August 27, 2026, 11:38 am
----------- Advertisement -----------
HomeNewsLatest Newsਪੰਜਾਬ ਤੋਂ ਦਿੱਲੀ ਹਵਾਈ ਅੱਡੇ ਲਈ ਸ਼ੁਰੂ ਹੋਣ ਵਾਲੀ ਵੋਲਵੋਂ ਬੱਸ ਸੇਵਾ...

ਪੰਜਾਬ ਤੋਂ ਦਿੱਲੀ ਹਵਾਈ ਅੱਡੇ ਲਈ ਸ਼ੁਰੂ ਹੋਣ ਵਾਲੀ ਵੋਲਵੋਂ ਬੱਸ ਸੇਵਾ ‘ਤੇ ਮਾਲਵਿੰਦਰ ਕੰਗ ਦਾ ਬਿਆਨ

Published on

----------- Advertisement -----------

ਚੰਡੀਗੜ੍ਹ, 11 ਜੂਨ 2022 : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਜੂਨ ਨੂੰ ਪੰਜਾਬ ਤੋਂ ਨਵੀਂ ਦਿੱਲੀ ਏਅਰਪੋਰਟ ਲਈ ਸ਼ਾਨਦਾਰ ਵੋਲਵੋਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ‘ਆਪ’ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ’ਚ ‘ਆਪ’ ਸਰਕਾਰ ਨੇ ਪੰਜਾਬ ’ਚੋਂ ਸ਼ਰਾਬ ਮਾਫੀਆ, ਰੇਤ ਮਾਫੀਆ ਅਤੇ ਨਸ਼ਾ ਮਾਫੀਆ ਨੂੰ ਖ਼ਤਮ ਕਰਨ ਲਈ ਪਹਿਲਾਂ ਵੀ ਕਈ ਨਿਰਣਾਇਕ ਫ਼ੈਸਲੇ ਕੀਤੇ ਹਨ। ਮਲਵਿੰਦਰ ਕੰਗ ਨੇ ਕਿਹਾ, ‘ਹੁਣ ਟਰਾਂਸਪੋਰਟ ਮਾਫੀਆ ਵੀ ਬੀਤੇ ਦੀ ਗੱਲ ਹੋ ਜਾਵੇਗੀ, ਕਿਉਂਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਜੂਨ ਨੂੰ ਸਰਕਾਰੀ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਦਿੱਲੀ ਏਅਰਪੋਰਟ ਲਈ ਰਵਾਨਾ ਕਰਨਗੇ।’

‘ਆਪ’ ਆਗੂ ਨੇ ਦਾਅਵਾ ਕੀਤਾ ਕਿ ਮਾਨ ਸਰਕਾਰ ਵੱਲੋਂ ਬੱਸ ਰੂਟਾਂ ਤੋਂ ਨਿੱਜੀ ਕੰਪਨੀ ਦਾ ਏਕਾਧਿਕਾਰ ਖ਼ਤਮ ਕੀਤਾ ਗਿਆ ਹੈ ਅਤੇ ਟਰਾਂਸਪੋਰਟ ਵਿਭਾਗ ’ਚ ਲਗਜਰੀ ਬੱਸਾਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰੀ ਬੱਸਾਂ ’ਚ ਸਹੂਲਤਾਂ ਦਾ ਨਵੀਨੀਕਰਨ ਅਤੇ ਵਿਕਾਸ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਦੀ ਤੁਲਨਾ ’ਚ ਮਾਨ ਸਰਕਾਰ ਦੇ ਢਾਈ ਮਹੀਨਿਆਂ ਦੇ ਸ਼ਾਸਨ ’ਚ ਹੀ ਟਰਾਂਸਪੋਰਟ ਮਾਫੀਆ ਨੂੰ ਖ਼ਤਮ ਕਰਨ ਦੀ ਕਾਰਵਾਈ ਦਾ ਅਸਰ ਦਿਖਣ ਲੱਗ ਪਿਆ ਹੈ।
ਕੰਗ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਦਿੱਲੀ ਏਅਰਪੋਰਟ ਲਈ ਸੁਪਰ ਲਗਜ਼ਰੀ ਵੋਲਵੋ ਬੱਸਾਂ ਚਲਾਈਆਂ ਜਾ ਰਹੀਆਂ ਹਨ ਅਤੇ ਇਨਾਂ ਬੱਸਾਂ ਦਾ ਕਿਰਾਇਆ ਨਿੱਜੀ ਬੱਸਾਂ ਨਾਲੋਂ ਅੱਧਾ ਹੋਵੇਗਾ, ਜਦੋਂ ਕਿ ਸਹੂਲਤਾਂ ਦੁੱਗਣੀਆਂ ਹੋਣਗੀਆਂ। ਇਨਾਂ ਬੱਸਾਂ ਦੀ ਬੁਕਿੰਗ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਵੈਬਸਾਇਟਜ਼ ’ਤੇ ਆਸਾਨੀ ਨਾਲ ਦੇਖੀ ਜਾ ਸਕਦੀ ਹੈ ਅਤੇ ਬੱਸਾਂ ਦੀ ਸਮਾਂ ਸਾਰਣੀ ਵੀ ਉਕਤ ਸਾਇਟਾਂ ’ਤੇ ਉਪਲੱਬਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...

ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਜਿੰਮ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਯੂਪੀ ਦੇ ਸ਼ਾਮਲੀ ਵਿਚ ਬੀਤੀ ਸ਼ਾਮ ਹਰਿਆਣਵੀ ਗਾਇਕ ਤੇ ਯੂਟਿਊੂਬਰ ਅੰਕਿਤ ਬਾਲਿਆਨ ਦਾ ਜਿੰਮ...

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੋਇੰਦਵਾਲ ਸਾਹਿਬ ਵਿਖੇ ਸਤਿਕਾਰ ਸਖੀਆਂ ਦੇ ਸਨਮਾਨ ਸਮਾਰੋਹ...

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...