ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਮੀਤ ਮੈਨੇਜਰ ਗੁਰਮੁਖ ਸਿੰਘ ਨੂੰ ਬਦਲ ਕੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਚਮਕੌਰ ਸਾਹਿਬ ਦਾ ਮੈਨੇਜਰ ਨਿਯੁਕਤ ਕੀਤਾ ਗਿਆ। ਇਸ ਤੋਂ ਪਹਿਲਾਂ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ ਸਮੂਹ ਸਟਾਫ ਵੱਲੋਂ ਗੁਰਮੁਖ ਸਿੰਘ ਮੀਤ ਮੈਨੇਜਰ ਨੂੰ ਸਨਮਾਨ ਚਿੰਨ ਅਤੇ ਸਿਰੋਪਾਓ ਪਾਕੇ ਸਨਮਾਨਿਤ ਕੀਤਾ ਗਿਆ।
ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ ਮੀਤ ਮੈਨੇਜਰ ਗੁਰਮੁਖ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ ਤਹਿਤ ਉਹਨਾਂ ਨੂੰ ਗੁਰਦੁਆਰਾ ਕਤਲਗੜ੍ਹ ਸਾਹਿਬ ਚਮਕੌਰ ਸਾਹਿਬ ਮੈਨੇਜਰ ਨਿਯੁਕਤ ਕੀਤਾ ਗਿਆ ਹੈ ਜਿਸ ਤੇ ਉਹ ਉਹਨਾਂ ਦਾ ਧੰਨਵਾਦ ਕਰਦੇ ਹਨ ਉੱਥੇ ਹੀ ਉਹ ਪੂਰੀ ਇਮਾਨਦਾਰੀ ਨਾਲ ਸੇਵਾ ਭਾਵਨਾ ਨਾਲ ਪ੍ਰਬੰਧ ਸੁਚੱਜੇ ਢੰਗ ਨਾਲ ਚਲਾਉਣਗੇ ।











