ ਸਬੰਧਿਤ ਵਿਭਾਗ ਕਾਰਨ ਦਾਅ ‘ਤੇ ਲੱਗਾ ਜਾਪਦਾ ਹੈ। ਅਤੇ ਉਹ ਲਗਾਤਾਰ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸ਼ਨ ਤੋਂ ਇਨਸਾਫ ਦੀ ਮੰਗ ਕਰ ਰਹੇ ਹਨ।
ਦੱਸ ਦਈਏ ਕਿ ਮਾਮਲਾ ਮਲੋਟ ਦਾ ਹੈ ਜਿਥੇ ਕਿ ਮਲੋਟ ਕਾਲਜ ਆਫ ਫਿਜ਼ਿਓਥਰੇਪੀ ਵਿਚ ਵੱਖ ਵੱਖ ਸਮੈਸਟਰਾਂ ਵਿਚ ਪੜ੍ਹਾਈ ਕਰਨ ਵਾਲੇ ਕਰੀਬ 10 ਬੱਚਿਆਂ ਦਾ ਭਵਿੱਖ ਧੁੰਦਲਾ ਨਜ਼ਰ ਆ ਰਿਹਾ ਹੈ ਕਿਉਕਿ ਬੱਚਿਆਂ ਵਲੋਂ ਕਾਲਜ ਨੂੰ ਦਿੱਤੀ ਲੱਖਾਂ ਰੁਪਏ ਦੀ ਫੀਸ ਦੇ ਬਾਵਜੂਦ ਹੁਣ ਕਾਲਜ ਪ੍ਰਬੰਧਕਾਂ ਵਲੋਂ ਕਾਲਜ ਬੰਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਥੇ ਪੜ੍ਹਨ ਵਾਲੇ ਬੱਚਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਿਸੇ ਹੋਰ ਕਾਲਜ ਵਿਚ ਬਦਲਿਆ ਨਹੀਂ ਗਿਆ। ਜਿਸ ਕਾਰਨ ਹੁਣ ਇਹਨਾਂ ਵੱਲੋਂ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਂਇੰਸਿਜ ਫ਼ਰੀਦਕੋਟ ਪਹੁੰਚ ਯੂਨੀਵਰਸਿਟੀ ਪ੍ਰਸ਼ਾਸ਼ਨ ਤੋਂ ਸਮੱਸਿਆ ਦੇ ਹੱਲ ਦੀ ਮੰਗ ਕੀਤੀ ਗਈ ਹੈ।
ਗੱਲਬਾਤ ਕਰਦਿਆਂ ਪੀੜਤ ਬੱਚਿਆਂ ਨੇ ਕਿਹਾ ਕਿ ਮਲੋਟ ਕਾਲਜ ਆਫ ਫਿਜਿਓਥਰੇਪੀ, ਕਾਲਜ ਪ੍ਰਬੰਧਕਾਂ ਨੇ ਬੰਦ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਕਾਲਜ ਪ੍ਰਸ਼ਾਸਨ ਨੇ ਉਹਨਾਂ ਨੂੰ ਕਿਹਾ ਸੀ ਕਿ ਅਗਲੇ ਸੈਸ਼ਨ ਤੋਂ ਉਹ ਕਾਲਜ ਬੰਦ ਕਰ ਰਹੇ ਹਨ ਪਰ ਫਿਕਰ ਦੀ ਲੋੜ ਨਹੀਂ ਵਿਦਿਆਰਥੀਆਂ ਨੂੰ ਕਿਸੇ ਹੋਰ ਕਾਲਜ ਵਿਚ ਟਰਾਂਸਫਰ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਉਹਨਾਂ ਦੇ ਪੇਪਰ ਹੋਇਆ ਨੂੰ ਢਾਈ ਮਹੀਨੇ ਹੋ ਗਏ, ਅਗਲੇ ਸਮੈਸਟਰ ਵਿਚ ਦਾਖਲਾ ਲੈਣਾ ਹੈ ਪਰ ਕੋਈ ਰਸਤਾ ਨਹੀਂ ਦਿਖ ਰਿਹਾ, ਕਾਲਜ ਬੰਦ ਹੋ ਗਿਆ ਪਰ ਅਜੇ ਤਕ ਵਿਦਿਆਰਥੀਆਂ ਨੂੰ ਕਿਤੇ ਟਰਾਂਸਫਰ ਨਹੀਂ ਕੀਤਾ ਗਿਆ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਨਾ ਤਾਂ ਕਾਲਜ ਪ੍ਰਸ਼ਾਸ਼ਨ ਉਹਨਾਂ ਦੀ ਗੱਲ ਸੁਣ ਰਿਹਾ ਹੈ ਤੇ ਨਾ ਹੀ ਯੂਨੀਵਰਸਿਟੀ ਪ੍ਰਸ਼ਾਸ਼ਨ ਵੱਲੋਂ ਉਹਨਾਂ ਨੂੰ ਕੋਈ ਤਸੱਲੀਬਖਸ਼ ਜਵਾਬ ਮਿਲ ਰਿਹਾ। ਪੀੜਤ ਬੱਚਿਆਂ ਨੇ ਪੰਜਾਬ ਸਰਕਾਰ ਤੋਂ ਇਸ ਸਮੱਸਿਆ ਦੇ ਜਲਦ ਹੱਲ ਦੀ ਗੁਹਾਰ ਲਗਾਈ ਹੈ।
ਦੂਜੇ ਪਾਸੇ, ਜਦ ਇਸ ਪੂਰੇ ਮਾਮਲੇ ਬਾਰੇ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਦੇ ਰਜਿਸਟਰਾਰ ਅਤੇ ਡੀਨ ਡਾ. ਦੀਪਕ ਭੱਟੀ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਕਾਲਜ ਪ੍ਰਬੰਧਕਾਂ ਵਲੋਂ ਕਾਲਜ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਕਿਸੇ ਵੀ ਅਦਾਰੇ ਨੂੰ ਚਲਾਉਣ ਅਤੇ ਬੰਦ ਕਰਨ ਲਈ ਸਰਕਾਰ ਦੇ ਧਿਆਨ ਵਿਚ ਲਿਆਉਣਾ ਹੁੰਦਾ ਹੈ। ਉਹਨਾ ਕੋਲ ਮਲੋਟ ਕਾਲਜ ਆਫ ਫਿਜਿਓਥਰੇਪੀ ਦੇ ਪ੍ਰਬੰਧਕਾਂ ਵਲੋਂ ਆਪਣੇ 10 ਵਿਦਿਆਰਥੀਆਂ ਨੂੰ ਕਿਸੇ ਹੋਰ ਕਾਲਜ ਵਿਚ ਤਬਦੀਲ ਕਰਨ ਸਬੰਧੀ ਅਰਜ਼ੀ ਆਈ ਹੈ ਅਤੇ ਜਲਦ ਹੀ ਇਸ ਕਾਲਜ ਦੇ ਬੱਚਿਆਂ ਨੂੰ ਹੋਰ ਕਾਲਜਾਂ ਵਿਚ ਤਬਦੀਲ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...