June 25, 2026, 3:58 am
----------- Advertisement -----------
HomeNewsLatest News''ਹਾਏ ਓ ਮੇਰਾ ਪੁੱਤ ਮਾਰ'ਤਾ'' ਭੁੱਬਾਂ ਮਾਰ-ਮਾਰ ਰੋ ਰਹੇ ਮਨਦੀਪ ਤੂਫ਼ਾਨ ਦੇ...

”ਹਾਏ ਓ ਮੇਰਾ ਪੁੱਤ ਮਾਰ’ਤਾ” ਭੁੱਬਾਂ ਮਾਰ-ਮਾਰ ਰੋ ਰਹੇ ਮਨਦੀਪ ਤੂਫ਼ਾਨ ਦੇ ਪਿਤਾ

Published on

----------- Advertisement -----------

ਮਨਦੀਪ ਤੂਫ਼ਾਨ ਦੇ ਕਤਲ ਤੋਂ ਬਾਅਦ ਪਰਿਵਾਰ ਜੇਲ੍ਹ ਦੇ ਬਾਹਰ ਪਹੁੰਚ ਗਿਆ ਹੈ। ਪੁੱਤ ਦੀ ਮ੍ਰਿਤਕ ਦੇਹ ਨੂੰ ਦੇਖ ਕੇ ਪਿਓ ਦੀ ਹਾਲਤ ਖਰਾਬ ਹੋ ਗਈ। ਆਪਣੇ ਪੁੱਤ ਨੂੰ ਮਰਿਆ ਹੋਇਆ ਦੇਖ ਕੇ ਭੁੱਬਾਂ ਮਾਰ-ਮਾਰ ਰੋਏ। ਉਹ ਰੌਂਦੇ ਹੋਏ ਬੱਸ ਇਹੀ ਕਹਿ ਰਹੇ ਸਨ ਕਿ ਓ ਮੇਰੇ ਪੁੱਤ ਮਨਦੀਪ ਤੂਫਾਨ ਨੂੰ ਮਾਰ’ਤਾ,ਕੀ ਮਾੜਾ ਕੀਤਾ ਸੀ ਮੇਰੇ ਪੁੱਤ ਨੇ ਤੁਹਾਡਾ। ਪਿਤਾ ਦੇ ਹੰਝੂ ਦੇਖੇ ਨੇ ਨਹੀਂ ਜਾ ਰਹੇ ਸਨ।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ 2 ਬਦਮਾਸ਼ ਜੇਲ੍ਹ ਵਿੱਚ ਗੈਂਗ ਵਾਰ ਵਿੱਚ ਮਾਰੇ ਗਏ। ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੀ ਗੋਇੰਦਵਾਲ ਜੇਲ੍ਹ ਵਿੱਚ ਐਤਵਾਰ ਨੂੰ ਬਦਮਾਸ਼ਾਂ ਵਿਚਾਲੇ ਹਿੰਸਕ ਝੜਪਾਂ ਹੋਈਆਂ। ਇਸ ਵਿੱਚ ਬਦਮਾਸ਼ ਮਨਦੀਪ ਸਿੰਘ ਤੂਫਾਨ ਅਤੇ ਮਨਮੋਹਨ ਸਿੰਘ ਮੋਹਣਾ ਮਾਰੇ ਗਏ ਸਨ। ਇਕ ਹੋਰ ਬਦਮਾਸ਼ ਕੇਸ਼ਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਨੇ ਦੱਸਿਆ ਕਿ ਤਿੰਨਾਂ ਦੇ ਸਿਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ।

ਤਰਨਤਾਰਨ ਦੇ ਐਮਰਜੈਂਸੀ ਮੈਡੀਕਲ ਅਫ਼ਸਰ ਡਾ: ਜਗਜੀਤ ਸਿੰਘ ਨੇ ਦੱਸਿਆ ਕਿ ਦੁਪਹਿਰ ਵੇਲੇ ਜੇਲ੍ਹ ਵਿੱਚੋਂ ਲਿਆਂਦੇ ਗਏ ਤਿੰਨ ਜ਼ਖ਼ਮੀਆਂ ਵਿੱਚੋਂ ਦੋ ਦੀ ਹਸਪਤਾਲ ਲਿਆਉਣ ਤੋਂ ਪਹਿਲਾਂ ਹੀ ਮੌਤ ਹੋ ਗਈ ਸੀ, ਜਦਕਿ ਤੀਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਤੂਫਾਨ ਗਾਇਕ ਮੂਸੇਵਾਲਾ ਦੇ ਕਤਲ ਸਮੇਂ ਗੈਂਗਸਟਰ ਮਨਦੀਪ ਸਿੰਘ ਸਟੈਂਡਬਾਏ ਸ਼ੂਟਰ ਵਜੋਂ ਮੌਜੂਦ ਸੀ। ਉਹ ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਸੀ।

ਜਾਣਕਾਰੀ ਅਨੁਸਾਰ ਗੈਂਗਸਟਰ ਮਨਦੀਪ ਸਿੰਘ ਤੂਫਾਨ ਦੀ ਜੇਲ੍ਹ ਵਿੱਚ ਕੈਦੀਆਂ ਨਾਲ ਕਿਸੇ ਗੱਲ ਨੂੰ ਲੈ ਕੇ ਝੜਪ ਹੋ ਗਈ ਸੀ। ਇਸ ਤੋਂ ਬਾਅਦ ਕੈਦੀਆਂ ਨੇ ਉਸ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਦੱਸ ਦਈਏ ਕਿ ਮੂਸੇਵਾਲਾ ਕਤਲੇਆਮ ਵਾਲੇ ਦਿਨ ਮਨਦੀਪ ਤੂਫਾਨ ਵੀ ਮੌਕੇ ਦੇ ਆਸ-ਪਾਸ ਮੌਜੂਦ ਸੀ। ਗੋਲਡੀ ਬਰਾੜ ਨੇ ਜੱਗੂ ਭਗਵਾਨਪੁਰੀਆ ਦੇ ਖਾਸ ਮਨਦੀਪ ਤੂਫਾਨ ਤੋਂ ਇਲਾਵਾ ਮਨੀ ਰਈਆ ਨੂੰ ਸਟੈਂਡਬਾਏ ‘ਤੇ ਰੱਖਿਆ ਹੋਇਆ ਸੀ। ਉਸ ਨੂੰ ਜਗਰੂਪ ਉਰਫ਼ ਰੂਪਾ ਅਤੇ ਮਨਪ੍ਰੀਤ ਮੰਨੂ ਨੂੰ ਕਵਰ ਕਰਨ ਲਈ ਕਿਹਾ ਗਿਆ ਸੀ। ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਤੋਂ ਬਾਅਦ ਮਨਦੀਪ ਤੂਫਾਨ ਦਾ ਨਾਂ ਸਾਹਮਣੇ ਆਇਆ ਸੀ।

ਮੂਸੇਵਾਲਾ ਦੇ ਕਤਲ ਤੋਂ ਬਾਅਦ ਦੋਵੇਂ ਮੁਲਜ਼ਮ ਲੁਧਿਆਣਾ ਦੇ ਸੰਦੀਪ ਨਾਲ ਮਿਲ ਕੇ ਰੂਪੋਸ਼ ਹੋ ਗਏ ਸਨ। ਸੰਦੀਪ ਨੇ ਦੋਵਾਂ ਮੁਲਜ਼ਮਾਂ ਨੂੰ ਲੁਧਿਆਣਾ ਵਿੱਚ ਆਪਣੇ ਇੱਕ ਰਿਸ਼ਤੇਦਾਰ ਦੇ ਘਰ ਪਨਾਹ ਦਿੱਤੀ ਸੀ ਅਤੇ ਕਈ ਦਿਨਾਂ ਤੱਕ ਉੱਥੇ ਰੱਖਿਆ ਹੋਇਆ ਸੀ। ਕੁਝ ਦਿਨ ਲੁਧਿਆਣਾ ‘ਚ ਰਹਿਣ ਤੋਂ ਬਾਅਦ ਦੋਵੇਂ ਗੈਂਗਸਟਰ ਮਨਦੀਪ ਸਿੰਘ ਤੂਫਾਨ ਅਤੇ ਮਨੀ ਲੁਧਿਆਣਾ ਛੱਡ ਕੇ ਚਲੇ ਗਏ ਸਨ, ਜਦਕਿ ਪੁਲਸ ਨੇ ਸੰਦੀਪ ਨੂੰ ਗ੍ਰਿਫਤਾਰ ਕਰ ਲਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...