September 7, 2026, 12:10 am
----------- Advertisement -----------
HomeNewsLatest Newsਅਬੋਹਰ 'ਚ ਹਰਿਆਣੇ ਦੇ ਵਿਅਕਤੀ ਨੂੰ ਅਵਾਰਾ ਪਸ਼ੂ ਨੇ ਮਾਰੀ ਟੱਕਰ; ਹੋਈ...

ਅਬੋਹਰ ‘ਚ ਹਰਿਆਣੇ ਦੇ ਵਿਅਕਤੀ ਨੂੰ ਅਵਾਰਾ ਪਸ਼ੂ ਨੇ ਮਾਰੀ ਟੱਕਰ; ਹੋਈ ਮੌਤ

Published on

----------- Advertisement -----------

ਅਬੋਹਰ ਦੇ ਪਿੰਡ ਕੁਲਾਰ ਵਿੱਚ ਆਪਣੀ ਪਤਨੀ ਨੂੰ ਲੈਣ ਆਏ ਇੱਕ ਵਿਅਕਤੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਬੀਤੀ ਰਾਤ ਅਵਾਰਾ ਪਸ਼ੂ ਨਾਲ ਟੱਕਰ ਹੋ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਤਿੰਨ ਬੱਚਿਆਂ ਦਾ ਪਿਤਾ ਸੀ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕਰੀਬ 40 ਸਾਲਾ ਗਿਰਧਾਰੀ ਲਾਲ ਵਾਸੀ ਕਾਲੂਵਾਲਾ ਹਰਿਆਣਾ ਦੀ ਪਤਨੀ ਅਬੋਹਰ ਦੇ ਪਿੰਡ ਕੁਲਾਰ ਵਿਖੇ ਆਪਣੇ ਕਿਸੇ ਰਿਸ਼ਤੇਦਾਰ ਦੀ ਮੌਤ ਦਾ ਅਫਸੋਸ ਕਰਨ ਆਈ ਹੋਈ ਸੀ।
ਬੀਤੀ ਰਾਤ ਗਿਰਧਾਰੀ ਲਾਲ ਹਰਿਆਣਾ ਦੇ ਕਾਲੂਵਾਲਾ ਤੋਂ ਆਪਣੀ ਪਤਨੀ ਨੂੰ ਲੈਣ ਲਈ ਮੋਟਰ ਸਾਈਕਲ ’ਤੇ ਕੁਲਾਰ ਆ ਰਿਹਾ ਸੀ ਕਿ ਰਸਤੇ ਵਿੱਚ ਉਸ ਦੀ ਕਿਸੇ ਪਸ਼ੂ ਨਾਲ ਟੱਕਰ ਹੋ ਗਈ ਅਤੇ ਉਸ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਪਰਿਵਾਰਕ ਮੈਂਬਰਾਂ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...